ਐਤਵਾਰ ਨੂੰ ਜ਼ਰੂਰ ਕਰੋ ਸੂਰਜ ਦੇਵਤਾ ਦੀ ਪੂਜਾ, ਹੋਵੇਗੀ ਸੁੱਖ ਅਤੇ ਧਨ ਦੀ ਪ੍ਰਾਪਤੀ

3/23/2024 12:56:27 PM

ਜਲੰਧਰ (ਬਿਊਰੋ) - ਹਨ੍ਹੇਰੇ ਨੂੰ ਦੂਰ ਕਰਕੇ ਚਾਰੇ ਪਾਸੇ ਪੂਰੀ ਦੁਨੀਆਂ ਨੂੰ ਰੌਸ਼ਨ ਕਰਨ ਵਾਲਾ ਦੇਵਤਾ ਸੂਰਜ ਦੇਵਤਾ ਹੈ। ਹਿੰਦੂ ਧਰਮ 'ਚ ਇਨ੍ਹਾਂ ਨੂੰ ਸੂਰਜ ਦੇਵ ਦਾ ਨਾਮ ਦਿੱਤਾ ਗਿਆ ਹੈ। ਧਾਰਮਿਕ ਵਿਸ਼ਵਾਸ ਅਨੁਸਾਰ ਸੂਰਜ ਦੀ ਰੋਜ਼ਾਨਾ ਪੂਜਾ ਕਰਨ ਨਾਲ ਵਿਅਕਤੀ ਨੂੰ ਖੁਸ਼ਹਾਲੀ, ਮਾਨ-ਸਤਿਕਾਰ ਅਤੇ ਜਿੱਤ ਦੀ ਪ੍ਰਾਪਤੀ ਹੁੰਦੀ ਹੈ। ਰੋਜ਼ਾਨਾ ਸੂਰਜ ਦੇਵਤਾ ਦੀ ਪੂਜਾ ਕਰਨ ਨਾਲ ਵਿਅਕਤੀ 'ਚ ਵਿਸ਼ਵਾਸ ਪੈਦਾ ਹੁੰਦਾ ਹੈ। ਸ਼ਾਸਤਰਾਂ ਮੁਤਾਬਕ ਐਤਵਾਰ ਵਾਲੇ ਦਿਨ ਖਾਸ-ਤੌਰ 'ਤੇ ਸੂਰਜ ਨਮਸਕਾਰ ਅਤੇ ਸੂਰਜ ਦੇਵਤਾ ਦੀ ਪੂਜਾ ਕਰਨੀ ਚਾਹੀਦੀ ਹੈ। ਐਤਵਾਰ ਵਾਲੇ ਦਿਨ ਸੂਰਜ ਪੂਜਾ, ਸੂਰਜ ਸਰੋਤ ਦਾ ਪਾਠ, ਸੂਰਜ ਮੰਤਰ ਦਾ ਜਾਪ ਕਰਨ ਨਾਲ ਲਾਭ ਹੁੰਦੇ ਹਨ।

ਐਤਵਾਰ ਨੂੰ ਜ਼ਰੂਰ ਕਰੋ ਇਹ ਕੰਮ

1. ਸੂਰਜ ਦੇਵ ਨੂੰ ਨਮਸਕਾਰ ਕਰਦੇ ਹੋਏ ਸਿਰ ਨੂੰ ਜ਼ਮੀਨ ਨੂੰ ਛੁਹਣ ਨਾਲ ਸਾਰੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ।
2. ਸੂਰਜ ਦੇਵ ਦੀ ਪੂਜਾ ਤੋਂ ਬਾਅਦ ਤਨ-ਮਨ ਦੀ ਸ਼ੁੱਧੀ ਲਈ ਪ੍ਰਿਕਰਮਾ ਕਰਨ ਨਾਲ ਰੋਗਾਂ ਤੋਂ ਮੁਕਤੀ ਮਿਲਦੀ ਹੈ।
3. ਐਤਵਾਰ ਨੂੰ ਸੂਰਜ ਦੀ ਲਾਲ ਫੁੱਲਾਂ ਜਾਂ ਸਫੈਦ ਫੁੱਲਾਂ ਨਾਲ ਪੂਜਾ, ਵਰਤ ਰੱਖਣ ਨਾਲ ਸੂਰਜ ਦੀ ਕਿਰਪਾ ਨਾਲ ਇਨਸਾਨ ਨੂੰ ਪੈਸਾ, ਸਫ਼ਲਤਾ ਅਤੇ ਸੁੱਖ ਦੀ ਪ੍ਰਾਪਤੀ ਹੁੰਦੀ ਹੈ।
4. ਸੂਰਜ ਦੀ ਰੋਜ਼ਾਨਾ ਪੂਜਾ ਕਰਨ ਨਾਲ ਵਿਅਕਤੀ ਨਿਡਰ ਅਤੇ ਮਜ਼ਬੂਤ ਬਣਦਾ ਹੈ।
5. ਸੂਰਜ ਵਿਅਕਤੀ ਦੇ ਮਨ 'ਚੋਂ ਹੰਕਾਰ, ਗੁੱਸਾ, ਲਾਲਚ ਅਤੇ ਗਲਤ ਵਿਚਾਰਾਂ ਨੂੰ ਖ਼ਤਮ ਕਰਦਾ ਹੈ।
6. ਸੂਰਜ ਦੇਵ ਕੋਲੋ ਰਹਿਮਤ ਦੀ ਕਾਮਨਾ ਕਰੋ ਅਤੇ ਆਪਣੇ ਮੱਥੇ 'ਤੇ ਲਾਲ ਚੰਦਨ ਦਾ ਟਿੱਕਾ ਲਗਾਓ।

ਜੇਕਰ ਤੁਸੀਂ ਇਕ ਸਫ਼ਲ ਵਿਅਕਤੀ ਬਣਨਾ ਚਾਹੁੰਦੇ ਹੋ ਤਾਂ ਭੁੱਲ ਕੇ ਵੀ ਐਤਵਾਰ ਨੂੰ ਹੇਠ ਲਿਖੇ ਕੰਮ ਕਦੇ ਨਾ ਕਰੋ

1. ਐਤਵਾਰ ਵਾਲੇ ਦਿਨ ਸੂਰਜ ਦੇਵਤਾ ਨੂੰ ਨਮਸਕਾਰ ਕਰਦੇ ਹੋਏ ਸਿਰ ਨੂੰ ਜ਼ਮੀਨ ਨੂੰ ਛੁਹਣ ਨਾਲ ਸਾਰੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ।
2. ਐਤਵਾਰ ਵਾਲੇ ਦਿਨ ਕਦੇ ਵੀ ਸੂਰਜ ਨਿਕਲਣ ਤੋਂ ਬਾਅਦ ਨਾ ਉਠੋ। ਉਂਝ ਤਾਂ ਸਾਨੂੰ ਸਾਰਿਆਂ ਨੂੰ ਸੂਰਜ ਨਿਕਲਣ ਤੋਂ ਪਹਿਲਾਂ ਹੀ ਉੱਠਣਾ ਚਾਹੀਦਾ ਹੈ। ਲੇਟ ਉੱਠਣ ਨਾਲ ਕੁੰਡਲੀ ‘ਚ ਸੂਰਜ ਕਮਜ਼ੋਰ ਹੋ ਜਾਂਦਾ ਹੈ।
3. ਥਕਾਵਟ ਹੋਣ ਦੇ ਬਾਵਜੂਦ ਐਤਵਾਰ ਵਾਲੇ ਦਿਨ ਸ਼ਾਮ ਦੇ ਸਮੇਂ ਕਦੇ ਨਾ ਸੌਵੋ। ਇਸ ਦਿਨ ਸ਼ਾਮ ਨੂੰ ਸੌਂਣ ਨਾਲ ਧਨ ਦੀ ਹਾਨੀ ਹੁੰਦੀ ਹੈ।
4. ਐਤਵਾਰ ਨੂੰ ਕਦੇ ਵੀ ਸੂਰਜ ਨੂੰ ਜਲ ਚੜ੍ਹਾਉਣਾ ਨਾ ਭੁੱਲੋ। ਉਂਝ ਤਾਂ ਰੋਜ਼ਾਨਾ ਹੀ ਭਗਵਾਨ ਸੂਰਜ ਨੂੰ ਜਲ ਚੜ੍ਹਾਉਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਇਸ ਤਰ੍ਹਾਂ ਨਹੀਂ ਕਰ ਪਾਉਂਦੇ ਤਾਂ ਐਤਵਾਰ ਵਾਲੇ ਦਿਨ ਭਗਵਾਨ ਸੂਰਜ ਨੂੰ ਜਲ ਜ਼ਰੂਰ ਚੜ੍ਹਾਓ।
5. ਐਤਵਾਰ ਵਾਲੇ ਦਿਨ ਕਿਸੇ ਗਰੀਬ, ਮਾਤਾ-ਪਿਤਾ ਆਦਿ ਦੀ ਬੇਇਜ਼ਤੀ ਨਾ ਕਰੋ। ਤੁਹਾਡੀ ਇਹੀ ਗਲਤੀ ਤੁਹਾਡੇ ਚੰਗੇ ਕੰਮਾਂ ‘ਤੇ ਭਾਰੀ ਪੈ ਸਕਦੀ ਹੈ।
6. ਸੂਰਜ ਦੇਵ ਦੀ ਪੂਜਾ ਤੋਂ ਬਾਅਦ ਤਨ-ਮਨ ਦੀ ਸ਼ੁੱਧੀ ਲਈ ਪਰਿਕਰਮਾ ਕਰਨ ਨਾਲ ਸਾਰੇ ਰੋਗਾਂ ਤੋਂ ਮੁਕਤੀ ਮਿਲਦੀ ਹੈ।
7. ਐਤਵਾਰ ਨੂੰ ਸੂਰਜ ਦੀ ਲਾਲ ਫੁੱਲਾਂ ਜਾਂ ਸਫੈਦ ਫੁੱਲਾਂ ਨਾਲ ਪੂਜਾ, ਵਰਤ ਰੱਖਣ ਨਾਲ ਸੂਰਜ ਦੀ ਕਿਰਪਾ ਨਾਲ ਇਨਸਾਨ ਨੂੰ ਸ਼ੌਹਰਤ, ਸਫ਼ਲਤਾ ਅਤੇ ਸੁੱਖ ਦੀ ਪ੍ਰਾਪਤੀ ਹੁੰਦੀ ਹੈ।
8. ਸੂਰਜ ਦੇਵਤਾ ਦੀ ਰੋਜ਼ਾਨਾ ਪੂਜਾ ਕਰਨ ਨਾਲ ਵਿਅਕਤੀ ਨਿਡਰ ਅਤੇ ਮਜ਼ਬੂਤ ਬਣਦਾ ਹੈ।


sunita

Content Editor sunita