ਰਾਸ਼ੀਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ
2/25/2020 2:11:50 AM
ਮੇਖ- ਸਿਤਾਰਾ ਦੁਪਹਿਰ ਤੱਕ ਆਮਦਨ ਅਤੇ ਕਾਰੋਬਾਰੀ ਕੰਮ ਸੰਵਾਰਨ ਵਾਲਾ, ਮਾਣ-ਸਨਮਾਨ ਬਣਿਆ ਰਹੇਗਾ ਪਰ ਬਾਅਦ ’ਚ ਸਮਾਂ ਕੰਪਲੀਕੇਸ਼ਨਜ਼ ਅਤੇ ਰੁਕਾਵਟਾਂ ਵਾਲਾ ਬਣੇਗਾ।
ਬ੍ਰਿਖ- ਜਨਰਲ ਸਿਤਾਰਾ ਮਜ਼ਬੂਤ, ਦੁਪਹਿਰ ਤੱਕ ਸਮਾਂ ਸਫਲਤਾ, ਇੱ਼ਜ਼ਤਮਾਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਫਿਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਬਿਹਤਰੀ ਹੋਵਗੀ।
ਮਿਥੁਨ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰੇ ਕਰਕੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਅਫਸਰਾਂ ਦੇ ਰੁਖ ’ਚ ਨਰਮੀ ਰਹੇਗੀ, ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕਰਕ- ਸਿਤਾਰਾ ਦੁਪਹਿਰ ਤੱਕ ਪੇਟ ’ਚ ਗੜਬੜੀ ਰੱਖਣ ਅਤੇ ਨੁਕਸਾਨ, ਪਰੇਸ਼ਾਨੀ ਅਤੇ ਟੈਨਸ਼ਨ ਦੇਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਇਰਾਦਿਆਂ ’ਚ ਸਫਲਤਾ ਮਿਲੇਗੀ।
ਸਿੰਘ- ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਸਿਹਤ ਨੂੰ ਵਿਗਾੜਣ ਵਾਲਾ ਹੋ ਸਕਦਾ ਹੈ।
ਕੰਨਿਆ- ਸਿਤਾਰਾ ਦੁਪਹਿਰ ਤੱਕ ਅਹਿਤਿਆਤ, ਪਰੇਸ਼ਾਨੀ ਵਾਲਾ, ਕੋਈ ਵੀ ਨਵਾਂ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਤੁਲਾ- ਸਿਤਾਰਾ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਸਫਲਤਾ, ਤੇਜ ਪ੍ਰਭਾਅ-ਦਬਦਬਾ ਬਣਿਆ ਰਹੇਗਾ ਪਰ ਬਾਅਦ ’ਚ ਸ਼ਤਰੂਆਂ ਨਾਲ ਟਕਰਾਅ ਵਧਣ ਦਾ ਡਰ ਰਹੇਗਾ।
ਬ੍ਰਿਸ਼ਚਕ- ਜਿਸ ਕੰਮ ਲਈ ਯਤਨ ਕਰੋਗੇ ਹੋ ਜਾਵੇਗਾ, ਅਫਸਰਾਂ ’ਚ ਇੱਜ਼ਤਮਾਣ, ਪ੍ਰਭਾਅ-ਦਬਦਬਾ ਬਣਿਆ ਰਹੇਗਾ, ਪਰ ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ।
ਧਨ- ਦੁਪਹਿਰ ਤੱਕ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਪ੍ਰਾਪਰਟੀ ਦੇ ਕੰਮਾਂ ’ਚ ਸਫਲਤਾ ਮਿਲੇਗੀ।
ਮਕਰ- ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਹਟੇਗੀ ਪਰ ਬਾਅਦ ’ਚ ਮੋਰੇਲ ਬੂਸਟਿੰਗ ਬਣੀ ਰਹੇਗੀ ਸ਼ਤਰੂ ਕਮਜ਼ੋਰ।
ਕੁੰਭ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਸਪਲਾਈ, ਟ੍ਰੇਡਿੰਗ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ- ਸਿਤਾਰਾ ਦੁਪਹਿਰ ਤੱਕ ਨੁਕਸਾਨ ਵਾਲਾ, ਅਰਥ ਦਸ਼ਾ ਤੰਗ ਰਹੇਗੀ, ਖਰਚਿਆਂ ਦਾ ਜ਼ੋਰ ਰਹੇਗਾ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ, ਸਫਲਤਾ ਅਤੇ ਮਾਣ-ਸਨਮਾਨ ਲਈ ਸਮਾਂ ਬਿਹਤਰ।
25 ਫਰਵਰੀ 2020, ਮੰਗਲਵਾਰ ਫੱਗਣ ਸੁਦੀ ਤਿਥੀ ਦੂਜ (25-26 ਮੱਧ ਰਾਤ 1.40 ਤੱਕ) ਅਤੇ ਮਗਰੋਂ ਤਿਥੀ ਤੀਜ।
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਕੁੰਭ ’ਚ
ਮੰਗਲ ਧਨ ’ਚ
ਬੁੱੱਧ ਕੁੰਭ ’ਚ
ਗੁਰੂ ਧਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮਕਰ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਫੱਗਣ ਪ੍ਰਵਿਸ਼ਟੇ : 13, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 6 (ਫੱਗਣ), ਹਿਜਰੀ ਸਾਲ : 1441, ਮਹੀਨਾ : ਜਮਾਦ-ਉਲ-ਸਾਨੀ, ਤਰੀਕ : 30, ਸੂਰਜ ਉਦੈ : ਸਵੇਰੇ 7.04 ਵਜੇ, ਸੂਰਜ ਅਸਤ : ਸ਼ਾਮ 6.18 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੂਰਵਾ ਭਾਦਰਪਦ (ਸ਼ਾਮ 7.10 ਤੱਕ) ਅਤੇ ਮਗਰੋਂ ਉਤਰਾ ਭਾਦਰਪਦ, ਯੋਗ : ਸਿੱਧ (ਸਵੇਰੇ 8.45 ਤੱਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਕੁੰਭ ਰਾਸ਼ੀ ’ਤੇ (ਦੁਪਹਿਰ 12.27 ਤੱਕ), ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਿਤੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਚੰਦਰ ਦਰਸ਼ਣ, ਸ਼੍ਰੀ ਰਾਮ ਕ੍ਰਿਸ਼ਨ ਪਰਮ ਹੰਸ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)