ਹਨੂੰਮਾਨ ਜੀ ਦੀ ਇੰਝ ਕਰੋ ਪੂਜਾ, ਮਿਲੇਗੀ ਹਰ ਪ੍ਰੇਸ਼ਾਨੀ ਤੋਂ ਮੁਕਤੀ

11/16/2019 2:12:42 PM

ਜਲੰਧਰ (ਬਿਊਰੋ) — ਹਿੰਦੂ ਧਰਮ ਦੀ ਮਾਨਤਾ ਅਨੁਸਾਰ ਮੰਗਲਵਾਰ ਹੀ ਨਹੀਂ ਸਗੋ ਸ਼ਨੀਵਾਰ ਦੇ ਦਿਨ ਵੀ ਹਨੂੰਮਾਨ ਜੀ ਦੀ ਪੂਜਾ ਕੀਤੀ ਜਾਂਦੀ ਹੈ। ਬਜਰੰਗਬਲੀ ਨੂੰ ਭਗਵਾਨ ਸ਼ੰਕਰ ਦਾ ਹੀ ਰੂਪ ਕਿਹਾ ਜਾਂਦਾ ਹੈ। ਇਸ ਲਈ ਕਿਹਾ ਜਾਂਦਾ ਹੈ ਕਿ ਭਗਵਾਨ ਸ਼ਿਵ ਸ਼ੰਕਰ ਦੀ ਹੀ ਤਰ੍ਹਾਂ ਇਨ੍ਹਾਂ ਨੂੰ ਬਹੁਤ ਜਲਦੀ ਖੁਸ਼ ਕੀਤਾ ਜਾ ਸਕਦਾ ਹੈ। ਹਨੂੰਮਾਨ ਚਾਲੀਸਾ ਬਾਰੇ ਤਾਂ ਸਾਰੇ ਜਾਣਦੇ ਹੀ ਹੋਣਗੇ, ਇਸ ਦੇ ਲਗਾਤਾਰ ਜਾਪ ਨਾਲ ਵਿਅਕਤੀ ਹਰ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਹਨੂੰਮਾਨ ਚਾਲੀਸਾ ਦੇ ਪਾਠ ਦਾ ਇਕ ਹੋਰ ਫਾਇਦਾ ਇਹ ਵੀ ਹੈ ਕਿ ਬਜਰੰਗ ਬਲੀ ਦੀ ਪੂਜਾ ਦੇ ਨਾਲ-ਨਾਲ ਸ਼ਨੀ ਦੇਵ ਨੂੰ ਵੀ ਖੁਸ਼ ਕੀਤਾ ਜਾ ਸਕਦਾ ਹੈ। ਇਸ ਦਿਨ ਹਨੂੰਮਾਨ ਜੀ ਦੀ ਪੂਜਾ ਕਰਨ ਨਾਲ ਹਰ ਤਰ੍ਹਾਂ ਦੇ ਦੁੱਖਾਂ ਦਾ ਨਾਸ਼ ਹੋ ਜਾਂਦਾ ਹੈ ਅਤੇ ਸਾਰੇ ਦੋਸ਼ ਵੀ ਖਤਮ ਹੋ ਜਾਂਦੇ ਹਨ। ਤਾਂ ਆਓ ਚਲੋ ਜਾਣਦੇ ਹਾਂ ਕਿ ਸ਼ਨੀਵਾਰ ਨੂੰ ਕੀ ਕਰਨਾ ਚਾਹੀਦਾ ਹੈ, ਜਿਸ ਨਾਲ ਹਨੂੰਮਾਨ ਜੀ ਵੀ ਖੁਸ਼ ਹੋ ਜਾਣ :-

1. ਕਿਸੇ ਜੋਤਿਸ਼ ਆਚਾਰਯ ਨਾਲ ਵਿਚਾਰ ਕਰਨ ਤੋਂ ਬਾਅਦ ਮੂੰਗਾ ਰਤਨ ਧਾਰਨ ਕਰੋ। ਮੂੰਗਾ ਮੰਗਲ ਗ੍ਰਹਿ ਦਾ ਰਤਨ ਹੁੰਦਾ ਹੈ। ਜੇਕਰ ਸਰੀਰ ਹਮੇਸ਼ਾ ਰੋਗ ਨਾਲ ਪੀੜਤ ਰਹਿੰਦਾ ਹੈ ਤਾਂ ਹਰ ਤਰ੍ਹਾਂ ਦੇ ਰੋਗ ਨੂੰ ਦੂਰ ਕਰਨ ਲਈ ਹਰ ਮੰਗਲਵਾਰ ਤੇ ਸ਼ਨੀਵਾਰ ਨੂੰ ਗੁੜ ਅਤੇ ਆਟੇ ਦਾ ਦਾਨ ਕਰੋ।
2. ਜੇਕਰ ਘਰ 'ਚ ਹਮੇਸ਼ਾ ਕਲੇਸ਼ ਰਹਿੰਦਾ ਹੈ ਤਾਂ ਉਸ ਦੀ ਸ਼ਾਂਤੀ ਲਈ ਵਹਿੰਦੇ ਹੋਏ ਪਾਣੀ 'ਚ ਲਾਲ ਮਸੂਰ ਦੀ ਦਾਲ ਵਹਾਓ।
3. ਜ਼ਮੀਨ ਜ਼ਾਇਦਾਦ ਦੀ ਪ੍ਰਾਪਤੀ ਲਈ ਵੱਡੇ ਭਰਾ ਦੀ ਸੇਵਾ ਕਰੋ ਅਤੇ ਕਿਸੇ ਦੇ ਧਨ ਜਾਂ ਜ਼ਮੀਨ 'ਤੇ ਮਾੜੀ ਨਜ਼ਰ ਨਾ ਰੱਖੋ।
4. ਅਜਿਹਾ ਵੀ ਮੰਨਿਆ ਜਾਂਦਾ ਹੈ ਕਿ ਜਦੋਂ ਪੈਸਿਆਂ ਦੀ ਤੰਗੀ ਹੋਵੇ ਤਾਂ ਪਵਨ ਪੁੱਤਰ ਦਾ ਧਿਆਨ ਕਰ ਕੇ ਹਨੂੰਮਾਨ ਚਾਲੀਸਾ ਦਾ ਪਾਠ ਕਰਨਾ ਚਾਹੀਦਾ ਹੈ।
5. ਹਨੂੰਮਾਨ ਚਾਲੀਸਾ ਦਾ ਪਾਠ ਕਰਨ ਨਾਲ ਚੰਗੀ ਸਿਹਤ ਅਤੇ ਸੁੱਖ-ਸ਼ਾਂਤੀ ਤਾਂ ਆਉਂਦੀ ਹੀ ਹੈ ਅਤੇ ਨਾਲ ਹੀ ਕਈ ਨਕਾਰਾਤਮਕ ਚੀਜ਼ਾਂ ਤੋਂ ਵੀ ਬਚਾਅ ਹੁੰਦਾ ਹੈ। ਅਜਿਹਾ ਕਿਹਾ ਜਾਂਦਾ ਹੈ ਕਿ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਦਾ ਸਭ ਤੋਂ ਸਹੀ ਸਮੇਂ ਸਵੇਰ ਅਤੇ ਰਾਤ ਹੈ।
6. ਪੰਡਤਾਂ ਅਨੁਸਾਰ ਰਾਤ ਨੂੰ 8 ਵਾਰ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਨਾਲ ਸ਼ਨੀ ਦੇ ਸਾਢਸਤੀ 'ਚ ਵੀ ਰਾਹਤ ਮਿਲਦੀ ਹੈ।

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-98566-00786 'ਤੇ ਜ਼ਰੂਰ ਫੋਨ ਕਰੋ।