Diwali ਤੋਂ ਪਹਿਲਾਂ ਘਰ 'ਚ ਜ਼ਰੂਰ ਲਗਾਓ ਇਹ ਪੌਦੇ, ਆਰਥਿਕ ਤੰਗੀ ਹੋਵੇਗੀ ਦੂਰ

10/26/2024 6:24:56 PM

ਵੈੱਬ ਡੈਸਕ- ਲੋਕ ਸਾਰਾ ਸਾਲ ਦੀਵਾਲੀ ਦੇ ਤਿਉਹਾਰ ਦੀ ਉਡੀਕ ਕਰਦੇ ਹਨ। ਇਹ ਤਿਉਹਾਰ ਹਨੇਰੇ 'ਤੇ ਰੌਸ਼ਨੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ। ਇਸ ਸਾਲ ਦੀਵਾਲੀ ਦਾ ਤਿਉਹਾਰ 31 ਅਕਤੂਬਰ ਨੂੰ ਮਨਾਇਆ ਜਾਵੇਗਾ। ਰੌਸ਼ਨੀਆਂ ਦਾ ਤਿਉਹਾਰ 29 ਅਕਤੂਬਰ ਯਾਨੀ ਧਨਤੇਰਸ ਤੋਂ ਸ਼ੁਰੂ ਹੋਵੇਗਾ। ਦੀਵਾਲੀ ਲਈ ਘਰਾਂ ਦੀ ਸਫ਼ਾਈ ਮਹੀਨੇ ਪਹਿਲਾਂ ਸ਼ੁਰੂ ਹੋ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਪੌਦਿਆਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਤੁਸੀਂ ਦੀਵਾਲੀ ਤੋਂ ਪਹਿਲਾਂ ਘਰ 'ਚ ਲਗਾ ਸਕਦੇ ਹੋ। ਇਨ੍ਹਾਂ ਪੌਦਿਆਂ ਨੂੰ ਲਗਾਉਣ ਨਾਲ ਆਰਥਿਕ ਸਥਿਤੀ ਵਿੱਚ ਸੁਧਾਰ ਹੁੰਦਾ ਹੈ ਅਤੇ ਦੇਵੀ ਲਕਸ਼ਮੀ ਦੀ ਕਿਰਪਾ ਬਣੀ ਰਹਿੰਦੀ ਹੈ। ਆਓ ਜਾਣਦੇ ਹਾਂ ਇਨ੍ਹਾਂ ਪੌਦਿਆਂ ਬਾਰੇ...

Diwali 2024 : ਘਰ 'ਚ ਪਈਆਂ ਇਹ ਬੇਕਾਰ ਚੀਜ਼ਾਂ ਹੁੰਦੀਆਂ ਨੇ ਅਸ਼ੁੱਭ, ਤੁਰੰਤ ਕੱਢੋ ਬਾਹਰ
ਕਰਸੂਲਾ ਦਾ ਪੌਦਾ 
ਵਾਸਤੂ ਸ਼ਾਸਤਰ ਦੇ ਅਨੁਸਾਰ, ਘਰ ਵਿੱਚ ਕਰਸੂਲਾ ਦਾ ਪੌਦਾ ਲਗਾਉਣ ਨਾਲ ਧਨ ਦੀ ਦੇਵੀ ਲਕਸ਼ਮੀ ਦਾ ਆਗਮਨ ਹੁੰਦਾ ਹੈ। ਘਰ ਦੀ ਆਰਥਿਕ ਹਾਲਤ ਸੁਧਰਦੀ ਹੈ। ਇਹ ਮੰਨਿਆ ਜਾਂਦਾ ਹੈ ਕਿ ਇਹ ਪੌਦਾ ਪੈਸੇ ਨੂੰ ਆਕਰਸ਼ਿਤ ਕਰਦਾ ਹੈ। ਇਸ ਤੋਂ ਇਲਾਵਾ, ਇਹ ਘਰ ਤੋਂ ਨਕਾਰਾਤਮਕ ਊਰਜਾ ਨੂੰ ਦੂਰ ਕਰਦਾ ਹੈ ਅਤੇ ਸਕਾਰਾਤਮਕਤਾ ਨੂੰ ਬਣਾਈ ਰੱਖਦਾ ਹੈ।

PunjabKesari
ਮਨੀ ਪਲਾਂਟ 
ਹਿੰਦੂ ਧਰਮ ਵਿੱਚ ਮਨੀ ਪਲਾਂਟ ਲਗਾਉਣਾ ਸ਼ੁੱਭ ਮੰਨਿਆ ਜਾਂਦਾ ਹੈ। ਇਸ ਨੂੰ ਘਰ ਵਿੱਚ ਲਗਾਉਣ ਨਾਲ ਧਨ-ਦੌਲਤ ਅਤੇ ਖੁਸ਼ਹਾਲੀ ਰਹਿੰਦੀ ਹੈ। ਇਸ ਤੋਂ ਇਲਾਵਾ ਇਹ ਪਲਾਂਟ ਹਵਾ ਨੂੰ ਸ਼ੁੱਧ ਕਰਨ ਦਾ ਕੰਮ ਵੀ ਕਰਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਜਿਸ ਘਰ ਵਿੱਚ ਇਹ ਪੌਦਾ ਲਗਾਇਆ ਜਾਂਦਾ ਹੈ ਅਤੇ ਉਸ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਂਦੀ ਹੈ, ਉੱਥੇ ਦੇਵੀ ਲਕਸ਼ਮੀ ਦਾ ਵਾਸ ਹੁੰਦਾ ਹੈ।

ਇਹ ਵੀ ਪੜ੍ਹੋ- Dhanteras 'ਤੇ ਖਰੀਦਣ ਜਾ ਰਹੇ ਹੋ ਵਾਹਨ ਤਾਂ ਜਾਣ ਲਓ ਸ਼ੁੱਭ ਮਹੂਰਤ
ਸਫੈਦ ਪਲਾਸ਼ 
ਜੇਕਰ ਪਰਿਵਾਰ ਦਾ ਕੋਈ ਮੈਂਬਰ ਲੰਬੇ ਸਮੇਂ ਤੋਂ ਕਿਸੇ ਬੀਮਾਰੀ ਨਾਲ ਪੀੜਤ ਹੈ ਤਾਂ ਘਰ 'ਚ ਸਫੈਦ ਪਲਾਸ਼ ਦਾ ਪੌਦਾ ਲਗਾਉਣਾ ਫਾਇਦੇਮੰਦ ਹੁੰਦਾ ਹੈ। ਧਾਰਮਿਕ ਮਾਨਤਾਵਾਂ ਅਨੁਸਾਰ ਇਹ ਪੌਦਾ ਦੇਵੀ ਲਕਸ਼ਮੀ ਨੂੰ ਪਿਆਰਾ ਹੈ। ਇਸ ਦੇ ਫੁੱਲ ਚੜ੍ਹਾਉਣ ਨਾਲ ਧਨ ਦੀ ਦੇਵੀ ਪ੍ਰਸੰਨ ਹੁੰਦੀ ਹੈ ਅਤੇ ਮਨ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ।

PunjabKesari
ਸਨੈਕਸ ਪਲਾਂਟ
ਵਾਸਤੂ ਸ਼ਾਸਤਰ ਦੇ ਅਨੁਸਾਰ ਘਰ ਵਿੱਚ ਸਨੈਕ ਪਲਾਂਟ ਲਗਾਉਣਾ ਲਾਭਦਾਇਕ ਹੁੰਦਾ ਹੈ। ਇਸ ਪੌਦੇ ਨੂੰ ਘਰ ਦੇ ਮੁੱਖ ਗੇਟ 'ਤੇ ਲਗਾਉਣ ਨਾਲ ਨਕਾਰਾਤਮਕਤਾ ਦੂਰ ਹੁੰਦੀ ਹੈ ਅਤੇ ਸਕਾਰਾਤਮਕਤਾ ਫੈਲਦੀ ਹੈ। 
ਕਾਰੋਬਾਰ ਅਤੇ ਕੰਮ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਤੁਸੀਂ ਇਸ ਪੌਦੇ ਨੂੰ ਆਪਣੇ ਦਫਤਰ ਵਿੱਚ ਵੀ ਲਗਾ ਸਕਦੇ ਹੋ।

PunjabKesari

ਇਹ ਵੀ ਪੜ੍ਹੋ- Dhanteras 'ਤੇ ਭੁੱਲ ਕੇ ਵੀ ਨਾ ਕਰੋ ਇਨ੍ਹਾਂ ਚੀਜ਼ਾਂ ਦੀ ਖਰੀਦਾਰੀ, ਹੋ ਸਕਦੈ ਭਾਰੀ ਨੁਕਸਾਨ
ਤੁਲਸੀ ਦਾ ਪੌਦਾ
ਧਾਰਮਿਕ ਮਾਨਤਾਵਾਂ ਅਨੁਸਾਰ ਤੁਲਸੀ ਦਾ ਪੌਦਾ ਮਾਂ ਲਕਸ਼ਮੀ ਅਤੇ ਭਗਵਾਨ ਵਿਸ਼ਨੂੰ ਨੂੰ ਪਿਆਰਾ ਹੈ। ਜਿਸ ਘਰ ਵਿੱਚ ਤੁਲਸੀ ਦਾ ਬੂਟਾ ਲਗਾਇਆ ਜਾਂਦਾ ਹੈ, ਉੱਥੇ ਦੇਵੀ ਲਕਸ਼ਮੀ ਦਾ ਵਾਸ ਹੁੰਦਾ ਹੈ ਅਤੇ ਆਰਥਿਕ ਸਥਿਤੀ ਵੀ ਚੰਗੀ ਰਹਿੰਦੀ ਹੈ। ਅਜਿਹੇ 'ਚ ਦੀਵਾਲੀ ਤੋਂ ਪਹਿਲਾਂ ਘਰ 'ਚ ਇਸ ਪੌਦੇ ਨੂੰ ਜ਼ਰੂਰ ਲਗਾਓ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

ਨੋਟ : ਇਸ ਖ਼ਬਰ 'ਚ ਦਿੱਤੀ ਗਈ ਜਾਣਕਾਰੀ ਸਿਰਫ ਧਾਰਨਾਵਾਂ 'ਤੇ ਅਧਾਰਤ ਹੈ। ਇੱਥੇ ਤੁਹਾਨੂੰ ਇਹ ਦੱਸਣਾ ਜ਼ਰੂਰੀ ਹੈ ਕਿ ਜਗ ਬਾਣੀ ਕਿਸੇ ਵੀ ਤਰ੍ਹਾਂ ਦੀ ਮਾਨਤਾ, ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ।

 


Aarti dhillon

Content Editor Aarti dhillon