ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

2/24/2020 2:02:45 AM

ਮੇਖ- ਸਿਤਾਰਾ ਧਨ ਲਾਭ ਦੇਣ ਅਤੇ ਕਾਰੋਬਾਰੀ ਟੂਰਿੰਗ ਨੂੰ ਫਰੂਟਫੁੱਲ ਰੱਖਣ ਵਾਲਾ, ਕਿਸੇ ਪੈਂਡਿੰਗ ਚੱਲ ਰਹੇ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਿਤਾਰਾ ਸਟ੍ਰਾਂਗ।

ਬ੍ਰਿਖ- ਰਾਜਕੀ ਕੰਮਾਂ ਲਈ ਸਿਤਾਰਾ ਮਜ਼ਬੂਤ, ਇਸ ਲਈ ਯਤਨ ਕਰਨ ’ਤੇ ਸਫਲਤਾ ਦਾ ਸਕੋਪ ਵਧ ਸਕਦਾ ਹੈ, ਵੱਡੇ ਲੋਕ ਆਪ ਦੀ ਗੱਲ-ਪੱਖ ਨੂੰ ਧਿਆਨ ਨਾਲ ਸੁਣਨਗੇ।

ਮਿਥੁਨ- ਯਤਨ ਕਰਨ ’ਤੇ ਪਲਾਨਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ, ਆਪ ਹਰ ਕੰਮ ਨੂੰ ਹਿੰਮਤ ਅਤੇ ਜੋਸ਼ ਨਾਲ ਅੱਗੇ ਵਧਾਉਣ ਦਾ ਯਤਨ ਕਰ ਸਕਦੇ ਹੋ, ਫਿਰ ਤਬੀਅਤ ’ਚ ਤੇਜ਼ੀ।

ਕਰਕ- ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਨਾ ਕਰੋ, ਡਿਗਣ-ਫਿਸਲਣ, ਸੱਟ ਲੱਗਣ ਦਾ ਡਰ ਬਣਿਆ ਰਹੇਗਾ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ, ਵਿਜਈ ਰਹੋਗੇ, ਪਤੀ-ਪਤਨੀ ਸਬੰਧਾਂ ’ਚ ਮਿਠਾਸ, ਸਦਭਾਅ, ਤਾਲਮੇਲ ਬਣਿਆ ਰਹੇਗਾ।

ਕੰਨਿਆ- ਕਿਉਂਕਿ ਸਿਤਾਰਾ ਦੁਸ਼ਮਣਾਂ ਨੂੰ ਪਾਵਰ ਦੇਣ ਵਾਲਾ ਹੈ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾ ਕੇ ਰੱਖਣਾ ਸਹੀ ਰਹੇਗਾ, ਵਿਰੋਧੀ ਦੇ ਝਾਂਸੇ ’ਚ ਵੀ ਫਸਣ ਤੋਂ ਬਚਣਾ ਚਾਹੀਦਾ ਹੈ।

ਤੁਲਾ- ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ, ਇਸ ਲਈ ਉਸ ਨਾਲ ਤਾਲਮੇਲ ਕਰ ਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਇੱਜ਼ਤ ਮਾਣ ਦੀ ਪ੍ਰਾਪਤੀ।

ਬ੍ਰਿਸ਼ਚਕ- ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਅਫਸਰਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਵਿਰੋਧੀ ਕਮਜ਼ੋਰ ਰਹਿਣਗੇ।

ਧਨ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਅਾਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਕੰਮਕਾਜੀ ਸਾਥੀ ਕੋ-ਅਾਪਰੇਟ ਕਰਨਗੇ, ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਕਰ- ਸਿਤਾਰਾ ਵਹੀਕਲਜ਼ ਦੀ ਸੇਲ-ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਫੈਮਿਲੀ ਫਰੰਟ ’ਤੇ ਕੁਝ ਟੈਨਸ਼ਨ ਬਣੀ ਰਹੇਗੀ।

ਕੁੰਭ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਸਥਿਤੀ ਤਸੱਲੀਬਖਸ਼, ਆਪ ਦੇ ਯਤਨ ਚੰਗੀ ਸਕਸੈੱਸ ਪਾ ਸਕਦੇ ਹਨ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਮੀਨ- ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹਿਣ ਦੀ ਲੋੜ ਰਹੇਗੀ, ਸਫਰ ਵੀ ਨਾ ਕਰੋ।

24 ਫਰਵਰੀ 2020, ਸੋਮਵਾਰ ਫੱਗਣ ਸੁਦੀ ਤਿਥੀ ਏਕਮ (ਰਾਤ 11.15 ਤੱਕ) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਕੁੰਭ ’ਚ

ਮੰਗਲ ਧਨ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਫੱਗਣ ਪ੍ਰਵਿਸ਼ਟੇ : 12, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 5 (ਫੱਗਣ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਸਾਨੀ, ਤਰੀਕ : 29, ਸੂਰਜ ਉਦੈ : ਸਵੇਰੇ 7.05 ਵਜੇ, ਸੂਰਜ ਅਸਤ : ਸ਼ਾਮ 6.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸ਼ਾਮ 4.21 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸ਼ਿਵ (ਸਵੇਰੇ 8.03 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Edited By Bharat Thapa