ਵੀਰਵਾਰ ਨੂੰ ਜ਼ਰੂਰ ਦਾਨ ਕਰੋ ਇਹ ਚੀਜ਼ਾਂ, ਖ਼ਤਮ ਹੋਣਗੇ ਸਾਰੇ ਦੁੱਖ, ਘਰ 'ਚ ਆਉਣਗੀਆਂ ਖ਼ੁਸ਼ੀਆਂ
9/7/2023 11:46:11 AM
ਜਲੰਧਰ (ਬਿਊਰੋ) - ਵੀਰਵਾਰ ਵਾਲੇ ਦਿਨ ਨੂੰ ਬਹੁਤ ਖ਼ਾਸ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਵਿਸ਼ਣੂ ਭਗਵਾਨ ਅਤੇ ਦੇਵ ਗੁਰੂ ਬ੍ਰਹਸਪਤੀ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਨੂੰ ਪੀਲੇ ਰੰਗ ਦੇ ਕੱਪੜੇ ਪਾਉਣਾ ਸ਼ੁੱਭ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਪੀਲੀਆਂ ਚੀਜ਼ਾਂ ਦਾ ਵੀ ਬਹੁਤ ਮਹੱਤਵ ਹੁੰਦਾ ਹੈ। ਘਰ 'ਚ ਖੁਸ਼ੀਆਂ ਲਿਆਉਣ ਅਤੇ ਦੁੱਖਾਂ ਨੂੰ ਖ਼ਤਮ ਕਰਨ ਲਈ ਲੋਕ ਵੀਰਵਾਰ ਨੂੰ ਵਿਸ਼ਣੂ ਭਗਵਾਨ ਜੀ ਦੀ ਪੂਜਾ ਜ਼ਰੂਰ ਕਰਨ। ਪੂਜਾ ਕਰਨ ਤੋਂ ਬਾਅਦ ਭਗਵਾਨ ਜੀ ਆਪਣੇ ਭਗਤਾਂ ਦੀ ਜ਼ਿੰਦਗੀ ਵਿੱਚ ਕਦੇ ਵੀ ਸਿਹਤ, ਪੈਸਾ, ਸਫਲਤਾ ਅਤੇ ਮਨਪਸੰਦ ਜੀਵਨਸਾਥੀ ਨਾਲ ਸਬੰਧਿਤ ਕੋਈ ਸਮੱਸਿਆ ਨਹੀਂ ਆਉਣ ਦਿੰਦੇ। ਵੀਰਵਾਰ ਨੂੰ ਕਿਹੜੀਆਂ ਚੀਜ਼ਾਂ ਦਾਨ ਕਰਨ ਨਾਲ ਵਿਸ਼ਣੂ ਭਗਵਾਨ ਜੀ ਦੀ ਕ੍ਰਿਪਾ ਪ੍ਰਾਪਤ ਹੁੰਦੀ ਹੈ, ਦੇ ਬਾਰੇ ਆਓ ਜਾਣਦੇ ਹਾਂ....
ਕੇਲੇ ਦੇ ਦਰੱਖ਼ਤ ਦੀ ਕਰੋ ਪੂਜਾ
ਵੀਰਵਾਰ ਵਾਲੇ ਦਿਨ ਕੇਲੇ ਦੇ ਦਰੱਖ਼ਤ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ-ਸਵੇਰੇ ਕੇਲੇ ਦੇ ਦਰੱਖ਼ਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਨਾਲ ਹੀ ਕੇਲੇ ਦੇ ਦਰੱਖ਼ਤ 'ਤੇ ਛੋਲਿਆਂ ਦੀ ਦਾਲ ਚੜ੍ਹਾਉਣਾ ਵੀ ਸ਼ੁੱਭ ਹੁੰਦਾ ਹੈ।
ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰੋ
ਵੀਰਵਾਰ ਵਾਲੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਸ਼ੁੱਭ ਮੰਨੀਆ ਜਾਂਦੀਆਂ ਹਨ। ਵੀਰਵਾਰ ਨੂੰ ਲੋਕ ਕੱਪੜੇ, ਕਣਕ ਆਦਿ ਦਾਨ ਕਰ ਸਕਦੇ ਹਨ।
ਹਲਦੀ ਦਾ ਦਾਨ
ਵੀਰਵਾਰ ਵਾਲੇ ਦਿਨ ਪੀਲੇ ਫਲ-ਫੁੱਲ, ਪੀਲਾ ਚੰਦਨ, ਪੀਲੀ ਮਠਿਆਈ, ਮੁਨੱਕਾ, ਮੱਕੀ ਦਾ ਆਟਾ. ਚੌਲ ਅਤੇ ਹਲਦੀ ਦਾ ਦਾਨ ਕਰਨਾ ਚਾਹੀਦਾ ਹੈ। ਉਕਤ ਚੀਜ਼ਾਂ ਦਾਨ ਕਰਨ ਨਾਲ ਵਿਅਕਤੀ ਨੂੰ ਧਨ ਦੀ ਪ੍ਰਾਪਤੀ ਹੁੰਦੀ ਹੈ ਅਤੇ ਪਰਿਵਾਰ ਵਿੱਚ ਖੁਸ਼ੀਆਂ ਆਉਂਦੀਆਂ ਹਨ।
ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ
ਵੀਰਵਾਰ ਵਾਲੇ ਦਿਨ ਲੋਕ ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ ਜ਼ਰੂਰ ਕਰਨ। ਵੀਰਵਾਰ ਵਾਲੇ ਦਿਨ ਤੁਸੀਂ ਇਨ੍ਹਾਂ ਚੀਜ਼ਾਂ ਨੂੰ ਖਰੀਦ ਵੀ ਸਕਦੇ ਹੋ। ਇਸ ਨਾਲ ਬਹੁਤ ਲਾਭ ਪ੍ਰਾਪਤ ਹੁੰਦਾ ਹੈ।
ਪੀਲੇ ਰੰਗ ਦੇ ਕੱਪੜੇ ਪਾਓ
ਵੀਰਵਾਰ ਵਾਲੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬਹੁਤ ਪਸੰਦ ਹੈ। ਇਸ ਲਈ ਭਗਵਾਨ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਪਾਓ।
ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਕਰੋ ਦਾਨ
ਵੀਰਵਾਲ ਵਾਲੇ ਦਿਨ ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਮੰਦਰ 'ਚ ਦਾਨ ਕਰੋ। ਇਸ ਦੇ ਨਾਲ ਹੀ ਕੇਸਰ ਦਾ ਟਿੱਕਾ ਮੱਥੇ 'ਤੇ ਵੀ ਲਗਾਉਣਾ ਚਾਹੀਦਾ ਹੈ।
ਕਰੋ ਵਿਸ਼ਣੂ ਭਗਵਾਨ ਦੀ ਪੂਜਾ
ਵੀਰਵਾਰ ਦੇ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਸ਼ਣੂ ਭਗਵਾਨ ਜੀ ਦੀ ਪੂਜਾ ਨਾਲ ਦੇਵੀ ਲਕਸ਼ਮੀ ਕਾਫ਼ੀ ਖੁਸ਼ ਹੁੰਦੀ ਹੈ।