ਭਵਿੱਖਫਲ: ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ ਪੀਣ ਦਾ ਰੱਖੋ ਧਿਆਨ

3/15/2020 2:04:55 AM

ਮੇਖ- ਦੁਸ਼ਮਣਾਂ ਨੂੰ ਕਮਜ਼ੋਰ ਸਮਝਣਾ ਜਾਂ ਨੁਕਸਾਨ ਪਹੁੰਚਾਉਣ ਦੀ ਉਨ੍ਹਾਂ ਦੀ ਨੈਗੇਟਿਵ ਫੋਰਸ ਦੀ ਘੱਟ ਕੀਮਤ ਲਗਾਉਣਾ ਸਹੀ ਨਾ ਹੋਵੇਗਾ ਪਰ ਜਨਰਲ ਹਾਲਾਤ ਅਨੁਕੂਲ ਰਹਿਣਗੇ।

ਬ੍ਰਿਖ- ਮਨ ’ਤੇ ਪਾਜ਼ੇਟਿਵ ਅਤੇ ਮੰਝੀ ਹੋਈ ਸੋਚ ਪ੍ਰਭਾਵੀ ਰਹੇਗੀ, ਰਿਲੀਜੀਅਸ ਕੰਮਾਂ,ਰਿਲੀਜੀਅਸ ਲਿਟਰੇਚਰ ਸਟੱਡੀ ਕਰਨ ਅਤੇ ਕਥਾ ਵਾਰਤਾ ਸੁਣਨ ’ਚ ਇੰਟ੍ਰਸਟ ਰਹੇਗਾ।

ਮਿਥੁਨ- ਜੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਯਤਨ ਕਰੋਗੇ, ਤਾਂ ਉਸਦਾ ਕੁਝ ਨਾ ਕੁਝ ਬਿਹਤਰ ਨਤੀਜਾ ਜ਼ਰੂਰ ਮਿਲੇਗਾ, ਵੱਡੇ ਲੋਕ ਮਿਹਰਬਾਨ ਅਤੇ ਕੰਸੀਡ੍ਰੇਟ ਰਹਿਣਗੇ।

ਕਰਕ- ਵੱਡੇ ਲੋਕਾਂ ਨਾਲ ਮੇਲ ਜੋਲ ਜੇ ਉਨ੍ਹਾਂ ਦੀ ਮਦਦ ਲੈਣ ਲਈ ਆਪ ਉਨ੍ਹਾਂ ਨਾਲ ਕਾਂਟੈਕਟ ਕਰੋਗੇ ਤਾਂ ਉਨ੍ਹਾਂ ਦੀ ਰਿਸਪਾਂਸ ਬਿਹਤਰ ਰਹੇਗੀ, ਪੈਰ ਫਿਸਲਣ ਦਾ ਡਰ।

ਸਿੰਘ- ਸਿਤਾਰਾ ਬੇਸ਼ੱਕ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ ਹੈ ਤਾਂ ਵੀ ਆਪ ਨੂੰ ਆਪਣੇ ਕਾਰੋਬਾਰ ਕੰਮਕਾਜ ਵੱਲ ਜ਼ਿਆਦਾ ਧਿਆਨ ਦੇਣ ਦੀ ਲੋੜ ਰਹੇਗੀ।

ਕੰਨਿਆ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਅਤੇ ਨਜ਼ਰੀਏ ਨਾਲ ਦੇਖਣਗੇ।

ਤੁਲਾ- ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਹਰ ਫ੍ਰੰਟ ’ਤੇ ਅਹਿਤਿਆਤ ਵਰਤਨ ਦੀ ਲੋੜ ਹੋਵੇਗੀ, ਨਾ ਤਾਂ ਕਿਸੇ ਦੀ ਜ਼ਮਾਨਤ ਦਿਓ ਅਤੇ ਨਾ ਹੀ ਜ਼ਿੰਮੇਵਾਰੀ ’ਚ ਫਸੋ।

ਬ੍ਰਿਸ਼ਚਕ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟ੍ਰੇਡਿੰਗ, ਕਾਰੋਬਾਰੀ ਟੂਰਰਿੰਗ ਜਾਂ ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਧਨ- ਯਤਨ ਕਰਨ ’ਤੇ ਰਾਜ ਦਰਬਾਰ ਨਾਲ ਜੁੜੇ ਕਿਸੇ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟੇਗੀ, ਅਫਸਰ ਵੀ ਸਾਫਟ ਸੁਪਰੋਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ।

ਮਕਰ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰੇ ਕਰ ਕੇ ਦੂਜਿਆਂ ’ਤੇ ਆਪ ਦਾ ਪਲੜਾ ਹਾਵੀ-ਪ੍ਰਭਾਵੀ ਰਹੇਗਾ, ਵਿਰੋਧੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਕੁੰਭ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁੱਕੇ ਖਾਣ-ਪੀਣ ਤੋਂ ਬਚਾਅ ਰੱਖਣਾ ਚਾਹੀਦਾ ਹੈ, ਨੁਕਸਾਨ ਪਰੇਸ਼ਾਨੀ ਦਾ ਡਰ, ਸਫਰ ਵੀ ਨਾ ਕਰੋ, ਕਿਉਂਕਿ ਉਹ ਟੈਨਸ਼ਨ ਵਾਲਾ ਹੋਵੇਗਾ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ, ਪਤੀ-ਪਤਨੀ ਸਬੰਧਾਂ ’ਚ ਮਿਠਾਸ ਤਾਲਮੇਲ ਰਹੇਗਾ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Edited By Bharat Thapa