ਹਰ ਪਰੇਸ਼ਾਨੀ ਤੋਂ ਮੁਕਤੀ ਪਾਉਣ ਲਈ ਮੰਗਲਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ

11/23/2021 11:57:04 AM

ਜਲੰਧਰ (ਬਿਊਰੋ)- ਜੋਤਿਸ਼ ਸ਼ਾਸਤਰ 'ਚ ਮੰਗਲਵਾਰ ਦਾ ਦਿਨ ਹਨੂੰਮਾਨ ਜੀ ਨੂੰ ਸਮਰਪਿਤ ਹੈ। ਇਸ ਦਿਨ ਹਨੂੰਮਾਨ ਜੀ ਦੀ ਵਿਸ਼ੇਸ਼ ਪੂਜਾ ਅਰਚਨਾ ਕਰਨ ਨਾਲ ਹਰ ਤਰ੍ਹਾਂ ਦੇ ਦੁੱਖਾਂ ਦਾ ਨਾਸ਼ ਹੋ ਜਾਂਦਾ ਹੈ। ਮੰਗਲ ਗ੍ਰਹਿ ਸਬੰਧੀ ਸਾਰੇ ਦੋਸ਼ ਖ਼ਤਮ ਹੋ ਜਾਂਦੇ ਹਨ। ਮੰਗਲ ਗ੍ਰਹਿ ਨੂੰ ਤੇਜਸਵੀ ਗ੍ਰਹਿ ਮੰਨਿਆ ਜਾਂਦਾ ਹੈ ਅਤੇ ਜੇਕਰ ਇਹ ਕਿਸੇ ਵਿਅਕਤੀ 'ਤੇ ਖੁਸ਼ ਹੋ ਜਾਂਦਾ ਹੈ ਤਾਂ ਉਸ ਦਾ ਜੀਵਨ ਮੰਗਲਮਈ ਹੋ ਜਾਂਦਾ ਹੈ। ਇਸ ਦੀ ਪੂਜਾ ਕਰਨ ਨਾਲ ਹਨੂੰਮਾਨ ਜੀ ਖੁਸ਼ ਹੁੰਦੇ ਹਨ। ਕਈ ਵਾਰ ਕੁੰਡਲੀ 'ਚ ਮੰਗਲ ਦੋਸ਼ ਹੋਣ ਕਾਰਨ ਕਸ਼ਟ ਪੈਦਾ ਹੁੰਦੇ ਹਨ। ਇਸ ਲਈ ਜੇਕਰ ਕੁਝ ਆਸਾਨ ਉਪਾਅ ਕੀਤੇ ਜਾਣ ਤਾਂ ਮੰਗਲ ਦੇਵਤਾ ਅਤੇ ਹਨੂੰਮਾਨ ਜੀ ਦੋਵੇਂ ਖੁਸ਼ ਹੋ ਕੇ ਜੀਵਨ ਨੂੰ ਸੁੱਖ-ਸਮਰਿੱਧੀ ਦਾ ਵਰਦਾਨ ਦਿੰਦੇ ਹਨ।
ਮੰਗਲ ਨੂੰ ਅਨੁਕੂਲ ਬਣਾਈ ਰੱਖਣ ਲਈ ਕਰੋ  ਖ਼ਾਸ ਉਪਾਅ :-
1. ਕਿਸੇ ਜੋਤਿਸ਼/ਪੰਡਿਤ ਨਾਲ ਵਿਚਾਰ ਕਰਨ ਤੋਂ ਬਾਅਦ ਮੂੰਗਾ ਰਤਨ ਧਾਰਨ ਕਰੋ। ਮੂੰਗਾ ਮੰਗਲ ਗ੍ਰਹਿ ਦਾ ਰਤਨ ਹੁੰਦਾ ਹੈ।
2.  ਜੇਕਰ ਸਰੀਰ ਹਮੇਸ਼ਾ ਰੋਗ ਨਾਲ ਪੀੜਤ ਰਹਿੰਦਾ ਹੈ ਤਾਂ ਹਰ ਤਰ੍ਹਾਂ ਦੇ ਰੋਗ ਨੂੰ ਦੂਰ ਕਰਨ ਲਈ ਹਰ ਮੰਗਲਵਾਰ ਨੂੰ ਗੁੜ ਅਤੇ ਆਟੇ ਦਾ ਦਾਨ ਕਰੋ।
3. ਘਰ 'ਚ ਹਮੇਸ਼ਾ ਕਲੇਸ਼ ਬਣਿਆ ਰਹਿੰਦਾ ਹੈ ਤਾਂ ਉਸ ਦੀ ਸ਼ਾਂਤੀ ਲਈ ਹਰ ਮੰਗਲਵਾਰ ਨੂੰ ਵਹਿੰਦੇ ਹੋਏ ਪਾਣੀ 'ਚ ਲਾਲ ਮਸੂਰ ਦੀ ਦਾਲ ਵਹਾਓ।
4.  ਜ਼ਮੀਨ ਜਾਇਦਾਦ ਦੀ ਪ੍ਰਾਪਤੀ ਲਈ ਵੱਡੇ ਭਰਾ ਦੀ ਸੇਵਾ ਕਰੋ ਅਤੇ ਕਿਸੇ ਦੇ ਧਨ ਜਾਂ ਜ਼ਮੀਨ 'ਤੇ ਮਾੜੀ ਨਜ਼ਰ ਨਾ ਰੱਖੋ।
5. ਵਿੱਦਿਆ ਦੀ ਪ੍ਰਾਪਤੀ ਲਈ ਰਿਓੜੀਆਂ ਨੂੰ ਚੱਲਦੇ ਪਾਣੀ 'ਚ ਪ੍ਰਵਾਹਿਤ ਕਰੋ।
6. ਜੇਕਰ ਕਰਜ਼ ਵਧਦਾ ਜਾ ਰਿਹਾ ਹੈ ਤਾਂ ਤ੍ਰਿਣਮੋਚਕ ਮੰਗਲ ਸਰੋਤ ਦਾ ਪਾਠ ਖ਼ੁਦ ਕਰੋ ਜਾਂ ਕਿਸੇ ਬ੍ਰਾਹਮਣ ਤੋਂ ਕਰਵਾਓ।
7. ਧਨ ਦੀ ਕਮੀ ਹੋਵੇ ਤਾਂ ਪਰਸ 'ਚ ਲਾਲ ਰੰਗ ਦੇ ਰੇਸ਼ਮੀ ਕੱਪੜੇ 'ਚ ਚੌਲ ਦੇ 21 ਸਾਬੂਤ ਦਾਣੇ ਪਾ ਕੇ ਰੱਖੋ। ਇਸ ਤਰ੍ਹਾਂ ਕਰਨ ਨਾਲ ਵਿਅਕਤੀ ਦੀ ਜ਼ਿੰਦਗੀ 'ਚ ਸੁਧਾਰ ਆਉਂਦਾ ਹੈ ਅਤੇ ਧਨ ਦੀ ਕਮੀ ਪੂਰੀ ਹੁੰਦੀ ਹੈ।
8. ਕਰੀਅਰ ਦੀ ਤਰੱਕੀ ਲਈ ਮਿੱਠੇ ਚੌਲ ਬਣਾ ਕੇ ਛੱਤ 'ਤੇ ਖਿਲਾਰ ਦੇਣੇ ਚਾਹੀਦੇ ਹਨ ਤਾਂ ਕਿ ਇਸ ਨੂੰ ਕਾਂ ਖਾ ਸਕਣ। ਇਸ ਨਾਲ ਨੌਕਰੀ ਮਿਲਣ ਦੇ ਮੌਕੇ ਮਿਲ ਜਾਂਦੇ ਹਨ।
9. ਕੁੰਡਲੀ 'ਚ ਪਿੱਤਰਦੋਸ਼ ਹੋਵੇ ਤਾਂ ਕਾਂਵਾਂ ਨੂੰ ਖੀਰ ਅਤੇ ਰੋਟੀ ਖਿਲਾਓ। ਇਸ ਤਰੀਕੇ ਨਾਲ ਘਰ 'ਚ ਖੁਸ਼ਹਾਲੀ ਆਉਂਦੀ ਹੈ ਅਤੇ ਪਿੱਤਰਦੋਸ਼ ਵੀ ਖ਼ਤਮ ਹੁੰਦੇ ਹਨ।
ਹਨੂੰਮਾਨ ਮੰਤਰ ਦਾ ਵਿਧੀ-ਵਿਧਾਨ ਨਾਲ ਜਾਪ ਕਰੋ :-
ਓਮ ਨਮੋ ਹਨੂਮਤੇ ਰੂਦਰਾਵਤਾਰਾਏ ਸਰਵਸ਼ਤਰੁ ਸੰਹਾਰਣਾਏ ਸਰਵਰੋਗ ਹਰਾਏ ਸਰਵਵਸ਼ੀਕਰਣਾਏ ਰਾਮਦੂਤਾਏ ਸਵਾਹਾ।
ਸਵੇਰੇ ਜਲਦੀ ਉੱਠ ਕੇ ਸਭ ਤੋਂ ਪਹਿਲਾਂ ਇਸ਼ਨਾਨ ਆਦਿ ਕਰੋ ਅਤੇ ਇਸ ਤੋਂ ਬਾਅਦ ਆਪਣੇ ਮਾਤਾ-ਪਿਤਾ, ਗੁਰੂ, ਇਸ਼ਟ ਅਤੇ ਕੁਲ ਦੇਵਤਾ ਨੂੰ ਨਮਸਕਾਰ ਕਰੋ। ਹਨੂੰਮਾਨ ਪ੍ਰਤਿਮਾ ਦੇ ਸਾਹਮਣੇ ਇਸ ਮੰਤਰ ਦਾ ਜਾਪ ਕਰੋ। ਇਸ ਨਾਲ ਵਿਸ਼ੇਸ਼ ਫਲ ਮਿਲਦਾ ਹੈ। ਜਾਪ ਲਈ ਲਾਲ ਹਕੀਕ ਦੀ ਮਾਲਾ ਦਾ ਪ੍ਰਯੋਗ ਕਰੋ।
ਇਸ ਮੰਤਰ ਦਾ ਕਰੋ ਜਾਪ :—
ਰਾਮ ਰਾਮੇਤੀ ਰਾਮੇਤੀ ਰਮੇ ਰਾਮੇ ਮਨੋਰਮੇ।
ਸਹਸਤਰ ਨਾਮ ਤਤੂਨਯੰ ਰਾਮ ਨਾਮ ਵਰਾਨਨੇ।
ਹੁਣ ਹਨੂੰਮਾਨ ਜੀ ਨੂੰ ਚੜ੍ਹਾਏ ਗਏ ਗੁਲਾਬ ਦੇ ਫੁੱਲਾਂ ਦੀ ਮਾਲਾ 'ਚੋਂ ਇਕ ਫੁਲ ਤੋੜ ਕੇ ਉਸ ਨੂੰ ਇਕ ਲਾਲ ਕੱਪੜੇ 'ਚ ਲਪੇਟ ਕੇ ਆਪਣੇ ਧਨ ਵਾਲੀ ਥਾਂ ਤਿਜੋਰੀ 'ਚ ਰੱਖ ਲਓ। ਇਸ ਨਾਲ ਤਿਜੋਰੀ 'ਚ ਬਰਕਤ ਬਣੀ ਰਹਿੰਦੀ ਹੈ।


Aarti dhillon

Content Editor Aarti dhillon