ਭਵਿੱਖਫਲ: ਸਿਤਾਰਾ ਵਪਾਰ ਤੇ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ
3/8/2020 2:02:44 AM
ਮੇਖ- ਜਨਰਲ ਤੌਰ ’ਤੇ ਬਿਹਤਰ ਸਿਤਾਰਾ ਹਰ ਫਰੰਟ ’ਤੇ ਆਪ ਦੇ ਹਾਲਾਤ ਬਿਹਤਰ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਵੀ ਕੁਝ ਅੱਗੇ ਵਧੇਗੀ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਖ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਤੇਜ ਪ੍ਰਭਾਵ ਵੀ ਬਣਿਆ ਰਹੇਗਾ।
ਮਿਥੁਨ- ਉਤਸ਼ਾਹ, ਹਿੰਮਤ, ਜੋਸ਼ ਬਣਿਆ ਰਹੇਗਾ, ਆਪਣੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਦੁਸ਼ਮਣ ਕਮਜ਼ੋਰ ਰਹਿਣਗੇ।
ਕਰਕ- ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਸਫਲਤਾ ਸਾਥ ਦੇਵੇਗੀ ਪਰ ਡਿੱਗਣ-ਫਿਸਲਣ ਅਤੇ ਸੱਟ ਲੱਗਣ ਦਾ ਡਰ ਬਣਿਆ ਰਹੇਗਾ।
ਸਿੰਘ- ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਦੋਨੋਂ ਪਤੀ-ਪਤਨੀ ਸਬੰਧਾਂ ’ਚ ਮਿਠਾਸ-ਤਾਲਮੇਲ, ਸਦਭਾਵ ਬਣਿਆ ਰਹੇਗਾ।
ਕੰਨਿਆ- ਸਿਤਾਰਾ ਕੰਪਲੀਕੇਸ਼ਨਸ ਵਾਲਾ, ਇਸ ਲਈ ਧਿਆਨ ਰੱਖੋ ਕਿ ਕੋਈ ਬਣਿਆ ਬਣਾਇਆ ਕੰਮ ਨਾ ਉਖੜ ਵਿਗੜ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ- ਸਿਤਾਰਾ ਆਮਦਨ ਲਈ ਚੰਗਾ, ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਬ੍ਰਿਸ਼ਚਕ- ਜਿਸ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ ਉਸ ’ਚ ਚੰਗੀ ਰਿਟਰਨ ਮਿਲੇਗੀ, ਕੰਮਕਾਜੀ ਭੱਜਦੌੜ ਵੀ ਚੰਗੀ ਰਿਟਰਨ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਧਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਮਕਰ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁੱਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਕੋਈ ਅੈਗਰੀਮੈਂਟ ਜਾਂ ਡੀਡ ਆਦਿ ਵੀ ਸੁਚੇਤ ਰਹਿ ਕੇ ਫਾਈਨਲ ਕਰੋ।
ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਦੇ ਯਤਨ ਸਿਰੇ ਚੜ੍ਹਨਗੇ, ਠੰਡੀਆਂ ਵਸਤਾਂ ਦੀ ਵਰਤੋਂ ਵੀ ਘੱਟ ਹੀ ਕਰੋ, ਕਿਉਂਿਕ ਗਲੇ ’ਚ ਖਰਾਬੀ ਦਾ ਡਰ ਬਣਿਆ ਰਹੇਗਾ।
ਮੀਨ- ਕਿਸੇ ਵੀ ਦੁਸ਼ਮਣ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਸ ਦੀ ਅਣਦੇਖੀ ਕਰੋ, ਆਪ ਜਿਹੜਾ ਵੀ ਯਤਨ ਕਰੋਗੇ, ਉਸ ਦਾ ਕੋਈ ਨਤੀਜਾ ਨਾ ਮਿਲੇਗਾ, ਮਨ ਵੀ ਟੈਂਸ ਪਰੇਸ਼ਾਨ ਰਹੇਗਾ।
8 ਮਾਰਚ 2020, ਅੈਤਵਾਰ ਫੱਗਣ ਸੁਦੀ ਤਿਥੀ ਚੌਦਸ਼ (8-9 ਮਾਰਚ ਮੱਧ ਰਾਤ 3.04 ਤੱਕ) ਅਤੇ ਮਗਰੋਂ ਤਿੱਥੀ ਪੁੰਿਨਆ।
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਿਸੰਘ ’ਚ
ਮੰਗਲ ਧਨ ’ਚ
ਬੁੱੱਧ ਕੁੰਭ ’ਚ
ਗੁਰੂ ਧਨ ’ਚ
ਸ਼ੁੱਕਰ ਮੇਖ ’ਚ ਸ਼ਨੀ ਮਕਰ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਫੱਗਣ ਪ੍ਰਵਿਸ਼ਟੇ : 25, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 18 (ਫੱਗਣ), ਹਿਜਰੀ ਸਾਲ : 1441, ਮਹੀਨਾ : ਰਜ਼ਬ, ਤਰੀਕ : 12, ਸੂਰਜ ਉਦੈ : ਸਵੇਰੇ 6.50 ਵਜੇ, ਸੂਰਜ ਅਸਤ : ਸ਼ਾਮ 6.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਸਵੇਰੇ 6.52 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ ਿਜਹੜਾ ਅਗਲੇ ਦਿਨ (9 ਮਾਰਚ) ਸਵੇਰੇ 4.10 ਤੱਕ ਰਹੇਗਾ। ਯੋਗ : ਸੁਕਰਮਾ (ਰਾਤ 9.11 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਕਰਕ ਰਾਸ਼ੀ ’ਤੇ (ਸਵੇਰੇ 6.52 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 6.52 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਸਵੇਰੇ 6.53 ਤੋਂ ਲੈ ਕੇ ਅਗਲੇ ਦਿਨ (9 ਮਾਰਚ) ਸਵੇਰੇ 4.10 ਤੱਕ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (8-9 ਮੱਧ ਰਾਤ 3.04 ’ਤੇ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਹੇਸ਼ਵਰ ਵਰਤ, ਅੰਤਰਰਾਸ਼ਟਰੀ ਮਹਿਲਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)