ਸ਼ਿਵ ਜੀ ਦੀ ਪੂਜਾ ਦੌਰਾਨ ਇਨ੍ਹਾਂ ਗੱਲਾਂ ਦਾ ਜ਼ਰੂਰ ਰੱਖੋ ਖ਼ਿਆਲ, ਖੁੱਲ੍ਹਣਗੇ ਧਨ ਦੀ ਪ੍ਰਾਪਤੀ ਦੇ ਰਾਹ

1/4/2021 2:58:14 PM

ਜਲੰਧਰ (ਬਿਊਰੋ) — ਹਿੰਦੂ ਧਰਮ ਵਿਚ ਸੋਮਵਾਰ ਦੇ ਦਿਨ ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਦਾ ਕਾਫ਼ੀ ਮਹੱਤਵ ਮੰਨਿਆ ਜਾਂਦਾ ਹੈ। ਮਾਨਤਾ ਅਨੁਸਾਰ ਇਸ ਦਿਨ ਭੋਲੇਨਾਥ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ (ਇੱਛਾਵਾਂ) ਪੂਰੀਆਂ ਹੋ ਜਾਂਦੀਆਂ ਹਨ। ਇਸ ਲਈ ਇਸ ਦਿਨ ਲੋਕ ਭਗਵਾਨ ਸ਼ੰਕਰ ਦੀ ਪੂਜਾ ਦੇ ਨਾਲ-ਨਾਲ ਵਰਤ ਵੀ ਰੱਖਿਆ ਜਾਂਦਾ ਹੈ। ਵਿਸ਼ੇਸ਼ ਤੌਰ 'ਤੇ ਇਸ ਦਿਨ ਵਿਆਹੁਤਾ ਜੋੜੇ ਜੇਕਰ ਮੰਦਰ ਵਿਚ ਜਾ ਕੇ ਪੂਜਾ ਕਰਦੇ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁੱਖ ਆਉਂਦੇ ਹਨ। ਵਿਆਹੁਤਾ ਜ਼ਿੰਦਗੀ ਤੋਂ ਇਲਾਵਾ ਵੀ ਸੋਮਵਾਰ ਦਾ ਵਰਤ ਵਿਅਕਤੀ ਲਈ ਵਧੀਆ ਮੰਨਿਆ ਜਾਂਦਾ ਹੈ।
ਭਗਵਾਨ ਸ਼ਿਵ ਇਕਮਾਤਰ ਅਜਿਹੇ ਦੇਵ ਹਨ, ਜੋ ਬਹੁਤ ਜਲਦੀ ਖੁਸ਼ ਹੋ ਜਾਂਦੇ ਹਨ ਪਰ ਜੇਕਰ ਇਨ੍ਹਾਂ ਦੀ ਪੂਜਾ ਅਰਚਨਾ ਵਿਚ ਕਿਸੇ ਪ੍ਰਕਾਰ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਸ਼ਿਵ ਜੀ ਨਾਰਾਜ਼ ਵੀ ਹੋ ਸਕਦੇ ਹਨ। ਇਸ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ ਵਿਚ ਕੁਝ ਸਾਵਧਾਨੀਆਂ ਜ਼ਰੂਰ ਵਰਤਣੀਆਂ ਚਾਹੀਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਦੀ ਪੂਜਾ 'ਚ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਕਰੋ ਇਹ ਉਪਾਅ- 
1. ਕੇਲੇ ਦੇ ਦਰਖੱਤ ਦੀ ਪੂਜਾ

ਵੀਰਵਾਰ ਵਾਲੇ ਦਿਨ ਕੇਲੇ ਦੇ ਦਰਖੱਤ ਦੀ ਪੂਜਾ ਕੀਤੀ ਜਾਂਦੀ ਹੈ। ਸਵੇਰੇ-ਸਵੇਰੇ ਕੇਲੇ ਦੇ ਦਰਖੱਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਇਸ ਦੇ ਨਾਲ ਹੀ ਕੇਲੇ ਦੇ ਦਰਖੱਤ 'ਤੇ ਚਨੇ ਦੀ ਦਾਲ ਚੜ੍ਹਾਉਣਾ ਵੀ ਸ਼ੁੱਭ ਹੁੰਦਾ ਹੈ।

2. ਕੇਸਰ ਦਾ ਟਿੱਕਾ
ਵੀਰਵਾਰ ਵਾਲੇ ਦਿਨ ਚਨੇ ਦੀ ਦਾਲ ਅਤੇ ਕੇਸਰ ਮੰਦਰ 'ਚ ਦਾਨ ਕਰਨਾ ਚਾਹੀਦਾ ਹੈ। ਪੂਜਾ ਤੋਂ ਬਾਅਦ ਕੇਸਰ ਦਾ ਟਿੱਕਾ ਮੱਥੇ 'ਤੇ ਲਗਾਓ।

3. ਪੀਲੇ ਰੰਗ ਦੇ ਕੱਪੜੇ ਪਾਓ
ਵੀਰਵਾਰ ਵਾਲੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬਹੁਤ ਹੀ ਪਸੰਦ ਹੁੰਦਾ ਹੈ। ਇਸ ਲਈ ਭਗਵਾਨ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਜ਼ਰੂਰ ਪਾਉਣੇ ਚਾਹੀਦੇ ਹਨ। 

4. ਪੀਲੇ ਰੰਗ ਦੀਆਂ ਚੀਜ਼ਾਂ ਦਾ ਕਰੋ ਦਾਨ 
ਵੀਰਵਾਰ ਨੂੰ ਪੀਲੇ ਫਲ-ਫੁੱਲ, ਛੌਲਿਆਂ ਦੀ ਦਾਲ, ਪੀਲਾ ਚੰਦਨ, ਪੀਲੀ ਮਠਿਆਈ, ਮੁਨੱਕਾ, ਪੀਲੀ ਮਠਿਆਈ, ਮੱਕੀ ਦਾ ਆਟਾ, ਚੌਲ ਅਤੇ ਹਲਦੀ ਦਾ ਦਾਨ ਕਰਨਾ ਚਾਹੀਦਾ ਹੈ। ਇਹ ਚੀਜ਼ਾਂ ਦਾ ਦਾਨ ਕਰਨ ਨਾਲ ਵਿਅਕਤੀ ਨੂੰ ਧਨ ਦੀ ਪ੍ਰਾਪਤੀ ਹੁੰਦੀ ਹੈ ਅਤੇ ਪਰਿਵਾਰ ਵਿਚ ਖੁਸ਼ੀਆਂ ਆਉਂਦੀਆਂ ਹਨ।

5. ਕੱਚਾ ਦੁੱਧ ਚੜ੍ਹਾਓ
ਇਸ ਦਿਨ ਤੁਲਸੀ ਦੇ ਪੌਦੇ ਨੂੰ ਕੱਚਾ ਦੁੱਧ ਚੜ੍ਹਾਉਣਾ ਚਾਹੀਦਾ ਹੈ।

ਪੂਜਾ ਦੇ ਕੱਪੜੇ 
ਸ਼ਿਵ ਜੀ ਦੀ ਪੂਜਾ ਦੌਰਾਨ ਪਾਏ ਜਾਣ ਵਾਲੇ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਪਰ ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਜੀ ਦੀ ਪੂਜਾ ਦੇ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਮੰਨੇ ਜਾਂਦੇ ਹਨ, ਜੋ ਲੋਕ ਇਸ ਦਾ ਪਾਲਣ ਨਹੀਂ ਕਰਦੇ ਅਤੇ ਕਿਸੇ ਵੀ ਰੰਗ ਦੇ ਕੱਪੜੇ ਪਾ ਕੇ ਪੂਜਾ ਕਰ ਲੈਂਦੇ ਹਨ ਉਨ੍ਹਾਂ 'ਤੇ ਸ਼ਿਵ ਜੀ ਦੀ ਕ੍ਰਿਪਾ ਨਹੀਂ ਹੁੰਦੀ ਅਤੇ ਨਾ ਹੀ ਪੂਜਾ ਦਾ ਪੂਰਾ ਫਲ ਮਿਲਦਾ ਹੈ।

ਪੂਜਾ ਦੌਰਾਨ ਭੁੱਲ ਕੇ ਵੀ ਨਾ ਪਾਓ ਕਾਲੇ ਕੱਪੜੇ
ਸੋਮਵਾਰ ਦੇ ਦਿਨ ਪੂਜਾ ਕਰਦੇ ਹੋਏ ਕਾਲੇ ਕੱਪੜੇ ਭੁੱਲ ਕੇ ਵੀ ਨਹੀਂ ਪਾਉਣੇ ਚਾਹੀਦੇ ਕਿਉਂਕਿ ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਜੀ ਨੂੰ ਕਾਲ਼ਾ ਰੰਗ ਪਸੰਦ ਨਹੀਂ ਹੈ। ਅਜਿਹੀ ਹਾਲਤ ਵਿਚ ਸ਼ਿਵ ਜੀ ਪੂਜਾ ਦੌਰਾਨ ਕਾਲੇ ਕੱਪੜੇ ਪਾਉਣ ਤੋਂ ਹਮੇਸ਼ਾ ਬਚੋ ਅਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ ਦੌਰਾਨ ਹਰਾ, ਲਾਲ, ਸਫੈਦ, ਪੀਲਾ ਜਾਂ ਅਸਮਾਨੀ ਰੰਗ ਦੇ ਕੱਪੜੇ ਹੀ ਪਾਓ।

ਭੁੱਲ ਕੇ ਨਾ ਚੜ੍ਹਾਓ ਇਹ ਚੀਜ਼ਾਂ
-: ਮਾਨਤਾ ਹੈ ਕਿ ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹੁੰਦੇ ਹਨ ਪਰ ਉੱਥੇ ਹੀ ਕੇਤਕੀ ਦਾ ਫੁੱਲ ਸਫੈਦ ਹੋਣ ਦੇ ਬਾਵਜੂਦ ਸ਼ਿਵ ਜੀ ਦੀ ਪੂਜਾ 'ਚ ਨਹੀਂ ਪ੍ਰਯੋਗ ਕੀਤਾ ਜਾਂਦਾ ਹੈ। ਭਗਵਾਨ ਸ਼ਿਵ ਜੀ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ। ਇਸ ਲਈ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ।

-: ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚੌਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚੌਲ ਖੰਡਿਤ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।


sunita

Content Editor sunita