ਭਵਿੱਖਫਲ: ਸਿਤਾਰਾ ਵਪਾਰ ਤੇ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ

2/20/2020 2:05:31 AM

ਮੇਖ- ਸਿਤਾਰਾ ਦੁਪਹਿਰ ਤੱਕ ਜਨਰਲ ਤੌਰ ’ਤੇ ਬਿਹਤਰੀ ਕਰਨ ਅਤੇ ਕਿਸੇ ਬਾਧਾ ਮੁਸ਼ਕਲ ਨੂੰ ਹਟਾਉਣ ਵਾਲਾ, ਪਰ ਬਾਅਦ ’ਚ ਕਦਮ ਹਰ ਪੱਖੋਂ ਸਫਲਤਾ ਵੱਲ ਵਧੇਗਾ।

ਬ੍ਰਿਖ- ਸਿਤਾਰਾ ਦੁਪਹਿਰ ਤੱਕ ਪੇਟ ਨੂੰ ਅਪਸੈੱਟ ਰੱਖਣ ਅਤੇ ਕਿਸੇ ਨਾ ਕਿਸੇ ਮੁਸ਼ਕਿਲ ਪ੍ਰੇਸ਼ਾਨੀ ਨੂੰ ਜਗਾਈ ਰੱਖਣ ਵਾਲਾ, ਪਰ ਬਾਅਦ ’ਚ ਹਰ ਫਰੰਟ ’ਤੇ ਆਪ ਦੀ ਪੈਠ ਵਧੇਗੀ।

ਮਿਥੁਨ- ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਤਸੱਲੀਬਖਸ਼ ਰੱਖਣ ਅਤੇ ਬਿਹਤਰੀ ਕਰਨ ਵਾਲਾ ਪਰ ਬਾਅਦ ’ਚ ਸਮਾਂ ਕੰਪਲੀਕੇਸ਼ਨਜ਼ ਅਤੇ ਪ੍ਰਾਬਲਮਜ਼ ਵਾਲਾ ਹੋਵੇਗਾ।

ਕਰਕ- ਸਿਤਾਰਾ ਦੁਪਹਿਰ ਤੱਕ ਦੁਸ਼ਮਣਾਂ ਵੱਲੋਂ ਪਰੇਸ਼ਾਨੀ ਰੱਖਣ ਅਤੇ ਮਨ ਨੂੰ ਡਾਵਾਂਡੋਲ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਅਤੇ ਸਫਲਤਾ ਮਿਲੇਗੀ।

ਸਿੰਘ- ਸਿਤਾਰਾ ਦੁਪਹਿਰ ਤੱਕ ਬਿਹਤਰ, ਹਰ ਫਰੰਟ ’ਤੇ ਆਪ ਦੀ ਪੈਠ-ਦਨਦਨਾਹਟ ਵਧੇਗੀ ਪਰ ਬਾਅਦ ’ਚ ਸ਼ਤਰੂ ਆਪ ਨੂੰ ਘੇਰਨ ਅਤੇ ਲੱਤ ਖਿਚਣ ਲਈ ਬਿਜ਼ੀ ਰਹਿਣਗੇ।

ਕੰਨਿਆ- ਜਨਰਲ ਸਿਤਾਰਾ ਜ਼ੋਰਦਾਰ, ਸਰਕਾਰੀ ਕੰਮ ਹੋਣ ਜਾਂ ਗੈਰ ਸਰਕਾਰੀ ਕੰਮ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਮਾਣ-ਸਨਮਾਨ, ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ।

ਤੁਲਾ- ਸਿਤਾਰਾ ਦੁਪਹਿਰ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣਾਈ ਰੱਖੇਗਾ ਪਰ ਬਾਅਦ ’ਚ ਸਮਾਂ ਕੋਰਟ ਕਚਹਿਰੀ ਦੇ ਕੰਮਾਂ ਲਈ ਚੰਗਾ ਬਣੇਗਾ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਸ਼ਚਕ- ਸਿਤਾਰਾ ਦੁਪਹਿਰ ਤੱਕ ਆਮਦਨ ਅਤੇ ਕਿਸੇ ਕੰਮਕਾਜੀ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਸਹਿਯੋਗ ਦੇਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ।

ਧਨ- ਕਾਰੋਬਾਰੀ ਟ੍ਰੇਡਿੰਗ, ਟੂਰਿੰਗ ਅਤੇ ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਕੰਮਕਾਜੀ ਭੱਜਦੌੜ ਚੰਗੀ ਰਿਟਰਨ ਦੇਵੇਗੀ।

ਮਕਰ- ਸਿਤਾਰਾ ਦੁਪਹਿਰ ਤੱਕ ਨੁਕਸਾਨ ਦੇਣ, ਕਿਸੇ ਨਾ ਕਿਸੇ ਕੰਪਲੀਕੇਸ਼ਨ ਨੂੰ ਜਗਾਈ ਰੱਖਣ ਵਾਲਾ ਪਰ ਬਾਅਦ ’ਚ ਜਨਰਲ ਤੌਰ ’ਤੇ ਸਫਲਤਾ ਅਤੇ ਬਿਹਤਰੀ ਹੋਵੇਗੀ।

ਕੁੰਭ- ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਖਰਚਿਆਂ ਦਾ ਪ੍ਰੈਸ਼ਰ ਵਧੇਗਾ।

ਮੀਨ- ਦੁਪਹਿਰ ਤੱਕ ਅਫਸਰਾਂ ਦੇ ਨਰਮ ਰੁਖ ਕਰਕੇ ਕਿਸੇ ਸਰਕਾਰੀ ਕੰਮਾਂ ’ਚੋਂ ਕੋਈ ਕੰਪਲੀਕੇਸ਼ਨ ਹਟੇਗੀ, ਫਿਰ ਬਾਅਦ ’ਚ ਕਾਰੋਬਾਰੀ ਫਰੰਟ ’ਤੇ ਲਾਭ ਮਿਲੇਗਾ ਅਤੇ ਬਿਹਤਰੀ ਹੋਵੇਗੀ।

20 ਫਰਵਰੀ 2020, ਵੀਰਵਾਰ ਫੱਗਣ ਵਦੀ ਤਿਥੀ ਦੁਆਦਸ਼ੀ (ਸ਼ਾਮ 4 ਵਜੇ ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀੇ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਧਨ ’ਚ

ਮੰਗਲ ਧਨ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਫੱਗਣ ਪ੍ਰਵਿਸ਼ਟੇ : 8, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 1 (ਫੱਗਣ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਸਾਨੀ, ਤਰੀਕ : 25, ਸੂਰਜ ਉਦੈ : ਸਵੇਰੇ 7.09 ਵਜੇ, ਸੂਰਜ ਅਸਤ : ਸ਼ਾਮ 6.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਸਵੇਰੇ 7.28 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਖਾੜਾ, ਯੋਗ : ਸਿੱਧੀ (ਸਵੇਰੇ 7.19 ਤੱਕ) ਅਤੇੇੇੇੇੇੇੇ ਮਗਰੋਂ ਵਿਅਤੀਪਾਤ, ਚੰਦਰਮਾ : ਧਨ ਰਾਸ਼ੀ ’ਤੇ (ਦੁਪਹਿਰ 1.52 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਪ੍ਰਦੋਸ਼ ਵਰਤ, ਰਾਸ਼ਟਰੀ ਸ਼ਕ ਫੱਗਣ ਮਹੀਨਾ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Edited By Bharat Thapa