ਸ਼ੁੱਕਰਵਾਰ ਵਾਲੇ ਦਿਨ ਜ਼ਰੂਰ ਕਰੋ ਇਹ ਖ਼ਾਸ ਉਪਾਅ, ਕਦੇ ਨਹੀਂ ਹੋਵੇਗੀ ਪੈਸੇ ਦੀ ਘਾਟ

10/20/2022 3:07:12 PM

ਜਲੰਧਰ (ਬਿਊਰੋ) - ਹਿੰਦੂ ਧਰਮ ਵਿਚ ਲਕਸ਼ਮੀ ਮਾਤਾ ਜੀ ਦੀ ਪੂਜਾ ਧਨ ਦੀ ਦੇਵੀ ਦੇ ਰੂਪ 'ਚ ਕੀਤੀ ਜਾਂਦੀ ਹੈ। ਜੀਵਨ 'ਚ ਹਰ ਕੋਈ ਧਨਵਾਨ ਬਨਣਾ ਚਾਹੁੰਦਾ ਹੈ ਪਰ ਬਹੁਤ ਘੱਟ ਲੋਕ ਹੁੰਦੇ ਹਨ, ਜਿਨ੍ਹਾਂ ਦਾ ਇਹ ਸੁਫ਼ਨਾ ਪੂਰਾ ਹੁੰਦਾ ਹੈ। ਸ਼ੁੱਕਰਵਾਰ ਦਾ ਦਿਨ ਮਾਤਾ ਲਕਸ਼ਮੀ ਲਈ ਖ਼ਾਸ ਮੰਨਿਆ ਜਾਂਦਾ ਹੈ। ਸ਼ਾਸਤਰਾਂ ਅਨੁਸਾਰ ਜੇਕਰ ਇਸ ਦਿਨ ਕੋਈ ਵਿਅਕਤੀ ਮਾਤਾ ਲਕਸ਼ਮੀ ਦੀ ਪੂਜਾ ਪੂਰੀ ਸ਼ਰਧਾ ਅਤੇ ਵਿਧੀ ਵਿਧਾਨ ਨਾਲ ਕਰੇ, ਤਾਂ ਉਸ 'ਤੇ ਮਾਂ ਲਕਸ਼ਮੀ ਦੀ ਕ੍ਰਿਪਾ ਜ਼ਰੂਰ ਹੁੰਦੀ ਹੈ ਅਤੇ ਉਸ ਨੂੰ ਪੈਸਿਆਂ ਦੀ ਕੋਈ ਘਾਟ ਨਹੀਂ ਰਹਿੰਦੀ। ਇਸੇ ਲਈ ਸ਼ੁੱਕਰਵਾਰ ਵਾਲੇ ਦਿਨ ਲੋਕਾਂ ਨੂੰ ਕੁਝ ਖ਼ਾਸ ਉਪਾਅ ਕਰਨੇ ਚਾਹੀਦੇ ਹਨ, ਜਿਸ ਨਾਲ ਉਹ ਆਪਣੀ ਕਿਸਮਤ ਦੀ ਤੀਜੋਰੀ ਖੋਲ੍ਹ ਸਕਦੇ ਹਨ....

ਸ਼ੁੱਕਰਵਾਰ ਵਾਲੇ ਦਿਨ ਕਰੋ ਇਹ ਖ਼ਾਸ ਉਪਾਅ

. ਸ਼ੁੱਕਰਵਾਰ ਨੂੰ ਸਵੇਰੇ ਜਲਦੀ ਉੱਠ ਕੇ ਇਸ਼ਨਾਨ ਕਰੋ। ਉਸ ਤੋਂ ਬਾਅਦ ਮਾਂ ਲਕਸ਼ਮੀ ਅਤੇ ਭਗਵਾਨ ਵਿਸ਼ਣੂ ਜੀ ਦੀ ਪੂਜਾ ਕਰੋ। ਇਸ ਦਿਨ ਸ਼ੁੱਧ ਘਿਓ ਦਾ ਦੀਵਾ ਜਗਾ ਕੇ ਸ਼੍ਰੀ ਸੂਕਤ ਦਾ ਪਾਠ ਕਰਨਾ ਚਾਹੀਦਾ ਹੈ।
. ਸ਼ਾਮ ਦੇ ਸਮੇਂ ਪਿੱਪਲ ਦੇ ਦਰੱਖ਼ਤ 'ਤੇ ਸਰ੍ਹੋਂ ਦੇ ਤੇਲ ਵਿਚ ਤਿੰਨ ਬੱਤੀਆਂ ਵਾਲਾ ਦੀਵਾ ਜਗਾਓ। ਨਾਲ ਹੀ ਪੰਜ ਮੇਵੇ ਦੀ ਮਠਿਆਈ ਚੜ੍ਹਾਓ ਅਤੇ ਬਾਅਦ ਵਿਚ ਇਸ ਪ੍ਰਸਾਦ ਨੂੰ ਗ਼ਰੀਬਾਂ 'ਚ ਵੰਡ ਦਿਓ।
. ਇਸ ਦਿਨ ਗ਼ਰੀਬਾਂ ਨੂੰ ਆਪਣੀ ਸਮਰੱਥਾ ਅਨੁਸਾਰ ਦਾਨ ਦੇਣਾ ਚਾਹੀਦਾ ਹੈ। ਜੇਕਰ ਸੰਭਵ ਹੋਵੇ ਤਾਂ ਸਫੈਦ ਰੰਗ ਦੇ ਕੱਪੜੇ ਜਾਂ ਸਫੈਦ ਰੰਗ ਦੀ ਕੋਈ ਚੀਜ਼ ਜਿਵੇਂ ਦੁੱਧ, ਚੀਨੀ, ਚਾਵਲ ਆਦਿ ਦਾ ਦਾਨ ਕਰਨਾ ਸ਼ੁੱਭ ਮੰਨਿਆ ਜਾਂਦਾ ਹੈ।
. ਮਾਤਾ ਲਕਸ਼ਮੀ ਦੀ ਪੂਜਾਂ ਕਰਨ ਤੋਂ ਬਾਅਦ ਸ਼ੰਖ ਵਿਚ ਪਾਣੀ ਭਰ ਕੇ ਭਗਵਾਨ ਵਿਸ਼ਣੂ ਦੀ ਪੂਜਾ ਕਰਨ ਨਾਲ ਮਾਂ ਜਲਦੀ ਖੁਸ਼ ਹੁੰਦੀ ਹੈ।
. ਲਕਸ਼ਮੀ ਸ਼੍ਰੀ ਯੰਤਰ ਦਾ ਅਭਿਸ਼ੇਕ ਗਾਂ ਦੇ ਦੁੱਧ ਨਾਲ ਕਰੋ। ਇਸ ਤੋਂ ਬਾਅਦ ਉਸ ਪਾਣੀ ਨੂੰ ਪੂਰੇ ਘਰ ਵਿਚ ਛਿੜਕ ਦਿਓ। ਇਸ ਨਾਲ ਧਨ ਲਾਭ ਦੀ ਪ੍ਰਾਪਤੀ ਹੋਵੇਗੀ।
. ''ਓਮ ਸ਼੍ਰੀ ਸ਼ਰੀਏ ਨਮ:'' ਮੰਤਰ ਦਾ 108 ਵਾਰ ਜਾਪ ਕਰੋ। ਇਸ ਮੰਤਰ ਦਾ ਜਾਪ ਕਰਨ ਨਾਲ ਘਰ 'ਚ ਆ ਰਹੀ ਆਰਥਿਕ ਤੰਗੀ ਜਲਦੀ ਦੂਰ ਹੋਵੇਗੀ ਅਤੇ ਜ਼ਿੰਦਗੀ 'ਚ ਖੁਸ਼ਹਾਲੀ ਆਵੇਗੀ।


rajwinder kaur

Content Editor rajwinder kaur