ਕੰਨਿਆ ਰਾਸ਼ੀ ਵਾਲਿਆਂ ਨੂੰ ਕਿਸੇ ਜਾਇਦਾਦੀ ਕੰਮ ਲਈ ਕੀਤੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ

11/14/2026 4:48:41 AM

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਜ਼ਰੂਰ ਹੋਵੇਗੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਬ੍ਰਿਖ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਗੜਬੜੀ ਰਹੇਗੀ, ਮੌਸਮ ਦੇ ਐਕਸਪੋਜ਼ਰ ਕਰਕੇ ਤਬੀਅਤ ਪ੍ਰੇਸ਼ਾਨ ਰਹਿ ਸਕਦੀ ਹੈ।
ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੂਚੀ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਡਰੇ-ਡਰੇ ਮਨ ਅਤੇ ਮਨੋਬਲ ’ਚ ਟੁਟਣ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਹਿਚਕਿਚਾਹਟ ਮਹਿਸੂਸ ਕਰੋਗੇ।
ਸਿੰਘ : ਮਜ਼ਬੂਤ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ।
ਕੰਨਿਆ : ਕਿਸੇ ਜਾਇਦਾਦੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਕੋਈ ਪੰਗਾ ਵੀ ਉਭਰ ਕੇ ਆਪ ਨੂੰ ਪ੍ਰੇਸ਼ਾਨ ਰੱਖ ਸਕਦਾ ਹੈ।
ਤੁਲਾ : ਸਟ੍ਰਾਂਗ ਸਿਤਾਰ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਿਜ਼ੀ ਅਤੇ ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ, ਭੱਜਦੌੜ ਕਰਨ ’ਤੇ ਕੰਮਕਾਜੀ ਰੁਕਾਵਟ ਮੁਸ਼ਕਿਲ ਵੀ ਹਟੇਗੀ, ਕੰਮਕਾਜੀ ਟੂਰਿੰਗ ਲਾਭ ਦੇਵੇਗੀ, ਆਮ ਹਾਲਾਤ ਵੀ ਵਧੀਆ ਬਣੇ ਰਹਿਣਗੇ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਮਜ਼ਬੂਤ ਸਿਤਾਰੇ ਕਰਕੇ ਆਪ ਆਪਣੀ ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾ ਸਕਦੇ ਹੋ।
ਮਕਰ : ਸਿਤਾਰਾ ਨੁਕਸਾਨ ਵਾਲਾ, ਕਿਸੇ ਹੇਠ ਆਪਣੀ ਕੋਈ ਪੇਮੈਂਟ ਵੀ ਨਾ ਫ਼ਸਣ ਦਿਓ, ਸਿਹਤ ’ਚ ਵਿਗਾੜ ਪੈਦਾ ਹੋਣ ਦਾ ਡਰ ਬਣਿਆ ਰਹੇਗਾ।
ਕੁੰਭ : ਟੀਚਿੰਗ, ਕੋਚਿੰਗ, ਟੂਰਿੰਗ, ਫ਼ੋਟੋਗ੍ਰਾਫੀ-ਵੀਡੀਓਗ੍ਰਾਫੀ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮੀਨ : ਸਮਾਂ ਸਫ਼ਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਸ਼ਤਰੂ ਵੀ ਕਮਜ਼ੋਰ ਤੇਜਹੀਣ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

14 ਨਵੰਬਰ 2026, ਸ਼ਨੀਵਾਰ
ਕੱਤਕ ਸੁਦੀ ਤਿੱਥੀ ਪੰਚਮੀ (ਰਾਤ 11.25 ਤੱਕ) ਅਤੇ ਮਗਰੋਂ ਤਿੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਤੁਲਾ ’ਚ 
ਚੰਦਰਮਾ    ਧਨ ’ਚ   
ਮੰਗਲ      ਸਿੰਘ ’ਚ
ਬੁੱਧ         ਤੁਲਾ ’ਚ 
ਗੁਰੂ        ਸਿੰਘ ’ਚ 
ਸ਼ੁੱਕਰ      ਕੰਨਿਆ ’ਚ 
ਸ਼ਨੀ       ਮੀਨ ’ਚ
ਰਾਹੂ       ਕੁੰਭ ’ਚ                                                     
ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 23 (ਕੱਤਕ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲਸਾਨੀ, ਤਰੀਕ : 4, ਸੂਰਜ ਉਦੇ ਸਵੇਰੇ 6.58 ਵਜੇ, ਸੂਰਜ ਅਸਤ ਸ਼ਾਮ 5.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ (ਰਾਤ 8.25 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ, ਯੋਗ : ਸ਼ੂਲ (14 ਨਵੰਬਰ ਦਿਨ ਰਾਤ ਅਤੇ 15 ਨੂੰ ਸਵੇਰੇ 6.23 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਧਨ ਰਾਸ਼ੀ ’ਤੇ (14-15 ਮੱਧ ਰਾਤ 4.12 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਸੌਭਾਗਿਆ ਪੰਚਮੀ, ਜਯਾ ਪੰਚਮੀ, ਗਿਆਨ ਪੰਚਮੀ (ਜੈਨ), ਸ਼੍ਰੀ ਜਵਾਹਰ ਲਾਲ ਨਹਿਰੂ ਜਨਮ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Sandeep Kumar

Content Editor Sandeep Kumar