ਰੋਗਾਂ ਤੋਂ ਮੁਕਤੀ ਪਾਉਣ ਲਈ ਐਤਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ
6/10/2023 2:00:34 PM
ਜਲੰਧਰ - ਸੂਰਜ ਹਨ੍ਹੇਰੇ ਨੂੰ ਦੂਰ ਕਰਕੇ ਸੰਸਾਰ ਨੂੰ ਰੌਸ਼ਨ ਕਰਨ ਵਾਲਾ ਦੇਵਤਾ ਹੈ। ਹਿੰਦੂ ਧਰਮ 'ਚ ਇਨ੍ਹਾਂ ਨੂੰ ਸੂਰਜ ਦੇਵ ਦਾ ਨਾਮ ਦਿੱਤਾ ਗਿਆ ਹੈ। ਧਾਰਮਿਕ ਵਿਸ਼ਵਾਸ ਅਨੁਸਾਰ ਸੂਰਜ ਦੇਵਤਾ ਦੀ ਰੋਜ਼ ਪੂਜਾ ਕਰਨ ਨਾਲ ਵਿਅਕਤੀ ਨੂੰ ਖੁਸ਼ਹਾਲੀ, ਮਾਨ-ਸਤਿਕਾਰ ਅਤੇ ਜਿੱਤ ਦੀ ਪ੍ਰਾਪਤੀ ਹੁੰਦੀ ਹੈ। ਸੂਰਜ ਦੇਵਤਾ ਦੀ ਪੂਜਾ ਕਰਨ ਨਾਲ ਵਿਅਕਤੀ 'ਚ ਵਿਸ਼ਵਾਸ ਪੈਦਾ ਹੁੰਦਾ ਹੈ। ਸ਼ਾਸਤਰਾਂ ਮੁਤਾਬਕ ਐਤਵਾਰ ਵਾਲੇ ਦਿਨ ਖਾਸ-ਤੌਰ 'ਤੇ ਸੂਰਜ ਨਮਸਕਾਰ ਕਰਨਾ ਚਾਹੀਦਾ ਹੈ। ਇਸ ਨਾਲ ਵਿਅਕਤੀ ਦੇ ਜੀਵਨ ’ਚ ਚੱਲ ਰਹੀਆਂ ਸਾਰੀਆਂ ਪਰੇਸ਼ਾਨੀਆਂ ਖਤਮ ਹੋ ਜਾਂਦੀਆਂ ਹਨ। ਐਤਵਾਰ ਵਾਲੇ ਦਿਨ ਸੂਰਜ ਪੂਜਾ ਕਰਨ ਤੋਂ ਬਾਅਦ ਕਈ ਤਰ੍ਹਾਂ ਦੇ ਉਪਾਅ ਕਰਨੇ ਚਾਹੀਦੇ ਹਨ, ਜੋ ਹਰੇਕ ਵਿਅਕਤੀ ਦੇ ਜੀਵਨ ਲਈ ਸ਼ੁੱਭ ਮੰਨੇ ਗਏ ਹਨ। ਸ਼ਾਸਤਰਾਂ ਮੁਤਾਬਕ ਐਤਵਾਰ ਵਾਲੇ ਦਿਨ ਸੂਰਜ ਪੂਜਾ, ਸੂਰਜ ਸਰੋਤ ਦਾ ਪਾਠ, ਸੂਰਜ ਮੰਤਰ ਦਾ ਜਾਪ ਕਰਨ ਨਾਲ ਬਹੁਤ ਸਾਰੇ ਲਾਭ ਹੁੰਦੇ ਹਨ।
ਐਤਵਾਰ ਵਾਲੇ ਦਿਨ ਕਰੋ ਇਹ ਉਪਾਅ, ਹੋਣਗੇ ਕਈ ਫਾਇਦੇ
1. ਐਤਵਾਰ ਵਾਲੇ ਦਿਨ ਸੂਰਜ ਦੇਵਤਾ ਨੂੰ ਨਮਸਕਾਰ ਕਰਦੇ ਹੋਏ ਸਿਰ ਨੂੰ ਜ਼ਮੀਨ ਨੂੰ ਛੁਹਣ ਨਾਲ ਸਾਰੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ।
2. ਸੂਰਜ ਦੇਵ ਦੀ ਪੂਜਾ ਤੋਂ ਬਾਅਦ ਤਨ-ਮਨ ਦੀ ਸ਼ੁੱਧੀ ਲਈ ਪਰਿਕਰਮਾ ਕਰਨ ਨਾਲ ਸਾਰੇ ਰੋਗਾਂ ਤੋਂ ਮੁਕਤੀ ਮਿਲਦੀ ਹੈ।
3. ਐਤਵਾਰ ਨੂੰ ਸੂਰਜ ਦੀ ਲਾਲ ਫੁੱਲਾਂ ਜਾਂ ਸਫੈਦ ਫੁੱਲਾਂ ਨਾਲ ਪੂਜਾ, ਵਰਤ ਰੱਖਣ ਨਾਲ ਸੂਰਜ ਦੀ ਕਿਰਪਾ ਨਾਲ ਇਨਸਾਨ ਨੂੰ ਸ਼ੌਹਰਤ, ਸਫ਼ਲਤਾ ਅਤੇ ਸੁੱਖ ਦੀ ਪ੍ਰਾਪਤੀ ਹੁੰਦੀ ਹੈ।
4. ਸੂਰਜ ਦੇਵਤਾ ਦੀ ਰੋਜ਼ਾਨਾ ਪੂਜਾ ਕਰਨ ਨਾਲ ਵਿਅਕਤੀ ਨਿਡਰ ਅਤੇ ਮਜ਼ਬੂਤ ਬਣਦਾ ਹੈ।
5. ਸੂਰਜ ਵਿਅਕਤੀ ਦੇ ਮਨ 'ਚੋਂ ਹੰਕਾਰ, ਗੁੱਸਾ, ਲਾਲਚ ਅਤੇ ਗਲਤ ਵਿਚਾਰਾਂ ਨੂੰ ਖਤਮ ਕਰਦਾ ਹੈ।
6. ਸੂਰਜ ਦੇਵ ਕੋਲੋ ਰਹਿਮਤ ਦੀ ਕਾਮਨਾ ਕਰੋ ਅਤੇ ਆਪਣੇ ਮੱਥੇ 'ਤੇ ਲਾਲ ਚੰਦਨ ਦਾ ਟਿੱਕਾ ਲਗਾਓ।
ਜ਼ਰੂਰ ਕਰੋ ਇਹ ਕੰਮ
1. ਹਰ ਐਤਵਾਰ ਜਲਦੀ ਉੱਠ ਕੇ ਇਸ਼ਨਾਨ ਕਰੋ ਅਤੇ ਇਸ ਤੋਂ ਬਾਅਦ ਮੰਦਰ ਜਾਓ ਜਾਂ ਫਿਰ ਘਰ ‘ਚ ਹੀ ਜਲ ਚੜ੍ਹਾਓ। ਇਸ ਨਾਲ ਕੁੰਡਲੀ ਦੇ ਦੋਸ਼ਾਂ ਦਾ ਨਾਸ਼ ਹੋਵੇਗਾ।
2. ਪੂਜਾ ‘ਚ ਸੂਰਜ ਦੇਵ ਦਾ ਪਸੰਦ ਲਾਲ ਫੁੱਲ, ਲਾਲ ਚੰਦਨ, ਗੁਡਹਲ ਦਾ ਫੁੱਲ, ਚਾਵਲ ਚੜ੍ਹਾਓ। ਗੁੜ ਜਾਂ ਗੁੜ ਤੋਂ ਬਣੀ ਮਠਿਆਈ ਦਾ ਭੋਗ ਲਗਾਓ। ਪੂਜਾ ਤੋਂ ਬਾਅਦ ਮੱਥੇ ‘ਤੇ ਲਾਲ ਚੰਦਨ ਦਾ ਟਿੱਕਾ ਜ਼ਰੂਰ ਲਗਾਓ।
ਸੂਰਜ ਗਾਯਤਰੀ : ਓਮ ਆਦਿਤਿਯ ਵਿਦਮਹੇ ਦਿਵਾਕਰਾਏ ਧੀਮਹਿ ਤਨ : ਸੂਰਜ : ਪ੍ਰਚੋਦਯਾਤ।
ਸੂਰਜ ਜਪ ਮੰਤਰ : ਓਮ ਹ੍ਰਾਂ ਹ੍ਰੀਂ ਹ੍ਰੌਂ ਸ : ਸੂਰਜ ਨਮ :।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਟ ਕਰਕੇ ਦਿਓ ਜਵਾਬ।