ਰਾਸ਼ੀਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

2/13/2020 2:09:48 AM

ਮੇਖ- ਕਮਜ਼ੋਰ ਸਿਤਾਰੇ ਕਰਕੇ ਕੰਪਲੀਕੇਟਿਡ ਹਾਲਾਤ ਬਣਨ ਦੀ ਆਸ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ, ਸ਼ਤਰੂ ਸਿਰ ਚੁੱਕਦੇ ਰਹਿਣਗੇ।

ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਉਦੇਸ਼ ਮਨੋਰਥ ਹੱਲ ਹੋਣਗੇ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।

ਮਿਥੁਨ- ਕੋਈ ਅਦਾਲਤੀ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ, ਪਰ ਸੁਭਾਓ ’ਚ ਗੁੱਸਾ ਬਣੇ ਰਹਿਣ ਦਾ ਡਰ ਰਹੇਗਾ।

ਕਰਕ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਸ ਦੀ ਸਹੀ ਰਿਟਰਨ ਮਿਲੇਗੀ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।

ਸਿੰਘ- ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਬਿਹਤਰ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚ ਕੁਝ ਪੇਸ਼ਕਦਮੀ ਹੋਵੇਗੀ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਉਗੇ, ਉਸ ’ਚ ਕੁਝ ਸਕਸੈੱਸ ਜ਼ਰੂਰ ਮਿਲੇਗੀ, ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।

ਤੁਲਾ- ਸਿਤਾਰਾ ਟੈਨਸ਼ਨ, ਪ੍ਰੇਸ਼ਾਨੀ ਅਤੇ ਕੰਪਲੀਕੇਸ਼ਨਸ ਬਣਾਈ ਰੱਖਣ ਵਾਲਾ, ਇਸ ਲਈ ਜਿਹੜਾ ਵੀ ਕੰਮ ਜਾਂ ਯਤਨ ਕਰੋ, ਬਹੁਤ ਸੋਚ ਵਿਚਾਰ ਕੇ ਅਤੇ ਪੂਰਾ ਜ਼ੋਰ ਲਗਾ ਕੇ ਕਰੋ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਦੇਣ ਅਤੇ ਕਾਰੋਬਾਰੀ ਟੂਰਿੰਗ ਨੂੰ ਫਰੂਟਫੁੱਲ ਰੱਖਣ ਵਾਲਾ, ਕੰਮਕਾਜੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ- ਅਫਸਰਾਂ ਦੇ ਸਾਫਟ ਅਤੇ ਲਚਕੀਲੇ ਰੁਖ ਕਰਕੇ ਕੋਈ ਪੈਂਡਿੰਗ ਚੱਲ ਰਿਹਾ ਕੰਮ ਸੁਲਝ ਸਕਦਾ ਹੈ, ਪਰ ਫੈਮਿਲੀ ਫ੍ਰੰਟ ’ਤੇ ਖਿੱਚਾਤਣੀ ਰਹਿ ਸਕਦੀ ਹੈ।

ਮਕਰ- ਜਨਰਲ ਤੌਰ ’ਤੇ ਸਿਤਾਰਾ ਮਜ਼ਬੂਤ, ਕੰਮਕਾਜੀ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰੱਖੇਗਾ, ਕੰਮਕਾਜੀ ਕੰਮ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਕੁੰਭ- ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਠੀਕ ਨਹੀਂ, ਇਸ ਲਈ ਨਾਪਤੋਲ ਕੇ ਖਾਣਾ ਪੀਣਾ ਸਹੀ ਰਹੇਗਾ, ਕੋਈ ਵੀ ਡਾਕੂਮੈਂਟ ਜਲਦੀ ’ਚ ਫਾਈਨਲ ਨਾ ਕਰੋ।

ਮੀਨ- ਕੰਮਕਾਜੀ ਦਸ਼ਾ ਤਸੱਲੀਬਖਸ਼, ਦੋਨੋਂ ਪਤੀ-ਪਤਨੀ ਹਰ ਮਾਮਲੇ ’ਚ ਇਕੋ ਸੋਚ ਅਤੇ ਨਜ਼ਰੀਆ ਰੱਖਣਗੇ ਪਰ ਕੁਝ ਮੈਂਟਲ ਟੈਨਸ਼ਨ ਕਿਸੇ ਸਮੇਂ ਉੱਭਰ ਸਕਦੀ ਹੈ।

13 ਫਰਵਰੀ 2020, ਵੀਰਵਾਰ ਫੱਗਣ ਵਦੀ ਤਿਥੀ ਪੰਚਮੀ (ਰਾਤ 8.47 ਤੱਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਮਕਰ ’ਚ

ਚੰਦਰਮਾ ਕੰਨਿਆ ’ਚ

ਮੰਗਲ ਧਨ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਫਾਲਗੁਣ ਪ੍ਰਵਿਸ਼ਟੇ : 1, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 24 (ਮਾਘ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਸਾਨੀ, ਤਰੀਕ : 18, ਸੂਰਜ ਉਦੈ : ਸਵੇਰੇ 7.16 ਵਜੇ, ਸੂਰਜ ਅਸਤ : ਸ਼ਾਮ 6.09 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸਵੇਰੇ 9.25 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਸ਼ੂਲ (ਰਾਤ 8.02 ਤੱਕ) ਅਤੇੇੇੇੇੇੇੇ ਮਗਰੋਂ ਯੋਗ ਗੰਡ, ਚੰਦਰਮਾ : ਕੰਿਨਆ ਰਾਸ਼ੀ ’ਤੇ (ਰਾਤ 8.23 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਫੱਗਣ ਸੰਕ੍ਰਾਂਤੀ, ਸੂਰਜ ਬਾਅਦ ਦੁਪਹਿਰ 3.03 (ਜਲੰਧਰ ਟਾਈਮ) ’ਤੇ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਰੋਜਿਨੀ ਨਾਇਡੂ ਜਨਮ ਦਿਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Edited By Bharat Thapa