ਸ਼ੁੱਕਰਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ, ਆਰਥਿਕ ਤੰਗੀ ਦੂਰ ਹੋਣ ਦੇ ਨਾਲ-ਨਾਲ ਘਰ ਆਵੇਗਾ ਧਨ

7/7/2022 4:50:02 PM

ਜਲੰਧਰ (ਬਿਊਰੋ) - ਹਰ ਕੋਈ ਚਾਹੁੰਦਾ ਹੈ ਕਿ ਉਸ 'ਤੇ ਮਾਤਾ ਲਕਸ਼ਮੀ ਜੀ ਦੀ ਕਿਰਪਾ ਹੋਵੇ ਪਰ ਕਈ ਵਾਰ ਲੋਕ ਮਿਹਨਤ ਕਰਨ ਤੋਂ ਬਾਅਦ ਵੀ ਮਾਤਾ ਲਕਸ਼ਮੀ ਜੀ ਦੀ ਕਿਰਪਾ ਪ੍ਰਾਪਤ ਨਹੀਂ ਕਰ ਪਾਉਂਦੇ। ਜੇਕਰ ਤੁਸੀਂ ਵੀ ਚਾਹੁੰਦੇ ਹੋ ਕਿ ਤੁਹਾਡੇ 'ਤੇ ਮਾਤਾ ਲਕਸ਼ਮੀ ਜੀ ਦੀ ਅਪਾਰ ਕਿਰਪਾ ਹੋਵੇ ਤਾਂ ਤੁਹਾਨੂੰ ਕੁਝ ਅਜਿਹੇ ਉਪਾਅ ਕਰਨੇ ਚਾਹੀਦੇ ਹਨ, ਜਿਸ ਨਾਲ ਮਾਤਾ ਲਕਸ਼ਮੀ ਜੀ ਤੁਹਾਡੇ ਤੋਂ ਖੁਸ਼ ਹੋ ਜਾਣ। ਮਾਂ ਲਕਸ਼ਮੀ ਭਗਵਾਨ ਵਿਸ਼ਣੂ ਦੀ ਪਤਨੀ ਹੈ। ਇਸ ਲਈ ਜੋਤਿਸ਼ ਮੁਤਾਬਕ ਅਜਿਹਾ ਉਪਾਅ ਕਰਨਾ ਚਾਹੀਦਾ ਹੈ, ਜਿਸ ਨਾਲ ਦੋਵੇਂ ਖੁਸ਼ ਹੋ ਜਾਣ। ਮਾਂ ਲਕਸ਼ਮੀ ਦੀ ਉਪਾਸਨਾ ਹੀ ਤੁਹਾਨੂੰ ਧਨ ਦੀ ਪ੍ਰਾਪਤੀ ਕਰਵਾ ਸਕਦੀ ਹੈ।  

ਉਪਾਅ -

. ਸ਼ੁੱਕਰਵਾਰ ਦੇ ਦਿਨ ਬ੍ਰਹਮਾ ਮਹੂਰਤ ਵਿਚ ਉੱਠ ਕੇ ਇਸ਼ਨਾਨ ਕਰੋ। ਉਸ ਤੋਂ ਬਾਅਦ ਮਾਂ ਲਕਸ਼ਮੀ ਅਤੇ ਭਗਵਾਨ ਵਿਸ਼ਣੂ ਜੀ ਦੀ ਪੂਜਾ ਕਰੋ। ਸ਼ੁੱਧ ਘਿਓ ਦਾ ਦੀਵਾ ਜਗਾ ਕੇ ਸ਼੍ਰੀ ਸੂਕਤ ਦਾ ਪਾਠ ਕਰਨਾ ਚਾਹੀਦਾ ਹੈ।
. ਸ਼ਾਮ ਦੇ ਸਮੇਂ ਪਿੱਪਲ ਦੇ ਦਰੱਖਤ 'ਤੇ ਸਰ੍ਹੋਂ ਦੇ ਤੇਲ ਵਿਚ ਤਿੰਨ ਬੱਤੀਆਂ ਵਾਲਾ ਦੀਵਾ ਜਗਾਓ। ਇਸ ਦੇ ਨਾਲ ਹੀ ਪੰਜ ਮੇਵੇ ਦੀ ਮਠਿਆਈ ਚੜ੍ਹਾਓ ਅਤੇ ਬਾਅਦ ਵਿਚ ਇਸ ਪ੍ਰਸਾਦ ਨੂੰ ਗਰੀਬਾਂ 'ਚ ਵੰਡ ਦਿਓ।
. ਇਸ ਦਿਨ ਗਰੀਬਾਂ ਨੂੰ ਆਪਣੀ ਸਮਰੱਥਾ ਅਨੁਸਾਰ ਦਾਨ ਦੇਣਾ ਚਾਹੀਦਾ ਹੈ। ਜੇਕਰ ਸੰਭਵ ਹੋਵੇ ਤਾਂ ਸਫੈਦ ਰੰਗ ਦੇ ਕੱਪੜੇ ਜਾਂ ਸਫੈਦ ਰੰਗ ਦੀ ਕੋਈ ਚੀਜ਼ ਜਿਵੇਂ ਦੁੱਧ, ਚੀਨੀ, ਚੌਲ ਆਦਿ ਦਾ ਦਾਨ ਕਰਨਾ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ।
. ਮਾਤਾ ਲਕਸ਼ਮੀ ਦੀ ਪੂਜਾ ਕਰਨ ਤੋਂ ਬਾਅਦ ਸ਼ੰਖ ਵਿਚ ਪਾਣੀ ਭਰ ਕੇ ਭਗਵਾਨ ਵਿਸ਼ਣੂ ਦੀ ਪੂਜਾ ਕਰਨ ਨਾਲ ਮਾਂ ਜਲਦੀ ਖੁਸ਼ ਹੁੰਦੀ ਹੈ।
. ਲਕਸ਼ਮੀ ਸ਼੍ਰੀ ਯੰਤਰ ਦਾ ਅਭਿਸ਼ੇਕ ਗਾਂ ਦੇ ਦੁੱਧ ਨਾਲ ਕਰੋ। ਇਸ ਤੋਂ ਬਾਅਦ ਉਸ ਪਾਣੀ ਨੂੰ ਪੂਰੇ ਘਰ ਵਿਚ ਛਿੜਕ ਦਿਓ। ਇਸ ਨਾਲ ਧਨ ਲਾਭ ਦੀ ਪ੍ਰਾਪਤੀ ਹੋਵੇਗੀ।
. ''ਓਮ ਸ਼੍ਰੀ ਸ਼ਰੀਏ ਨਮ:'' ਮੰਤਰ ਦਾ 108 ਵਾਰ ਜਾਪ ਕਰੋ। ਇਸ ਮੰਤਰ ਦਾ ਜਾਪ ਕਰਨ ਨਾਲ ਘਰ 'ਚ ਆ ਰਹੀ ਆਰਥਿਕ ਤੰਗੀ ਜਲਦੀ ਦੂਰ ਹੋਵੇਗੀ ਅਤੇ ਜ਼ਿੰਦਗੀ 'ਚ ਖੁਸ਼ਹਾਲੀ ਆਵੇਗੀ।


rajwinder kaur

Content Editor rajwinder kaur