ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

03/05/2020 2:05:32 AM

ਮੇਖ- ਜਨਰਲ ਤੌਰ ’ਤੇ ਸਟ੍ਰਾਂਗ ਿਸਤਾਰਾ, ਆਪ ਦੇ ਮਨੋਬਲ, ਦਬਦਬਾ, ਬੋਲਬਾਲੇ ਨੂੰ ਬਣਾਈ ਰੱਖੇਗਾ, ਕੰਮਕਾਜੀ ਮੋਰਚੇ ’ਤੇ ਵੀ ਸਕਸੈੱਸ ਮਿਲੇਗੀ, ਇੱਜ਼ਤਮਾਣ ਦੀ ਪ੍ਰਾਪਤੀ।

ਬ੍ਰਿਖ- ਸਿਤਾਰਾ ਖੇਤੀ ਉਦਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ, ਮੁਨਿਆਰੀ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਕੰਮਾਂ ’ਚ ਚੰਗਾ ਲਾਭ ਦੇ ਸਕਦਾ ਹੈ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਤਸੱਲੀਬਖਸ਼ ਰਹੇਗੀ, ਕਾਰੋਬਾਰੀ ਟੂਰਿੰਗ ਚੰਗਾ ਨਤੀਜਾ ਦੇਵੇਗੀ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।

ਕਰਕ- ਸਿਤਾਰਾ ਉਲਝਣਾਂ, ਪਰੇਸ਼ਾਨੀਆਂ, ਟੈਨਸ਼ਨ ਅਤੇ ਕੰਪਲੀਕੇਸ਼ਨਸ ਵਾਲਾ, ਨੁਕਸਾਨ ਦਾ ਵੀ ਡਰ ਬਣਿਆ ਰਹੇਗਾ, ਧਿਆਨ ਰੱਖੋ ਕਿ ਅਚਾਨਕ ਪੈਰ ਨਾ ਫਿਸਲ ਜਾਵੇ।

ਸਿੰਘ- ਸਿਤਾਰਾ ਆਮਦਨ ਲਈ ਚੰਗਾ, ਕਾਰੋਬਾਰੀ ਪਲਾਨਿੰਗ ਵੀ ਪਾਜ਼ੇਟਿਵ ਨਤੀਜਾ ਦੇਵੇਗੀ, ਦੁਸ਼ਮਣਾਂ ਦੀ ਉਛਲ ਕੂਦ ਆਪ ਨੂੰ ਕੋਈ ਨੁਕਸਾਨ ਨਾ ਪਹੁੰਚਾ ਸਕਣਗੇ।

ਕੰਨਿਆ- ਜਨਰਲ ਸਿਤਾਰਾ ਸਟ੍ਰਾਂਗ, ਜੇ ਕਿਸੇ ਅਫਸਰ ਅੱਗੇ ਜਾਓਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ।

ਤੁਲਾ- ਆਪ ਆਪਣੇ ਹਾਈ ਮੋਰੇਲ ਕਰ ਕੇ ਹਰ ਕੰਮ, ਹਰ ਕੋਸ਼ਿਸ਼ ਨੂੰ ਪੂਰੇ ਜੋਸ਼-ਉਤਸ਼ਾਹ ਨਾਲ ਨਿਪਟਾਉਣ ਦਾ ਹੌਸਲਾ ਰੱਖ ਸਕੋਗੇ, ਸ਼ਤਰੂ ਕਮਜ਼ੋਰ ਰਹੇਗਾ।

ਬ੍ਰਿਸ਼ਚਕ- ਸਿਤਾਰਾ ਸਿਹਤ, ਖਾਸ ਕਰ ਕੇ ਪੇਟ ਲਈ ਕਮਜ਼ੋਰ, ਕੋਈ ਅੈਗਰੀਮੈਂਟ ਜਾਂ ਡੀਲ ਜਲਦੀ ’ਚ ਫਾਈਨਲ ਨਾ ਕਰੋ, ਵਰਨਾ ਉਸ ਦਾ ਨਤੀਜਾ ਪਰੇਸ਼ਾਨੀ ਵਾਲਾ ਿਨਕਲੇਗਾ।

ਧਨ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਬਿਹਤਰ ਹਾਲਾਤ ਰੱਖੇਗਾ, ਅਰਥ ਦਸ਼ਾ ਸੁਧਰੀ ਰਹੇਗੀ, ਦੋਨੋਂ ਪਤੀ-ਪਤਨੀ ਹਰ ਮਾਮਲੇ ਨੂੰ ਇਕ ਹੀ ਨਜ਼ਰ ਨਾਲ ਦੇਖਣਗੇ।

ਮਕਰ- ਜਨਰਲ ਸਿਤਾਰਾ ਕਮਜ਼ੋਰ, ਕੋਈ ਅਣਜਾਣ ਸ਼ਤਰੂ ਲੁਕ ਛਿਪ ਕੇ ਆਪ ਲਈ ਮੁਸ਼ਕਲਾਂ ਪੈਦਾ ਕਰ ਸਕਦਾ ਹੈ, ਇਸ ਲਈ ਹਰ ਦਮ ਓਵਰ ਅੈਕਟਿਵ ਰਹਿਣਾ ਚਾਹੀਦਾ ਹੈ।

ਕੁੰਭ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਧਾਰਮਿਕ ਕੰਮਾਂ ’ਚ ਧਿਆਨ।

ਮੀਨ- ਸਿਤਾਰਾ ਕੋਰਟ ਕਚਹਿਰੀ ਤੇ ਪ੍ਰਾਪਰਟੀ ਦੇ ਕੰਮਾਂ ’ਚ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਅਫਸਰਾਂ ਦੇ ਸਾਫਟ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ਤਰੂ ਕਮਜ਼ੋਰ।

5 ਮਾਰਚ 2020, ਵੀਰਵਾਰ ਫੱਗਣ ਸੁਦੀ ਤਿਥੀ ਦਸ਼ਮੀ (ਦੁਪਹਿਰ 1.19 ਤੱਕ ਅਤੇ ਮਗਰੋਂ ਤਿੱਥੀ ਇਕਾਦਸ਼ੀ)

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੁੰਭ ’ਚ

ਚੰਦਰਮਾ ਮਿਥੁਨ ’ਚ

ਮੰਗਲ ਧਨ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਫੱਗਣ ਪ੍ਰਵਿਸ਼ਟੇ : 22, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 15 (ਫੱਗਣ), ਹਿਜਰੀ ਸਾਲ : 1441, ਮਹੀਨਾ : ਰਜ਼ਬ, ਤਰੀਕ : 9, ਸੂਰਜ ਉਦੈ : ਸਵੇਰੇ 6.54 ਵਜੇ, ਸੂਰਜ ਅਸਤ : ਸ਼ਾਮ 6.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਪੂਰਵ ਦੁਪਹਿਰ 11.26 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਆਯੁਸ਼ਮਾਨ (ਸਵੇਰੇ 9.48 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਮਿਥੁਨ ਰਾਸ਼ੀ ’ਤੇ (5 ਮਾਰਚ ਿਦਨ ਰਾਤ ਅਤੇ 6 ਨੂੰ ਸਵੇਰੇ 4.55 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ (5-6 ਮੱਧ ਰਾਤ 12.33 ’ਤੇ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ ਦੁਪਹਿਰ ਡੇਢ ਤੋਂ ਤਿੰਨ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa