ਮਾਂ ਲਕਸ਼ਮੀ ਜੀ ਦੀ ਕਿਰਪਾ ਪਾਉਣ ਲਈ ਜ਼ਰੂਰ ਕਰੋ ਇਨ੍ਹਾਂ ਮੰਤਰਾਂ ਦਾ ਜਾਪ
7/7/2023 3:23:45 AM
ਜਲੰਧਰ (ਬਿਊਰੋ) – ਹਿੰਦੂ ਧਰਮ ’ਚ ਲਕਸ਼ਮੀ ਮਾਤਾ ਜੀ ਦੀ ਪੂਜਾ ਧਨ ਦੀ ਦੇਵੀ ਦੇ ਰੂਪ ’ਚ ਕੀਤੀ ਜਾਂਦੀ ਹੈ। ਸੱਚੇ ਮਨ ਨਾਲ ਭਗਤਾਂ ਵਲੋਂ ਕੀਤੀ ਪੂਜਾ ਤੋਂ ਮਾਂ ਲਕਸ਼ਮੀ ਆਪਣੇ ਭਗਤਾਂ ਤੋਂ ਬਹੁਤ ਜਲਦੀ ਖ਼ੁਸ਼ ਹੋ ਜਾਂਦੀ ਹੈ। ਜ਼ਿੰਦਗੀ ’ਚ ਕਦੇ ਪੈਸੇ ਨੂੰ ਲੈ ਕੇ ਜੇਕਰ ਕੋਈ ਪ੍ਰੇਸ਼ਾਨੀ ਹੋ ਜਾਂਦੀ ਹੈ ਤਾਂ ਅਸੀਂ ਦੇਵੀ ਲਕਸ਼ਮੀ ਨੂੰ ਖ਼ੁਸ਼ ਕਰਨ ਲਈ ਕੁਝ ਨਾ ਕੁਝ ਉਪਾਅ ਕਰਦੇ ਹਾਂ, ਜਿਸ ਨਾਲ ਸਾਡੀ ਆਰਥਿਕ ਸਥਿਤੀ ਠੀਕ ਹੋ ਸਕੇ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਮਾਂ ਦੀ ਕਿਰਪਾ ਪਾਉਣ ਲਈ ਹਰ ਸ਼ੁੱਕਰਵਾਰ ਨੂੰ ਜੇਕਰ ਕੁਝ ਆਸਾਨ ਉਪਾਅ ਕੀਤਾ ਜਾਣ ਤਾਂ ਸਾਡੀਆਂ ਸਾਰੀਆਂ ਪ੍ਰੇਸ਼ਾਨੀਆਂ ਖ਼ਤਮ ਹੋ ਜਾਣਗੀਆਂ। ਇਸ ਦੇ ਨਾਲ ਤੁਹਾਡੀ ਜ਼ਿੰਦਗੀ ’ਚ ਖ਼ੁਸ਼ਹਾਲੀ ਆਵੇਗੀ।
ਸ਼ੁੱਕਰਵਾਰ ਨੂੰ ਕਰੋ ਇਹ ਉਪਾਅ
- ਸ਼ੁੱਕਰਵਾਰ ਦੇ ਦਿਨ ਬ੍ਰਹਮਾ ਮਹੂਰਤ ’ਚ ਉੱਠ ਕੇ ਇਸ਼ਨਾਨ ਕਰੋ। ਇਸ ਤੋਂ ਬਾਅਦ ਮਾਂ ਲਕਸ਼ਮੀ ਤੇ ਭਗਵਾਨ ਵਿਸ਼ਨੂੰ ਜੀ ਦੀ ਪੂਜਾ ਕਰੋ। ਸ਼ੁੱਧ ਘਿਓ ਦਾ ਦੀਵਾ ਜਗਾ ਕੇ ਸ਼੍ਰੀ ਸੂਕਤ ਦਾ ਪਾਠ ਕਰਨਾ ਚਾਹੀਦਾ ਹੈ।
- ਸ਼ਾਮ ਦੇ ਸਮੇਂ ਪਿੱਪਲ ਦੇ ਦਰੱਖ਼ਤ ’ਤੇ ਸਰ੍ਹੋਂ ਦੇ ਤੇਲ ’ਚ ਤਿੰਨ ਬੱਤੀਆਂ ਵਾਲਾ ਦੀਵਾ ਜਗਾਓ। ਇਸ ਦੇ ਨਾਲ ਹੀ ਪੰਜ ਮੇਵਿਆਂ ਦੀ ਮਠਿਆਈ ਚੜ੍ਹਾਓ ਤੇ ਬਾਅਦ ’ਚ ਇਸ ਪ੍ਰਸਾਦ ਨੂੰ ਗਰੀਬਾਂ ’ਚ ਵੰਡ ਦਿਓ।
- ਇਸ ਦਿਨ ਗਰੀਬਾਂ ਨੂੰ ਆਪਣੀ ਸਮਰੱਥਾ ਅਨੁਸਾਰ ਦਾਨ ਦੇਣਾ ਚਾਹੀਦਾ ਹੈ। ਜੇਕਰ ਸੰਭਵ ਹੋਵੇ ਤਾਂ ਸਫੈਦ ਰੰਗ ਦੇ ਕੱਪੜੇ ਜਾਂ ਸਫੈਦ ਰੰਗ ਦੀ ਕੋਈ ਚੀਜ਼ ਜਿਵੇਂ ਦੁੱਧ, ਚੀਨੀ, ਚੌਲ ਆਦਿ ਦਾ ਦਾਨ ਕਰਨਾ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ।
- ਮਾਤਾ ਲਕਸ਼ਮੀ ਜੀ ਦੀ ਪੂਜਾ ਕਰਨ ਤੋਂ ਬਾਅਦ ਸ਼ੰਖ ’ਚ ਪਾਣੀ ਭਰ ਕੇ ਭਗਵਾਨ ਵਿਸ਼ਨੂੰ ਜੀ ਦੀ ਪੂਜਾ ਕਰਨ ਨਾਲ ਮਾਂ ਜਲਦੀ ਖ਼ੁਸ਼ ਹੁੰਦੀ ਹੈ।
- ਲਕਸ਼ਮੀ ਸ਼੍ਰੀ ਯੰਤਰ ਦਾ ਅਭਿਸ਼ੇਕ ਗਾਂ ਦੇ ਦੁੱਧ ਨਾਲ ਕਰੋ। ਇਸ ਤੋਂ ਬਾਅਦ ਉਸ ਪਾਣੀ ਨੂੰ ਪੂਰੇ ਘਰ ’ਚ ਛਿੜਕ ਦਿਓ। ਇਸ ਨਾਲ ਧਨ ਲਾਭ ਦੀ ਪ੍ਰਾਪਤੀ ਹੋਵੇਗੀ।
ਇਸ ਮੰਤਰ ਦਾ ਕਰੋ ਜਾਪ
‘ਓਮ ਸ਼੍ਰੀ ਸ਼ਰੀਏ ਨਮ :’ ਮੰਤਰ ਦਾ 108 ਵਾਰ ਜਾਪ ਕਰੋ। ਇਸ ਮੰਤਰ ਦਾ ਜਾਪ ਕਰਨ ਨਾਲ ਘਰ ’ਚ ਆ ਰਹੀ ਆਰਥਿਕ ਤੰਗੀ ਜਲਦੀ ਦੂਰ ਹੋਵੇਗੀ ਤੇ ਜ਼ਿੰਦਗੀ ’ਚ ਖ਼ੁਸ਼ਹਾਲੀ ਆਵੇਗੀ।
ਇਸ ਮੰਤਰ ਦਾ ਕਰੋ ਜਾਪ
‘ਓਮ ਸ਼੍ਰੀ ਸ਼ਰੀਏ ਨਮ :’ ਮੰਤਰ ਦਾ 108 ਵਾਰ ਜਾਪ ਕਰੋ। ਇਸ ਮੰਤਰ ਦਾ ਜਾਪ ਕਰਨ ਨਾਲ ਘਰ ’ਚ ਆ ਰਹੀ ਆਰਥਿਕ ਤੰਗੀ ਜਲਦੀ ਦੂਰ ਹੋਵੇਗੀ ਤੇ ਜ਼ਿੰਦਗੀ ’ਚ ਖ਼ੁਸ਼ਹਾਲੀ ਆਵੇਗੀ।
ਇਹ ਚੀਜ਼ਾਂ ਕਰੋ ਦਾਨ :-
ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਕਰੋ ਦਾਨ
ਵੀਰਵਾਲ ਵਾਲੇ ਦਿਨ ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਮੰਦਰ 'ਚ ਦਾਨ ਕਰੋ। ਇਸ ਦੇ ਨਾਲ ਹੀ ਕੇਸਰ ਦਾ ਟਿੱਕਾ ਮੱਥੇ 'ਤੇ ਵੀ ਲਗਾਉਣਾ ਚਾਹੀਦਾ ਹੈ।
ਪੀਲੇ ਰੰਗ ਦੀਆਂ ਚੀਜ਼ਾਂ ਕਰੋ ਦਾਨ
ਵੀਰਵਾਰ ਦੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ। ਜਿਵੇਂ ਕੱਪੜੇ, ਕਣਕ ਆਦਿ।
ਹਲਦੀ ਦਾ ਦਾਨ
ਵੀਰਵਾਰ ਵਾਲੇ ਦਿਨ ਪੀਲੇ ਫਲ-ਫੁੱਲ, ਪੀਲਾ ਚੰਦਨ, ਪੀਲੀ ਮਠਿਆਈ, ਮੁਨੱਕਾ, ਮੱਕੀ ਦਾ ਆਟਾ. ਚੌਲ ਅਤੇ ਹਲਦੀ ਦਾ ਦਾਨ ਕਰਨਾ ਚਾਹੀਦਾ ਹੈ। ਉਕਤ ਚੀਜ਼ਾਂ ਦਾਨ ਕਰਨ ਨਾਲ ਵਿਅਕਤੀ ਨੂੰ ਧਨ ਦੀ ਪ੍ਰਾਪਤੀ ਹੁੰਦੀ ਹੈ ਅਤੇ ਪਰਿਵਾਰ ਵਿਚ ਖੁਸ਼ੀਆਂ ਆਉਂਦੀਆਂ ਹਨ।
ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ
ਵੀਰਵਾਰ ਵਾਲੇ ਦਿਨ ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ ਜ਼ਰੂਰ ਕਰੋ ਜਾਂ ਤੁਸੀਂ ਇਨ੍ਹਾਂ ਨੂੰ ਖਰੀਦ ਵੀ ਸਕਦੇ ਹੋ। ਇਸ ਨਾਲ ਵੀ ਕਾਫੀ ਲਾਭ ਪ੍ਰਾਪਤ ਹੁੰਦਾ ਹੈ।
ਇਸ ਤਰ੍ਹਾਂ ਕਰੀਏ ਮਾਂ ਲਕਸ਼ਮੀ ਦੀ ਪੂਜਾ
ਦੱਸ ਦਈਏ ਕਿ ਇਹ ਤਾਂਤਰਿਕ ਉਪਾਅ ਸ਼ੁੱਕਰਵਾਰ ਨੂੰ ਹੀ ਕਰਨਾ ਹੈ ਅਤੇ ਇਸ ਨੂੰ ਕਰਨ ਤੋਂ ਪਹਿਲਾਂ ਇਸਨਾਨ ਕਰਕੇ ਪੂਰੀ ਤਰ੍ਹਾਂ ਆਪਣੇ ਸਰੀਰ ਨੂੰ ਸ਼ੁੱਧ ਕਰ ਲਵੇਂ। ਇਸ ਤੋਂ ਬਾਅਦ ਰਾਤ 8 ਵਜੇ ਤੋਂ ਲੈ ਕੇ ਅੱਧੀ ਰਾਤ 12 ਵਜੇ ਤੱਕ ਸਫੇਦ ਕੱਪੜੇ ਪਹਿਨ ਕੇ ਮਾਂ ਲਕਸ਼ਮੀ ਦੀ ਪੂਜਾ ਕਰੋ। ਇਸ ਤੋਂ ਪਹਿਲਾਂ ਪੂਜਾ ਵਾਲੀ ਜਗ੍ਹਾ 'ਤੇ ਸਫੇਦ ਕੱਪੜੇ ਦਾ ਇਕ ਆਸਨ ਵਿਛਾ ਲਵੋ ਅਤੇ ਉਸ 'ਤੇ ਮਾਤਾ ਲਕਸ਼ਮੀ ਦੀ ਇਕ ਮੂਰਤੀ ਸਥਾਪਤ ਕਰ ਦਿਓ। ਇਸ ਤੋਂ ਬਾਅਦ ਪੂਰੇ ਵਿਧੀ ਵਿਧਾਨ ਨਾਲ ਮਾਂ ਲਕਸ਼ਮੀ ਦੀ ਪੂਜਾ ਕਰੋ। ਧਿਆਨ ਰਹੇ ਮਾਂ ਲਕਸ਼ਮੀ ਦੀ ਮੂਰਤੀ ਦੇ ਸਾਹਮਣੇ ਗਾਂ ਦੇ ਘਿਓ ਦਾ ਦੀਵਾ ਜ਼ਰੂਰ ਜਗਾਉਣਾ ਹੈ। ਇਸ ਤੋਂ ਬਾਅਦ ਪੈਸਾ ਪ੍ਰਾਪਤੀ ਦੀ ਕਾਮਨਾ ਕਰੀਏ ਅਤੇ ਸ਼੍ਰੀ ਸੂਕਤ ਦਾ ਪਾਠ ਜ਼ਰੂਰ ਕਰੋ।
ਸ਼ਾਮ ਨੂੰ ਪਿੱਪਲ ਦੇ ਦਰੱਖ਼ਤ ਹੇਠਾਂ ਜਗਾਓ ਸਰ੍ਹੋਂ ਦੇ ਤੇਲ ਦਾ ਦੀਵਾ
ਸ਼ਾਮ ਦੇ ਸਮੇਂ ਪਿੱਪਲ ਦੇ ਦਰੱਖਤ 'ਤੇ ਸਰ੍ਹੋਂ ਦੇ ਤੇਲ 'ਚ ਤਿੰਨ ਬੱਤੀਆਂ ਵਾਲਾ ਦੀਵਾ ਜਗਾਓ। ਇਸ ਦੇ ਨਾਲ ਹੀ ਪੰਜ ਮੇਵੇ ਦੀ ਮਠਿਆਈ ਚੜ੍ਹਾਓ ਅਤੇ ਬਾਅਦ 'ਚ ਇਸ ਪ੍ਰਸਾਦ ਨੂੰ ਗਰੀਬਾਂ 'ਚ ਵੰਡ ਦਿਓ। ਇਸ ਦਿਨ ਗਰੀਬਾਂ ਨੂੰ ਆਪਣੀ ਸਮਰੱਥਾ ਅਨੁਸਾਰ ਦਾਨ ਦੇਣਾ ਚਾਹੀਦਾ ਹੈ। ਜੇਕਰ ਸੰਭਵ ਹੋਵੇ ਤਾਂ ਸਫੈਦ ਰੰਗ ਦੇ ਕੱਪੜੇ ਜਾਂ ਸਫੈਦ ਰੰਗ ਦੀ ਕੋਈ ਚੀਜ਼ ਜਿਵੇਂ ਦੁੱਧ, ਚੀਨੀ, ਚੌਲ ਆਦਿ ਦਾ ਦਾਨ ਕਰਨਾ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ।