ਰਾਸ਼ੀਫਲ: ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਣ

2/10/2020 1:12:00 AM

ਮੇਖ— ਜਨਰਲ ਤੌਰ 'ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ 'ਤੇ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਯਤਨ ਕਰਨ 'ਤੇ ਸੰਤਾਨ ਨਾਲ ਜੁੜੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ।

ਬ੍ਰਿਖ— ਪ੍ਰਾਪਰਟੀ ਦੇ ਕੰਮਾਂ ਨੂੰ ਨਿਪਟਾਉਣ ਲਈ ਜੇ ਕੋਈ ਯਤਨ ਕਰੋਗੇ ਤਾਂ ਉਸ 'ਚ ਥੋੜ੍ਹੀ ਬਹੁਤ ਪੇਸ਼ਕਦਮੀ ਜ਼ਰੂਰ ਹੋਵੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਮਿਥੁਨ— ਉਤਸ਼ਾਹ-ਹਿੰਮਤ, ਕੰਮਕਾਜੀ ਭੱਜਦੌੜ ਦੀ ਤਾਕਤ ਬਣੀ ਰਹੇਗੀ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ ਪਰ ਪੈਰ ਫਿਸਲਣ ਅਤੇ ਸਿਹਤ ਦੇ ਵਿਗੜਣ ਦਾ ਡਰ ਰਹੇਗਾ।

ਕਰਕ— ਸਿਤਾਰਾ ਕਾਰੋਬਾਰੀ ਟੂਰਿੰਗ ਅਤੇ ਕੰਮਕਾਜੀ ਕੰਮਾਂ ਲਈ ਚੰਗਾ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ, ਵਿਜਈ ਰਹੋਗੇ, ਜਨਰਲ ਸਿਤਾਰਾ ਚੰਗਾ।

ਸਿੰਘ— ਵਪਾਰ ਅਤੇ ਕੰਮਕਾਜ ਦੀ ਸਥਿਤੀ ਬਿਹਤਰ, ਯਤਨਾਂ ਪ੍ਰੋਗਰਾਮਾਂ 'ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ, ਕਿਉਂਕਿ ਗਲਾ ਖਰਾਬ ਹੋ ਸਕਦਾ ਹੈ।

ਕੰਨਿਆ— ਸਮਾਂ ਟੈਨਸ਼ਨ ਪ੍ਰੇਸ਼ਾਨੀ, ਉਲਝਣਾਂ ਝਮੇਲਿਆਂ ਵਾਲਾ, ਨਾ ਤਾਂ ਕਿਸੇ 'ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ 'ਚ ਫਸੋ, ਨੁਕਸਾਨ ਦਾ ਡਰ।

ਤੁਲਾ— ਸਿਤਾਰਾ ਧਨ ਲਾਭ ਲਈ ਚੰਗਾ, ਐਗਰੀਕਲਚਰਲ ਪ੍ਰੋਡਕਟਸ, ਐਗਰੀਕਲਚਰਲ ਟੂਲਜ਼, ਸੀਡਸ, ਫਰਟੀਲਾਈਜ਼ਰ ਦਾ ਕੰਮ ਕਰਨ ਵਾਲਿਆਂ ਨੂੰ ਚੰਗਾ ਲਾਭ ਮਿਲੇਗਾ।

ਬ੍ਰਿਸ਼ਚਕ— ਜਨਰਲ ਸਿਤਾਰਾ ਸਟ੍ਰਾਂਗ, ਰਾਜਕੀ ਕੰਮਾਂ 'ਚ ਸਫਲਤਾ ਮਿਲੇਗੀ ਪਰ ਰਾਹੂ ਦੀ ਸਥਿਤੀ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਵੀ ਸਾਵਧਾਨੀ ਨਾਲ ਕਰੋ।

ਧਨ— ਜਨਰਲ ਤੌਰ 'ਤੇ ਸਟ੍ਰਾਂਗ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਰਿਲੀਜੀਅਸ ਲਿਟਰੇਚਰ ਪੜ੍ਹਨ 'ਚ ਜੀਅ ਲੱਗੇਗਾ, ਸ਼ਤਰੂ ਕਮਜ਼ੋਰ।

ਮਕਰ— ਸਿਤਾਰਾ ਸਿਹਤ ਲਈ ਠੀਕ ਨਹੀਂ, ਵੈਸੇ ਆਪਣੇ ਆਪ ਨੂੰ ਝਮੇਲਿਆਂ ਤੋਂ ਬਚਾ ਕੇ ਰੱਖੋ, ਕੋਈ ਵੀ ਐਗਰੀਮੈਂਟ ਜਾਂ ਡਾਕੂਮੈਂਟ ਜਲਦਬਾਜ਼ੀ 'ਚ ਫਾਈਨਲ ਨਾ ਕਰੋ।

ਕੁੰਭ— ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ 'ਚ ਵਿਜੇ ਮਿਲੇਗੀ ਪਰ ਦੁਸ਼ਮਣ ਚਾਹ ਕੇ ਵੀ ਆਪ ਅੱਗੇ ਠਹਿਰ ਨਾ ਸਕਣਗੇ, ਖਰਚ ਵੀ ਰਹਿਣਗੇ।

ਮੀਨ— ਕਮਜ਼ੋਰ ਸਿਤਾਰੇ ਕਰਕੇ ਕੋਈ ਨਾ ਕੋਈ ਪੰਗਾ, ਕੰਪਲੀਕੇਸ਼ਨ ਉਭਰਦੀ ਸਿਮਟਦੀ ਰਹਿ ਸਕਦੀ ਹੈ, ਇਸ ਲਈ ਹਰ ਸਮੇਂ ਪ੍ਰੋ- ਐਕਟਿਵ ਰਹੋ ਅਤੇ ਹਰ ਮਾਮਲੇ ਨੂੰ ਚੌਕਸੀ ਨਾਲ ਨਿਪਟਾਓ।

10 ਫਰਵਰੀ 2020, ਸੋਮਵਾਰ ਫੱਗਣ ਵਦੀ ਤਿਥੀ ਏਕਮ (ਸਵੇਰੇ 9.45 ਤੱਕ) ਅਤੇ ਮਗਰੋਂ ਤਿਥੀ ਦੂਜ (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ 'ਚ
ਚੰਦਰਮਾ ਸਿੰਘ 'ਚ
ਮੰਗਲ ਧਨ 'ਚ
ਬੁੱਧ ਕੁੰਭ 'ਚ
ਗੁਰੂ ਧਨ 'ਚ
ਸ਼ੁੱਕਰ ਮੀਨ 'ਚ
ਸ਼ਨੀ ਮਕਰ 'ਚ
ਰਾਹੂ ਮਿਥੁਨ 'ਚ
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 28, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 21 (ਮਾਘ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਸਾਨੀ, ਤਰੀਕ : 15, ਸੂਰਜ ਉਦੈ : ਸਵੇਰੇ 7.18 ਵਜੇ, ਸੂਰਜ ਅਸਤ : ਸ਼ਾਮ 6.06 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (ਸ਼ਾਮ 5.06 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ। ਯੋਗ : ਸ਼ੋਭਨ (ਪੂਰਵ ਦੁਪਹਿਰ 11.32 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਸਿੰਘ ਰਾਸ਼ੀ 'ਤੇ (ਪੂਰਾ ਦਿਨ ਰਾਤ), ਸ਼ਾਮ 5.06 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਫਾਲਗੁਣ ਵਦੀ ਪੱਖ ਸ਼ੁਰੂ।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 


KamalJeet Singh

Edited By KamalJeet Singh