ਭਵਿੱਖਫਲ: ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ ਪੀਣ ਦਾ ਰੱਖੋ ਧਿਆਨ

3/23/2020 2:15:17 AM

ਮੇਖ- ਸਿਤਾਰਾ ਆਮਦਨ ਅਤੇ ਅਰਥ ਦਸ਼ਾ ਲਈ ਚੰਗਾ, ਯਤਨ ਕਰਨ ’ਤੇ ਕਿਸੇ ਉਲਝੇ ਅਟਕੇ ਕੰਮਕਾਜੀ ਕੰਮ ਜਾਂ ਪ੍ਰੋਗਰਾਮ ’ਚ ਕੁਝ ਪੇਸ਼ਕਦਮੀ ਹੋਣ ਦੀ ਆਸ।

ਬ੍ਰਿਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਰਾਜਕੀ ਕੰਮਾਂ ’ਚ ਆਪ ਦੀ ਪੈਠ, ਧਾਕ, ਛਾਪ ਵਧਾਉਣ ਅਤੇ ਮੁਸ਼ਕਿਲਾਂ ਕੰਪਲੀਕੇਸ਼ਨਜ਼ ਨੂੰ ਲਾਈਟ ਕਰਨ ਵਾਲਾ ਹੋਵੇਗਾ।

ਮਿਥੁਨ- ਅਫਸਰਾਂ ਦੇ ਸਾਫਟ ਰੁਖ਼ ਕਰਕੇ ਕਿਸੇ ਕੰਪਲੀਕੇਟ ਬਣ ਚੁੱਕੇ ਕੰਮ ਨੂੰ ਹੱਥ ’ਚ ਲੈਣ ਲਈ ਆਪ ਦਾ ਹੌਸਲਾ ਵਧੇਗਾ, ਸ਼ਤਰੂ ਕਮਜ਼ੋਰ ਰਹੇਗਾ।

ਕਰਕ- ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਪੇਟ ਕੁਝ ਵਿਗੜਿਆ-ਵਿਗੜਿਆ ਰਹੇਗਾ, ਪੈਰ ਜਮਾ ਕੇ ਚੱਲੋ-ਫਿਰੋ ਕਿਉਂਕਿ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।

ਸਿੰਘ- ਰਿਲੀਜੀਅਸ ਲਿਟਰੇਚਰ ਸਟੱਡੀ ਕਰਨ ਲਈ ਮਨ ਰਾਜ਼ੀ ਰਹੇਗਾ, ਜਨਰਲ ਤੌਰ ’ਤੇ ਕਦਮ ਬੜੱਤ ਵੱਲ ਪਰ ਦੂਜਿਆਂ ਦੀ ਟੋਕਾ-ਟੋਕੀ ਆਪ ਨੂੰ ਤਕਲੀਫ ਦੇਵੇਗੀ।

ਕੰਨਿਆ- ਸ਼ਤਰੂ ਆਪ ਨਾਲ ਟਕਰਾਉਣ ਜਾਂ ਆਪ ਨੂੰ ਕਿਸੇ ਚੱਕਰ-ਝਮੇਲੇ ’ਚ ਉਲਝਾਉਣ ਲਈ ਯਤਨਸ਼ੀਲ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖੋ।

ਤੁਲਾ- ਸਟ੍ਰਾਂਗ ਸਿਤਾਰਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ ਅਤੇ ਵਿਜਈ ਰੱਖੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ ਪਰ ਚੱਲ ਰਿਹਾ ਢਈਆ ਆਪ ਨੂੰ ਮੈਂਟਲੀ ਅਪਸੈੱਟ ਰੱਖ ਸਕਦਾ ਹੈ।

ਬ੍ਰਿਸ਼ਚਕ- ਅਫਸਰ ਅਤੇ ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਪੂਰੀ ਅਟੈਂਸ਼ਨ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਧਨ- ਆਪਣੇ ਕਿਸੇ ਕੰਮ ਨੂੰ ਸੈਟਲ ਕਰਨ ਲਈ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਵੈਸੇ ਕੰਮਕਾਜੀ ਭੱਜ-ਦੌੜ ਅਤੇ ਵਿਵਸਥਾ ਵੀ ਚੰਗਾ ਨਤੀਜਾ ਦੇਵੇਗੀ।

ਮਕਰ- ਲੋਹਾ-ਲੈਦਰ, ਵ੍ਹੀਕਲਜ਼-ਸਟੀਲ ਫਰਨੀਚਰ ਦੇ ਕੰਮ- ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ ਪਰ ਸੁਭਾਅ ’ਚ ਗੁੱਸਾ ਰਹੇਗਾ।

ਕੁੰਭ- ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਆਪ ਦਾ ਯਤਨ ਬੇਕਾਰ ਨਹੀਂ ਜਾਵੇਗਾ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਮੀਨ- ਖਰਚ ਬੇਕਾਬੂ ਜਿਹਾ ਰਹੇਗਾ, ਕਿਸੇ ਸਮੇਂ ਅਰਥ ਤੰਗੀ ਮਹਿਸੂਸ ਹੁੰਦੀ ਰਹੇਗੀ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਅੱਖਾਂ ਖੋਲ੍ਹ ਕੇ ਕਰਨਾ ਸਹੀ ਰਹੇਗਾ।

23 ਮਾਰਚ 2020, ਸੋਮਵਾਰ ਚੇਤ ਵਦੀ ਤਿਥੀ ਚੌਦਸ਼ (ਦੁਪਹਿਰ 12.31 ਤੱਕ) ਅਤੇ ਮਗਰੋਂ ਤਿਥੀ ਮੱਸਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਕੁੰਭ ’ਚ

ਮੰਗਲ ਮਕਰ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੇਖ ’ਚ        ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਚੇਤ ਪ੍ਰਵਿਸ਼ਟੇ : 10, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 3 (ਚੇਤ), ਹਿਜਰੀ ਸਾਲ : 1441, ਮਹੀਨਾ : ਰਜ਼ਬ, ਤਰੀਕ : 27, ਸੂਰਜ ਉਦੈ : ਸਵੇਰੇ 6.32 ਵਜੇ, ਸੂਰਜ ਅਸਤ : ਸ਼ਾਮ 6.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (23-24 ਮੱਧ ਰਾਤ 1.29 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ, ਯੋਗ : ਸ਼ੁਭ (ਦੁਪਹਿਰ 1.51 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਕੁੰਭ ਰਾਸ਼ੀ ’ਤੇ (ਸ਼ਾਮ 6.37 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਬਲੀਦਾਨ ਦਿਵਸ, ਸ਼ਬ-ਏ-ਮਿਰਾਜ (ਮੁਸਲਿਮ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Edited By Bharat Thapa