ਸੋਮਵਾਰ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ, ਹੋਵੇਗਾ ਲਾਭ

12/02/2019 2:05:36 PM

ਮੁੰਬਈ (ਬਿਊਰੋ)— ਸੋਮਵਾਰ ਦੇ ਦਿਨ ਭਗਵਾਨ ਸ਼ਿਵ ਦੀ ਪੂਜਾ ਕਰਨ ਦਾ ਬਹੁਤ ਮਹੱਤਵ ਮੰਨਿਆ ਜਾਂਦਾ ਹੈ। ਮਾਨਤਾ ਅਨੁਸਾਰ ਇਸ ਦਿਨ ਭੋਲੇਨਾਥ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ। ਭਗਵਾਨ ਸ਼ਿਵ ਇਕਮਾਤਰ ਅਜਿਹੇ ਦੇਵ ਹਨ, ਜੋ ਬਹੁਤ ਜਲਦੀ ਖੁਸ਼ ਹੋ ਜਾਂਦੇ ਹਨ ਪਰ ਜੇਕਰ ਇਨ੍ਹਾਂ ਦੀ ਪੂਜਾ-ਅਰਚਨਾ 'ਚ ਕਿਸੇ ਤਰ੍ਹਾਂ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਨਾਰਾਜ਼ ਹੋ ਸਕਦੇ ਹਨ। ਇਸ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ 'ਚ ਕੁਝ ਸਾਵਧਾਨੀਆਂ ਦਾ ਧਿਆਨ ਜ਼ਰੂਰ ਰੱਖਣਾ ਚਾਹੀਦਾ ਹੈ। ਇਸ ਲਈ ਇਸ ਦਿਨ ਲੋਕ ਭਗਵਾਨ ਸ਼ੰਕਰ ਦੀ ਪੂਜਾ ਦੇ ਨਾਲ-ਨਾਲ ਵਰਤ ਆਦਿ ਵੀ ਕਰਦੇ ਹਨ। ਵਿਸ਼ੇਸ਼ ਤੌਰ 'ਤੇ ਇਸ ਦਿਨ ਵਿਆਹੁਤਾ ਜੋੜੇ ਜੇਕਰ ਮੰਦਰ 'ਚ ਜਾ ਕੇ ਪੂਜਾ ਕਰਦੇ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁੱਖ ਆਉਂਦਾ ਹੈ। ਵਿਆਹੁਤਾ ਜ਼ਿੰਦਗੀ ਤੋਂ ਇਲਾਵਾ ਵੀ ਸੋਮਵਾਰ ਦਾ ਵਰਤ ਵਿਅਕਤੀ ਲਈ ਵਧੀਆ ਮੰਨਿਆ ਜਾਂਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਦੀ ਪੂਜਾ 'ਚ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

—ਸ਼ਿਵ ਪੂਜਾ ਦੌਰਾਨ ਪਾਏ ਜਾਣ ਵਾਲੇ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਪਰ ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਦੀ ਪੂਜਾ ਦੇ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁਭ ਮੰਨੇ ਜਾਂਦੇ ਹਨ, ਜੋ ਲੋਕ ਇਸ ਦਾ ਪਾਲਣ ਨਹੀਂ ਕਰਦੇ ਤੇ ਕਿਸੇ ਵੀ ਰੰਗ ਦੇ ਕੱਪੜੇ ਪਹਿਨ ਕੇ ਪੂਜਾ ਕਰ ਲੈਂਦੇ ਹਨ ਉਨ੍ਹਾਂ 'ਤੇ ਸ਼ਿਵ ਦੀ ਕਿਰਪਾ ਨਹੀਂ ਹੁੰਦੀ ਤੇ ਨਾ ਹੀ ਪੂਜਾ ਦਾ ਠੀਕ ਫਲ ਮਿਲ ਪਾਉਂਦਾ ਹੈ।
—ਸੋਮਵਾਰ ਦੇ ਦਿਨ ਪੂਜਾ ਕਰਦੇ ਹੋਏ ਕਾਲੇ ਕੱਪੜੇ ਭੁੱਲ ਕੇ ਵੀ ਨਹੀਂ ਪਾਉਣੇ ਚਾਹੀਦੇ ਕਿਉਂਕਿ ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਨੂੰ ਕਾਲਾ ਰੰਗ ਪਸੰਦ ਨਹੀਂ ਹੈ। ਅਜਿਹੀ ਹਾਲਤ 'ਚ ਸ਼ਿਵ ਪੂਜਾ ਦੌਰਾਨ ਕਾਲੇ ਕੱਪੜੇ ਪਹਿਨਣ ਤੋਂ ਹਮੇਸ਼ਾ ਬਚੋ ਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ 'ਚ ਹਰੇ, ਲਾਲ, ਸਫੈਦ, ਪੀਲੇ ਜਾਂ ਆਸਮਾਨੀ ਰੰਗ ਦੇ ਕੱਪੜੇ ਪਾਓ।

—ਨਾ ਚੜ੍ਹਾਓ ਇਹ ਚੀਜ਼ਾਂ

ਮਾਨਤਾ ਹੈ ਕਿ ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹੁੰਦੇ ਹਨ ਪਰ ਉਥੇ ਹੀ ਕੇਤਕੀ ਦਾ ਫੁੱਲ ਸਫੈਦ ਹੋਣ ਦੇ ਬਾਵਜੂਦ ਸ਼ਿਵ ਜੀ ਦੀ ਪੂਜਾ 'ਚ ਨਹੀਂ ਵਰਤਿਆ ਜਾਂਦਾ। ਉਥੇ ਹੀ ਭਗਵਾਨ ਸ਼ਿਵ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ। ਇਸ ਲਈ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ।
—ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚੌਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚੌਲ ਖੰਡਿਤ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।
 

manju bala

This news is Edited By manju bala