ਐਤਵਾਰ ਵਾਲੇ ਦਿਨ ਕੁਝ ਖਾਸ ਗੱਲਾਂ ਦਾ ਰੱਖੋ ਧਿਆਨ, ਹੋਣਗੇ ਸਾਰੇ ਕੰਮ ਸਫ਼ਲ

6/28/2020 3:43:34 PM

ਜਲੰਧਰ (ਬਿਊਰੋ) - ਹਫਤੇ ਦੇ ਆਖਰੀ ਦਿਨ ਐਤਵਾਰ ਵਾਲੇ ਦਿਨ ਲੋਕਾਂ ਨੂੰ ਕੰਮਾਂ ਤੋਂ ਛੁੱਟੀ ਹੁੰਦੀ ਹੈ। ਇਸ ਦਿਨ ਸਾਰੇ ਲੋਕ ਸਾਰਾ ਦਿਨ ਆਰਾਮ ਕਰਦੇ ਹਨ। ਇਸੇ ਚੱਕਰ 'ਚ ਲੋਕ ਐਤਵਾਰ ਨੂੰ ਕੁਝ ਅਜਿਹੇ ਕੰਮ ਕਰ ਬੈਠਦੇ ਹਨ, ਜਿਸ ਨਾਲ ਭਗਵਾਨ ਸੂਰਜ ਨਾਰਾਜ਼ ਹੋ ਜਾਂਦੇ ਹਨ ਅਤੇ ਵਿਅਕਤੀ ਨੂੰ ਉਸ ਦਾ ਭੁਗਤਾਨ ਕਰਨਾ ਪੈਂਦਾ ਹੈ। ਇਸ ਲਈ ਜੇਕਰ ਤੁਸੀਂ ਇਕ ਸਫਲ ਵਿਅਕਤੀ ਬਣਨਾ ਚਾਹੁੰਦੇ ਹੋ ਤਾਂ ਭੁੱਲ ਕੇ ਵੀ ਐਤਵਾਰ ਨੂੰ ਹੇਠ ਲਿਖੇ ਕੰਮ ਕਦੇ ਨਾ ਕਰੋ।

. ਐਤਵਾਰ ਨੂੰ ਕਦੇ ਵੀ ਸੂਰਜ ਨਿਕਲਣ ਤੋਂ ਬਾਅਦ ਨਾ ਉੱਠੋ। ਉਂਝ ਤਾਂ ਸੂਰਜ ਨਿਕਲਣ ਤੋਂ ਪਹਿਲਾਂ ਹੀ ਉੱਠਣਾ ਚਾਹੀਦਾ ਹੈ। ਇਸ ਤਰ੍ਹਾਂ ਲੇਟ ਉੱਠਣ ਨਾਲ ਕੁੰਡਲੀ 'ਚ ਸੂਰਜ ਕਮਜ਼ੋਰ ਹੁੰਦਾ ਹੈ।
. ਥਕਾਵਟ ਦੇ ਬਾਵਜੂਦ ਐਤਵਾਰ ਦੇ ਦਿਨ ਸ਼ਾਮ ਨੂੰ ਨਾ ਸੌਵੋ। ਇਸ ਦਿਨ ਸ਼ਾਮ ਨੂੰ ਸੌਂਣ ਨਾਲ ਧਨ ਦੀ ਹਾਨੀ ਹੁੰਦੀ ਹੈ।
. ਐਤਵਾਰ ਨੂੰ ਕਦੀ ਵੀ ਸੂਰਜ ਨੂੰ ਜਲ ਚੜ੍ਹਾਉਣਾ ਨਾ ਭੁਲੋ। ਉਂਝ ਤਾਂ ਰੋਜ਼ ਹੀ ਭਗਵਾਨ ਸੂਰਜ ਨੂੰ ਜਲ ਚੜ੍ਹਾਉਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਇਸ ਤਰ੍ਹਾਂ ਨਹੀਂ ਕਰ ਪਾਉਂਦੇ ਤਾਂ ਐਤਵਾਰ ਨੂੰ ਜ਼ਰੂਰ ਕਰੋ।
. ਇਸ ਦਿਨ ਕਿਸੇ ਗਰੀਬ, ਮਾਤਾ-ਪਿਤਾ ਆਦਿ ਦੀ ਬੇਇਜ਼ਤੀ ਨਾ ਕਰੋ। ਤੁਹਾਡੀ ਇਹੀ ਗਲਤੀ ਤੁਹਾਡੇ ਚੰਗੇ ਕੰਮਾਂ 'ਤੇ ਭਾਰੀ ਪੈ ਸਕਦੀ ਹੈ।

ਕਰੋ ਇਹ ਕੰਮ—
. ਹਰ ਐਤਵਾਰ ਜਲਦੀ ਉੱਠ ਕੇ ਇਸ਼ਨਾਨ ਕਰੋ ਅਤੇ ਇਸ ਤੋਂ ਬਾਅਦ ਮੰਦਰ ਜਾਓ ਜਾਂ ਫਿਰ ਘਰ 'ਚ ਹੀ ਜਲ ਚੜ੍ਹਾਓ। ਇਸ ਨਾਲ ਕੁੰਡਲੀ ਦੇ ਦੋਸ਼ਾਂ ਦਾ ਨਾਸ਼ ਹੋਵੇਗਾ।
. ਪੂਜਾ 'ਚ ਸੂਰਜ ਦੇਵ ਦਾ ਪਸੰਦ ਲਾਲ ਫੁੱਲ, ਲਾਲ ਚੰਦਨ, ਗੁਡਹਲ ਦਾ ਫੁੱਲ, ਚਾਵਲ ਚੜ੍ਹਾਓ। ਗੁੜ ਜਾਂ ਗੁੜ ਤੋਂ ਬਣੀ ਮਠਿਆਈ ਦਾ ਭੋਗ ਲਗਾਓ।
. ਪੂਜਾ ਤੋਂ ਬਾਅਦ ਮੱਥੇ 'ਤੇ ਲਾਲ ਚੰਦਨ ਦਾ ਟਿੱਕਾ ਜ਼ਰੂਰ ਲਗਾਓ।
 
 


rajwinder kaur

Content Editor rajwinder kaur