ਮਕਰ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ

11/22/2026 7:02:53 AM

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਯਤਨਾਂ ਪ੍ਰੋਗਰਾਮਾਂ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਬ੍ਰਿਖ : ਧਿਆਨ ਰੱਖੋ ਕਿ ਉਲਝਣਾਂ-ਝਮੇਲਿਆਂ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ ਵਿਗੜ ਨਾ ਜਾਵੇ, ਧਨ ਹਾਨੀ ਪ੍ਰੇਸ਼ਾਨੀ ਦਾ ਵੀ ਡਰ ਰਹੇਗਾ।
ਮਿਥੁਨ : ਮਿੱਟੀ-ਰੇਤਾ-ਬਜਰੀ, ਟਿੰਬਰ, ਪਲਾਈ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ’ਚ ਭਰਪੂਰ ਲਾਭ ਮਿਲੇਗਾ।
ਕਰਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਅਤੇ ਵੱਡੇ ਲੋਕ ਸਾਫਟ ਕੰਸੀਡ੍ਰੇਟ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਫਿਰ ਇਰਾਦਿਆਂ ਅਤੇ ਧਾਰਮਿਕ ਕੰਮਾਂ ’ਚ ਮਜ਼ਬੂਤੀ।
ਕੰਨਿਆ : ਸਿਹਤ ਦੇ ਮਾਮਲੇ’ਚ ਸੁਚੇਤ ਰਹਿਣਾ ਸਹੀ ਰਹੇਗਾ, ਕਿਉਂਕਿ ਸਿਤਾਰਾ ਪੇਟ ਨੂੰ ਆਪਸੈੱਟ ਰੱਖਣ ਵਾਲਾ ਹੈ, ਸਫਰ ਵੀ ਟਾਲ ਦਿਓ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਮਨ ਵੀ ਅਸ਼ਾਂਤ-ਪ੍ਰੇਸ਼ਾਨ-ਟੈਂਸ ਰਹੇਗਾ।
ਧਨ : ਧਾਰਮਿਕ ਅਤੇ ਸਮਾਜਿਕ ਕੰਮਾਂ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਠੀਕ ਠਾਕ ਬਣੀ ਰਹੇਗੀ।
ਮਕਰ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਕੁੰਭ : ਬਲਵਾਨ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਇਫੈਕਟਿਵ ਰੱਖੇਗਾ, ਪਰ ਸੁਭਾਅ ’ਚ ਗੁੱਸਾ ਰਹੇਗਾ।
ਮੀਨ : ਸਿਤਾਰਾ ਵਪਾਰ ਕਾਰੋਬਾਰ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਲਾਭ ਦੇਵੇਗੀ।

22 ਨਵੰਬਰ 2026, ਐਤਵਾਰ
ਕੱਤਕ ਸੁਦੀ ਤਿੱਥੀ ਤਰੋਦਸ਼ੀ (22-23 ਮੱਧ ਰਾਤ 2.38 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਬ੍ਰਿਸ਼ਚਕ ’ਚ 
ਚੰਦਰਮਾ    ਮੇਖ ’ਚ   
ਮੰਗਲ     ਸਿੰਘ ’ਚ
ਬੁੱਧ         ਤੁਲਾ ’ਚ 
ਗੁਰੂ        ਸਿੰਘ ’ਚ 
ਸ਼ੁੱਕਰ      ਕੰਨਿਆ ’ਚ 
ਸ਼ਨੀ       ਮੀਨ ’ਚ
ਰਾਹੂ       ਕੁੰਭ ’ਚ                                                     
ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2083, ਮੱਘਰ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 1 (ਮੱਘਰ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲਸਾਨੀ, ਤਰੀਕ : 12, ਸੂਰਜ ਉਦੇ ਸਵੇਰੇ 7.05 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (22-23 ਮੱਧ ਰਾਤ 4.16 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਵਿਅਤੀਪਾਤ (ਰਾਤ 11.30 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ) , 22-23 ਮੱਧ ਰਾਤ 4.16 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਰਾਸ਼ਟਰੀ ਸ਼ਕ ਮੱਘਰ ਮਹੀਨਾ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Sandeep Kumar

Content Editor Sandeep Kumar