ਭਵਿੱਖਫਲ: ਜਨਰਲ ਸਿਤਾਰਾ ਆਪ ਨੂੰ ਹਰ ਪੱਖੋਂ ਰੱਖੇਗਾ ਹਾਵੀ-ਪ੍ਰਭਾਵੀ ਤੇ ਵਿਜਈ

03/04/2020 2:03:02 AM

ਮੇਖ- ਵੱਡੇ ਲੋਕ ਹਰ ਮਾਮਲੇ ’ਚ ਆਪ ਦੇ ਨਾਲ ਸਹਿਯੋਗ ਕਰਨਗੇ, ਤਾਲ-ਮੇਲ ਰੱਖਣਗੇ, ਸੁਪੋਰਟ ਕਰਨਗੇ ਪਰ ਹਲਕੀ ਨੇਚਰ ਵਾਲੇ ਕਿਸੇ ਸਾਥੀ ’ਤੇ ਜ਼ਿਆਦਾ ਭਰੋਸਾ ਨਾ ਕਰਨਾ ਸਹੀ ਰਹੇਗਾ।

ਬ੍ਰਿਖ- ਕਾਰੋਬਾਰੀ ਕੰਮਾਂ ’ਚ ਲਾਭ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚੋਂ ਕੋਈ ਕੰਪਲੀਕੇਸ਼ਨ ਹਟੇਗੀ, ਕਾਰੋਬਾਰੀ ਟੂਰਿੰਗ ਪਲਾਨ ਕਰਨਾ ਸਹੀ ਰਹੇਗਾ, ਸਫਲਤਾ ਸਾਥ ਦੇਵੇਗੀ।

ਮਿਥੁਨ- ਵਪਾਰਕ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

ਕਰਕ- ਖਰਚਿਆਂ ’ਤੇ ਕਾਬੂ ਰੱਖਣ ਦਾ ਯਤਨ ਕਰਨਾ ਚਾਹੀਦਾ ਹੈ, ਵਰਨਾ ਆਰਥਕ ਤੰਗੀ ਮਹਿਸੂਸ ਹੋਣ ਲੇਗੇਗੀ, ਨਾ ਤਾਂ ਕਿਸੇ ਦੀ ਜ਼ਿੰਮੇਵਰੀ ’ਚ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ।

ਸਿੰਘ- ਸਿਤਾਰਾ ਧਨ ਲਾਭ ਲਈ ਚੰਗਾ, ਐਗਰੀਕਲਚਰਲ, ਪ੍ਰੋਡਟਕਸ, ਐਗਰੀਕਲਚਰਲ, ਇੰਪਲੀਮੈਂਟਸ ਟੂਲਜ਼, ਫਰਟੀਲਾਈਜ਼ਰ, ਸੀਡਜ਼ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਕੰਨਿਆ- ਰਾਜ ਦਰਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵਾਲਾ, ਅਫਸਰ ਸਾਫਟ-ਸੁਪੋਰਟਿਵ ਅਤੇ ਕੰਸੀਡ੍ਰੇਟ ਬਣੇ ਰਹਿਣਗੇ, ਫਿਰ ਵੀ ਆਪ ਨੂੰ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰਨਾ ਹੋਵੇਗਾ।

ਤੁਲਾ- ਜਨਰਲ ਸਿਤਾਰਾ ਆਪ ਨੰੂ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੋਚ ਵਿਚਾਰ ’ਚ ਗੰਭੀਰਤਾ,ਸਮਝਦਾਰੀ ਬਣੀ ਰਹੇਗੀ, ਕੰਮਕਾਜੀ ਕੰਮ ਵੀ ਸਹੀ ਬਣੇ ਰਹਿਣਗੇ।

ਬ੍ਰਿਸ਼ਚਕ- ਸਿਹਤ ਖਾਸ ਕਰ ਕੇ ਪੇਟ ਲਈ ਸਮਾਂ ਕਮਜ਼ੋਰ, ਖਾਣਾ-ਪੀਣਾ ਸੀਮਾ ’ਚ ਰਹਿ ਕੇ ਕਰਨਾ ਸਹੀ ਰਹੇਗਾ, ਕੋਈ ਵੀ ਕੰਮ ਜਲਦੀ ’ਚ ਫਾਈਨਲ ਨਹੀਂ ਕਰਨਾ ਚਾਹੀਦਾ, ਨੁਕਸਾਨ ਦਾ ਡਰ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਆਪਣੇ ਮਨ ’ਤੇ ਕਾਬੂ ਰੱਖਣਾ ਠੀਕ ਰਹੇਗਾ, ਫੈਮਿਲੀ ਫ੍ਰੰਟ ’ਤੇ ਕੁਝ ਤਣਾਤਣੀ ਖਿਚੋਤਾਣ, ਨਾਰਾਜ਼ਗੀ ਰਹਿ ਸਕਦੀ ਹੈ।

ਮਕਰ- ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ, ਨੀਚਾ ਦਿਖਾਉਣ ਜਾਂ ਲੱਤ ਖਿੱਚਣ ਦਾ ਕੋਈ ਵੀ ਮੌਕਾ ਹੱਥੋਂ ਜਾਣ ਨਾ ਦੇਣਗੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਕੁੰਭ- ਜਨਰਲ ਸਿਤਾਰਾ ਸਟ੍ਰਾਂਗ, ਮਨੋਬਲ ਦਬਦਬਾ ਬਣਿਆ ਰਹੇਗਾ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਬਿਹਤਰ ਨਤੀਜਾ ਮਿਲੇਗਾ।

ਮੀਨ- ਪ੍ਰਾਪਰਟੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਰੁਖ ’ਚ ਨਰਮੀ ਵਧੇਗੀ, ਸ਼ਤਰੂ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਰੱਖਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

4 ਮਾਰਚ 2020, ਬੁੱਧਵਾਰ ਫੱਗਣ ਸੁਦੀ ਤਿਥੀ ਨੌਮੀ (ਦੁਪਹਿਰ ਦੋ ਵਜੇ ਤੱਕ ਅਤੇ ਮਗਰੋਂ ਤਿੱਥੀ ਦਸਮੀ)

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਮਿਥੁਨ ’ਚ

ਮੰਗਲ ਧਨ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਫੱਗਣ ਪ੍ਰਵਿਸ਼ਟੇ : 21, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 14 (ਫੱਗਣ), ਹਿਜਰੀ ਸਾਲ : 1441, ਮਹੀਨਾ : ਰਜ਼ਬ, ਤਰੀਕ : 8, ਸੂਰਜ ਉਦੈ : ਸਵੇਰੇ 6.55 ਵਜੇ, ਸੂਰਜ ਅਸਤ : ਸ਼ਾਮ 6.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਪੂਰਵ ਦੁਪਹਿਰ 11.23 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਪ੍ਰੀਤੀ (ਪੂਰਵ ਦੁਪਹਿਰ 11.25 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ :ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ ਦੁਪਹਿਰ12 ਤੋਂ ਡੇਢ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa