ਕਰਕ ਰਾਸ਼ੀ ਵਾਲਿਆਂ ਦੀ ਖ਼ਰਚਿਆਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

10/31/2026 6:46:20 AM

ਮੇਖ : ਕਿਸੇ ਵੱਡੇ ਆਦਮੀ ਦੇ ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਕੰਮਕਾਜੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਰਹਿ ਸਕਦੀ ਹੈ।
ਕਰਕ : ਖਰਚਿਆਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਕਿਉਂਕਿ ਸਿਤਾਰਾ ਨੁਕਸਾਨ ਵਾਲਾ ਹੈ, ਇਸ ਲਈ ਨਾ ਤਾਂ ਉਧਾਰੀ ’ਚ ਫ਼ਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫ਼ਰਟੇਬਲ ਰਹੇਗੀ।
ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਤੁਲਾ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਕਿਉਂਕਿ ਪੇਟ ਕੁਝ ਵਿਗੜਿਆ-ਵਿਗੜਿਆ ਰਹੇਗਾ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਲਿਖਣ-ਪੜ੍ਹਨ ਦੇ ਕੰਮਾਂ ’ਚ ਸੁਚੇਤ ਰਹੋ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਸਮਾਂ ਸਫ਼ਲਤਾ ਅਤੇ ਇੱਜ਼ਤਮਾਣ ਦੇਣ ਵਾਲਾ।
ਮਕਰ : ਵਧਦਾ ਵੈਰ-ਵਿਰੋਧ ਆਪ ਨੂੰ ਪ੍ਰੇਸ਼ਾਨ, ਅਪਸੈੱਟ ਰੱਖ ਸਕਦਾ ਹੈ, ਇਸ ਲਈ ਸੋਚੇ ਵਿਚਾਰੇ ਬਗੈਰ ਕੋਈ ਕਦਮ ਨਹੀਂ ਚੁੱਕਣਾ ਚਾਹੀਦਾ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਵੀ ਸਿਰੇ ਚੜ੍ਹੇਗੀ।
ਮੀਨ : ਜ਼ਮੀਨੀ ਕੰਮਾਂ ਲਈ ਆਪ ਦੇ ਯਤਨ ਸਿਰੇ ਚੜ੍ਹਣਗੇ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕਣਗੇ।

31 ਅਕਤੂਬਰ 2026, ਸ਼ਨੀਵਾਰ
ਕੱਤਕ ਵਦੀ ਤਿੱਥੀ ਛੱਠ (ਸ਼ਾਮ 4.58 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਤੁਲਾ ’ਚ 
ਚੰਦਰਮਾ    ਮਿਥੁਨ ’ਚ   
ਮੰਗਲ      ਕਰਕ ’ਚ
ਬੁੱਧ         ਤੁਲਾ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਤੁਲਾ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                  
ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 9 (ਕੱਤਕ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 19, ਸੂਰਜ ਉਦੇ ਸਵੇਰੇ 6.46 ਵਜੇ, ਸੂਰਜ ਅਸਤ ਸ਼ਾਮ 5.36 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸਵੇਰੇ 7.12 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਸਿੱਧ (ਸ਼ਾਮ 5.32 ਤੱਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਮਿਥੁਨ ਰਾਸ਼ੀ ’ਤੇ (31 ਅਕਤੂਬਰ-1 ਨਵੰਬਰ ਮੱਧ ਰਾਤ 12.01 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸ਼ਾਮ 4.58 ਤੋਂ ਲੈ ਕੇ 31 ਅਕਤੂਬਰ-1 ਨਵੰਬਰ ਮੱਧ ਰਾਤ 3.55 ਤੱਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ  ਦਿਸ਼ਾ ਲਈ ਰਾਹੂਕਾਲ ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਸਕੰਦ ਛੱਠ, ਸਰਦਾਰ ਪਟੇਲ ਜੈਅੰਤੀ, ਸ਼੍ਰੀਮਤੀ ਇੰਦਰਾ ਗਾਂਧੀ ਬਲਿਦਾਨ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ।


Sandeep Kumar

Content Editor Sandeep Kumar