ਭਵਿੱਖਫਲ: ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਰਹੇਗੀ ਚੰਗੀ

2/19/2020 1:58:03 AM

ਮੇਖ- ਯਤਨ ਕਰਨ ’ਤੇ ਪਲਾਨਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸ਼ੁੱਭ ਕੰਮਾਂ ’ਚ ਧਿਆਨ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਵਿਰੋਧੀ ਤੇਜਹੀਣ ਰਹਿਣਗੇੇੇ।

ਬ੍ਰਿਖ- ਸਿਤਾਰਾ ਪੇਟ ’ਚ ਗੜਬੜੀ ਰੱਖਣ ਅਤੇ ਜਨਰਲ ਹਾਲਾਤ ਅਾਪੋਜ਼ਿਟ ਬਣਾਉਣ ਵਾਲਾ ਅਤੇ ਕੰਪਲੀਕੇਸ਼ਨ ਉਭਾਰਨ ਵਾਲਾ, ਨਾ ਤਾਂ ਸਫਰ ਕਰੋ ਅਤੇ ਨਾ ਹੀ ਕਾਰੋਬਾਰੀ ਟੂਰ ਕਰੋ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕਦਮ ਬੜ੍ਹਤ ਵੱਲ ਹੋਵੇਗਾ, ਫੈਮਿਲੀ ਫ੍ਰੰਟ ’ਤੇ ਕੁਝ ਨਾ ਕੁਝ ਤਣਾਤਣੀ ਰਹਿ ਸਕਦੀ ਹੈ।

ਕਰਕ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਮਨ ਕਿਸੇ ਨਵੇਂ ਪ੍ਰੋਗਰਾਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਹੀਂ ਹੋਵੇਗਾ, ਪੈਰ ਫਿਸਲਣ ਕਰ ਕੇ ਸੱਟ ਲੱਗਣ ਦਾ ਡਰ ਰਹੇਗਾ।

ਸਿੰਘ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਰਿਲੀਜੀਅਸ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ, ਮਨ ’ਚ ਸਫਰ ਦੀ ਚਾਹਤ ਰਹੇਗੀ।

ਕੰਨਿਆ- ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਤੁਲਾ- ਜਨਰਲ ਸਿਤਾਰਾ ਸਟਰਾਂਗ, ਉਤਸ਼ਾਹ-ਿਹੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਫੇਬਰੇਵਲ ਨਤੀਜਾ ਿਮਲੇਗਾ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਯਤਨ ਕਰਨ ’ਤੇ ਕੋਈ ਪੇਚੀਦਾ ਬਣਿਆ ਕਾਰੋਬਾਰੀ ਕੰਮ ਬਿਹਤਰ ਬਣ ਸਕਦਾ ਹੈ, ਇੱਜ਼ਤ ਮਾਣ ਦੀ ਪ੍ਰਾਪਤੀ।

ਧਨ- ਕੰਮਕਾਜੀ ਕੰਮਾਂ ’ਚ ਸਫਲਤਾ ਿਮਲੇਗੀ, ਬਿਹਤਰੀ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਮੌਸਮ ਦਾ ਅੈਕਸਪੋਜ਼ਰ ਆਪ ਦੀ ਤਬੀਅਤ ਨੂੰ ਕੁਝ ਪ੍ਰੇਸ਼ਾਨ ਕਰ ਸਕਦਾ ਹੈ।

ਮਕਰ- ਸਿਤਾਰਾ ਖਰਚਿਅਾਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਕੰਮਕਾਜੀ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਫਸ ਨਾ ਜਾਵੇ।

ਕੁੰਭ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ-ਮੁਸ਼ਕਲ, ਕੰਪਲੀਕੇਸ਼ਨ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵਾਲਾ ਰੱਖਣ ਵਾਲਾ ਸਿਤਾਰਾ, ਅਫਸਰ ਆਪ ਦੀ ਗਲ ਹੌਸਲੇ ਅਤੇ ਹਮਦਰਦੀ ਨਾਲ ਸੁਣਨਗੇ, ਵਿਰੋਧੀ ਆਪ ਅੱਗੇ ਟਿਕ ਨਾ ਸਕਣਗੇ।

19 ਫਰਵਰੀ 2020, ਬੁੱਧਵਾਰ

ਫੱਗਣ ਵਦੀ ਤਿਥੀ ਇਕਾਦਸ਼ੀ (ਬਾਅਦ ਦੁਪਹਿਰ 3.03 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਧਨ ’ਚ

ਮੰਗਲ ਧਨ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਫੱਗਣ ਪ੍ਰਵਿਸ਼ਟੇ : 7, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 30 (ਮਾਘ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਸਾਨੀ, ਤਰੀਕ : 24, ਸੂਰਜ ਉਦੈ : ਸਵੇਰੇ 7.10 ਵਜੇ, ਸੂਰਜ ਅਸਤ : ਸ਼ਾਮ 6.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਪੂਰਾ ਦਿਨ-ਰਾਤ) ਯੋਗ : ਵਜਰ (ਸਵੇਰੇ 7.50 ਤੱਕ) ਅਤੇੇੇੇੇੇੇੇ ਮਗਰੋਂ ਯੋਗ ਸਿੱਧੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ-ਰਾਤ ) ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ: ਵਿਜਯ ਇਕਾਦਸ਼ੀ ਵਰਤ, ਬਸੰਤ ਰੁੱਤ ਸ਼ੁਰੂ, ਸ਼੍ਰੀ ਗੋਪਾਲ ਕ੍ਰਿਸ਼ਨ ਗੋਖਲੇ ਅਤੇ ਆਚਾਰਿਆ ਨਰਿੰਦਰ ਦੇਵ ਪੁੰਨ ਤਿਥੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Edited By Bharat Thapa