ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

02/15/2020 1:14:16 AM

ਮੇਖ— ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਉਗੇ, ਉਸ 'ਚ ਥੋੜ੍ਹੀ ਬਹੁਤ ਪੇਸ਼ਕਦਮੀ ਵੀ ਹੋਵੇਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਸੋਚ ਅਪਰੋਚ ਰਹੇਗੀ।

ਬ੍ਰਿਖ— ਕਮਜ਼ੋਰ ਸਿਤਾਰੇ ਅਤੇ ਟੁਟਦੇ ਮਨੋਬਲ ਕਰਕੇ, ਆਪ ਕਿਸੇ ਵੀ ਕੰਮ ਨੂੰ ਹੱਥ 'ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਸ਼ਤਰੂ ਸਿਰ ਚੁੱਕਦੇ ਰਹਿਣਗੇ ਅਤੇ ਆਪ ਦੇ ਖਿਲਾਫ ਸਰਗਰਮੀ ਵਧਾ ਸਕਦੇ ਹਨ।

ਮਿਥੁਨ— ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫਰੰਟ 'ਤੇ ਆਪ ਦੇ ਕਦਮ ਬੜ੍ਹਤ ਵੱਲ ਰੱਖੇਗਾ, ਉਦੇਸ਼ ਮਨੋਰਥ ਹੱਲ ਹੋਣਗੇ, ਪਰ ਆਪਣੇ ਗੁੱਸੇ 'ਤੇ ਕਾਬੂ ਰੱਖੋ।

ਕਰਕ— ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਦਾ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਪਰ ਡਿੱਗਣ ਫਿਸਲਣ ਕਰਕੇ ਕਿਧਰੇ ਸੱਟ ਲੱਗਣ ਦਾ ਡਰ ਰਹੇਗਾ।

ਸਿੰਘ— ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਸ਼ਤਰੂਆਂ ਦੀ ਉਛਲ-ਕੂਦ ਨਾ ਤਾਂ ਆਪ ਨੂੰ ਨੁਕਸਾਨ ਪਹੁੰਚਾ ਸਕੇਗੀ ਅਤੇ ਨਾ ਹੀ ਪ੍ਰੇਸ਼ਾਨ ਕਰ ਸਕੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।

ਕੰਨਿਆ— ਸਿਤਾਰਾ ਆਮਦਨ, ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇ ਸਕਦੀ ਹੈ, ਵੈਸੇ ਹਰ ਫਰੰਟ 'ਤੇ ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ।

ਤੁਲਾ— ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ, ਪਰ ਠੰਡੀਆਂ ਵਸਤਾਂ ਦੀ ਵਰਤੋਂ ਸੁਚੇਤ ਰਹਿ ਕੇ ਕਰਨੀ ਸਹੀ ਰਹੇਗੀ।

ਬ੍ਰਿਸ਼ਚਕ— ਸਿਤਾਰਾ ਉਲਝਣਾਂ ਝਮੇਲਿਆਂ, ਸਮੱਸਿਆਵਾਂ, ਕੰਪਲੀਕੇਸ਼ਨਸ ਨੂੰ ਜਗਾਈ ਰੱਖਣ ਵਾਲਾ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾ ਕੇ ਰੱਖੋ, ਖਰਚਿਆਂ ਦਾ ਜ਼ੋਰ ਰਹੇਗਾ।

ਧਨ— ਸਿਤਾਰਾ ਆਮਦਨ ਵਾਲਾ, ਟੀਚਿੰਗ, ਮੈਡੀਸਨ, ਕੰਸਲਟੈਂਸੀ, ਟੂਰਿਜ਼ਮ, ਏਅਰ ਟਿਕਟਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ, ਜਨਰਲ ਸਿਤਾਰਾ ਚੰਗਾ।

ਮਕਰ— ਸਰਕਾਰੀ, ਗੈਰ ਸਰਕਾਰੀ ਕੰਮਾਂ 'ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਸਾਫਟ ਰੁਖ ਕਰਕੇ ਆਪ ਦੇ ਰਸਤੇ 'ਚ ਪੇਸ਼ ਆ ਰਹੀ ਕੋਈ ਬਾਧਾ ਮੁਸ਼ਕਿਲ ਹਟ ਸਕਦੀ ਹੈ।

ਕੁੰਭ— ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫਰੰਟ 'ਤੇ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਸਨਮਾਨ ਬਣਿਆ ਰਹੇਗਾ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।

ਮੀਨ— ਸਿਤਾਰਾ ਪੇਟ ਲਈ ਕਮਜ਼ੋਰ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ 'ਚ ਫਸੋ ਅਤੇ ਨਾ ਹੀ ਕਿਸੇ ਦੀ ਜ਼ਮਾਨਤ ਦਿਓ, ਕਿਸੇ 'ਤੇ ਲੋੜ ਤੋਂ ਵੱਧ ਭਰੋਸਾ ਨਹੀਂ ਕਰਨਾ ਚਾਹੀਦਾ।

15 ਫਰਵਰੀ 2020, ਸ਼ਨੀਵਾਰ ਫੱਗਣ ਵਦੀ ਤਿਥੀ ਸਪਤਮੀ (ਸ਼ਾਮ 4.30 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।
ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੁੰਭ 'ਚ
ਚੰਦਰਮਾ ਤੁਲਾ 'ਚ
ਮੰਗਲ ਧਨ 'ਚ
ਬੁੱਧ ਕੁੰਭ 'ਚ
ਗੁਰੂ ਧਨ 'ਚ
ਸ਼ੁੱਕਰ ਮੀਨ 'ਚ
ਸ਼ਨੀ ਮਕਰ 'ਚ                                  
ਰਾਹੂ ਮਿਥੁਨ 'ਚ                                                        
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਫਾਲਗੁਣ ਪ੍ਰਵਿਸ਼ਟੇ : 3, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 26 (ਮਾਘ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਸਾਨੀ, ਤਰੀਕ : 20, ਸੂਰਜ ਉਦੈ : ਸਵੇਰੇ 7.14 ਵਜੇ, ਸੂਰਜ ਅਸਤ : ਸ਼ਾਮ 6.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (15 ਫਰਵਰੀ ਿਦਨ ਰਾਤ ਅਤੇ 16 ਨੂੰ ਸਵੇਰੇ 5.09 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਵ੍ਰਿਧੀ (ਦੁਪਹਿਰ 2.05 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਤੁਲਾ ਰਾਸ਼ੀ 'ਤੇ (ਰਾਤ 11.19 ਤੱਕ), ਮਗਰੋਂ ਬ੍ਰਿਸ਼ਚਕ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਨਾਥ ਉਤਸਵ।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

KamalJeet Singh

This news is Edited By KamalJeet Singh