ਘਰ ''ਚ ਪੈਸਾ ਤੇ ਖੁਸ਼ਹਾਲੀ ਲਿਆਉਣ ਲਈ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਉਪਾਅ

9/9/2020 1:35:33 PM

ਜਲੰਧਰ (ਬਿਊਰੋ) - ਜੋਤਿਸ਼-ਵਿੱਦਿਆ ਅਨੁਸਾਰ ਬੁੱਧ ਨੂੰ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਇਹ ਵਪਾਰ, ਵਿਗਿਆਨਕ, ਖਾਤੇ, ਬਚਪਨ, ਭੇਦਭਾਵ ਆਦਿ ਦਾ ਵੀ ਪ੍ਰਤੀਕ ਹੈ। ਧਰਮ ਅਤੇ ਸੰਸਕ੍ਰਿਤੀ 'ਚ ਭਗਵਾਨ ਗਣੇਸ਼ ਜੀ ਸਭ ਤੋਂ ਪਹਿਲਾਂ ਹਨ ਅਤੇ ਬੁੱਧਵਾਰ ਨੂੰ ਉਨ੍ਹਾਂ ਦਾ ਹੀ ਦਿਨ ਮੰਨਿਆ ਜਾਂਦਾ ਹੈ। ਬੁੱਧਵਾਰ ਵਾਲੇ ਦਿਨ ਭਗਵਾਨ ਗਣੇਸ਼ ਜੀ ਦੀ ਪੂਜਾ ਕਰਨ ਨਾਲ ਬੁੱਧ ਦੋਸ਼ ਘੱਟ ਹੁੰਦਾ ਹੈ। ਗਣੇਸ਼ ਜੀ ਦੀ ਪੂਜਾ ਕਰਨ ਨਾਲ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦੂਰ ਹੁੰਦੀਆਂ ਹਨ। ਸ਼੍ਰੀ ਗਣੇਸ਼ ਜੀ ਛੋਟੇ-ਛੋਟੇ ਉਪਾਅ ਕਰਨ ਨਾਲ ਵੀ ਖੁਸ਼ ਹੋ ਜਾਂਦੇ ਹਨ। ਆਓ ਜਾਣਦੇ ਹਾਂ ਕੁਝ ਅਜਿਹੇ ਸਰਲ ਉਪਾਅ ਦੇ ਬਾਰੇ, ਜਿਨ੍ਹਾਂ ਨੂੰ ਕਰਨ ਨਾਲ ਸਾਨੂੰ ਗਣੇਸ਼ ਜੀ ਦੀ ਕ੍ਰਿਪਾ, ਆਸ਼ੀਰਵਾਦ ਅਤੇ ਬੁੱਧ ਦੋਸ਼ ਤੋਂ ਮੁਕਤੀ ਮਿਲਦੀ ਹੈ। 

ਬੁੱਧਵਾਰ ਨੂੰ ਕਰੋ ਇਹ ਉਪਾਅ

. ਬੁੱਧਵਾਰ ਵਾਲੇ ਦਿਨ ਭਗਵਾਨ ਗਣੇਸ਼ ਜੀ ਨੂੰ ਘਿਉ ਅਤੇ ਗੁੜ ਦਾ ਭੋਗ ਲਾਓ। ਭੋਗ ਲਾਉਣ ਤੋਂ ਬਾਅਦ ਘਿਉ ਅਤੇ ਗੁੜ ਗਾਂ ਨੂੰ ਖੁਆ ਦਿਓ। ਅਜਿਹਾ ਕਰਨ ਨਾਲ ਘਰ 'ਚ ਪੈਸਾ ਅਤੇ ਖੁਸ਼ਹਾਲੀ ਆਉਂਦੀ ਹੈ।

. ਜੇਕਰ ਘਰ 'ਚ ਨਕਾਰਾਤਮਕ ਸ਼ਕਤੀਆਂ ਹਨ ਤਾਂ ਘਰ ਦੇ ਮੰਦਰ 'ਚ ਸਫ਼ੈਦ ਰੰਗ ਦੇ ਗਣੇਸ਼ ਜੀ ਦੀ ਸਥਾਪਨਾ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਸਾਰੀਆਂ ਗਲਤ ਸ਼ਕਤੀਆਂ ਦਾ ਨਾਸ਼ ਹੁੰਦਾ ਹੈ।

. ਬੁੱਧ ਗ੍ਰਹਿ ਖਰਾਬ ਚਲ ਰਿਹਾ ਹੈ ਤਾਂ ਕਿਸੇ ਮੰਦਰ 'ਚ ਜਾ ਕੇ ਹਰੀ ਮੂੰਗ ਦੀ ਦਾਲ ਚੜ੍ਹਾਓ। ਇਸ ਤਰ੍ਹਾਂ ਕਰਨ ਨਾਲ ਬੁੱਧ ਗ੍ਰਹਿ ਦਾ ਦੋਸ਼ ਸ਼ਾਂਤ ਹੁੰਦਾ ਹੈ।

. ਬੁੱਧਵਾਰ ਨੂੰ ਗਣੇਸ਼ ਜੀ ਨੂੰ ਸ਼ਮੀ ਦੇ ਪੱਤੇ ਚੜ੍ਹਾਉਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਨਾਲ ਹੀ ਘਰ 'ਚ ਕਲੇਸ਼ ਦਾ ਨਾਸ਼ ਹੁੰਦਾ ਹੈ।

. ਖੁਸ਼ਹਾਲੀ ਲਈ ਕਿਸੇ ਪੰਡਤ ਅਨੁਸਾਰ ਹੱਥ ਦੀ ਸਭ ਤੋਂ ਛੋਟੀ ਉਂਗਲੀ 'ਚ ਪੰਨਾ ਰਤਨ ਧਾਰਨ ਕਰੋ।

. ਹਨੂਮਾਨ ਜੀ ਦੀ ਤਰ੍ਹਾਂ ਗਣੇਸ਼ ਜੀ ਦਾ ਸ਼ਿੰਗਾਰ ਵੀ ਸਿੰਧੂਰ ਨਾਲ ਹੀ ਕੀਤਾ ਜਾਂਦਾ ਹੈ, ਇਸ ਨਾਲ ਤੁਹਾਡੀਆਂ ਸਾਰੀਆਂ ਪ੍ਰੇਸ਼ਾਨੀਆਂ ਦੂਰ ਹੋਣਗੀਆਂ।


rajwinder kaur

Content Editor rajwinder kaur