ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

03/27/2020 2:31:35 AM

ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਚੰਗੀ ਸਕਸੈੱਸ ਮਿਲੇਗੀ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।

ਬ੍ਰਿਖ- ਸਿਤਾਰਾ ਨੁਕਸਾਨ ਪਰੇਸ਼ਾਨੀ ਵਾਲਾ, ਉਧਾਰੀ ਦੇ ਚੱਕਰ ’ਚ ਨਹੀਂ ਫਸਣਾ ਚਾਹੀਦਾ, ਵਰਣਾ ਪੇਮੈਂਟ ਫਸ ਜਾਵੇਗੀ ਅਤੇ ਵਾਪਸੀ ਦੀ ਉਮੀਦ ਘੱਟ ਹੋਵੇਗੀ, ਸਫਰ ਵੀ ਨਾ ਕਰੋ।

ਮਿਥੁਨ- ਸਿਤਾਰਾ ਆਮਦਨ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ ਕਿਸੇ ਪੈਂਡਿੰਗ ਪਏ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਮਾਣ-ਯਸ਼ ਦੀ ਪ੍ਰਾਪਤੀ।

ਕਰਕ- ਕਿਸੇ ਸਰਕਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ ਨਤੀਜਾ ਦੇਵੇਗਾ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਕਮਜ਼ੋਰ ਰਿਹਣਗੇ।

ਸਿੰਘ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਿਕਸੇ ਸਕੀਮ ’ਚੋਂ ਕੋਈ ਮੁਸ਼ਕਿਲ ਹਟੇਗੀ, ਮਨੋਬਲ-ਦਬਦਬਾ ਬਣਿਆ ਰਹੇਗਾ, ਜਨਰਲ ਹਾਲਾਤ ਬਿਹਤਰ।

ਕੰਨਿਆ- ਪੇਟ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਲਿਖਣ ਪੜਨ ਦਾ ਕੋਈ ਕੰਮ ਜੇ ਟਾਲਿਆ ਜਾ ਸਕੇ ਤਾਂ ਟਾਲ ਦੇਣਾ ਬਿਹਤਰ ਰਹੇਗਾ, ਨੁਕਸਾਨ ਦਾ ਡਰ।

ਤੁਲਾ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ ਸੁਪਰੋਟਿਵ-ਹਮਦਰਦਾਨਾ ਰੁਖ ਰੱਖਣਗੇ, ਪ੍ਰਭਾਅ ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ- ਸਿਤਾਰਾ ਕਿਸੇ ਨਾ ਿਕਸੇ ਪ੍ਰਾਬਲਮ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਪ੍ਰੋ. ਅੈਕਟਿਵ ਰਹਿ ਕੇ ਉਸ ਨਾਲ ਡੀਲ ਕਰੋ, ਨੁਕਸਾਨ ਪਰੇਸ਼ਾਨੀ ਦਾ ਡਰ।

ਧਨ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ, ਿਵਜਈ ਰੱਖੇਗਾ, ਰਿਲੀਜੀਅਸ ਕੰਮਾਂ ’ਚ ਧਿਆਨ, ਹਰ ਪੱਖੋਂ ਿਬਹਤਰੀ ਹੋਵੇਗੀ।

ਮਕਰ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕੁੰਭ- ਆਪ ਆਪਣੀ ਹਿੰਮਤ, ਸੂਝ-ਬੂਝ ਅਤੇ ਪਾਜ਼ੇਟਿਵ ਅਪਰੋਚ ਕਰ ਕੇ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾ ਸਕਦੇ ਹੋ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਮੀਨ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਕਿਸੇ ਉਲਝੇ ਰੁੱਕੇ ਕੰਮ ਨੂੰ ਅਟੈਂਡ ਕਰਨ ਲਈ ਸਿਤਾਰਾ ਬਿਹਤਰ।

27 ਮਾਰਚ 2020, ਸ਼ੁੱਕਰਵਾਰ ਚੇਤ ਸੁਦੀ ਤਿੱਥੀ ਤੀਜ (ਰਾਤ 10.13 ਤਕ) ਅਤੇ ਮਗਰੋਂ ਤਿਥੀ ਚੌਥ

               ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮੇਖ ’ਚ

ਮੰਗਲ ਮਕਰ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੇਖ ’ਚ        ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ : 14, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 7 (ਚੇਤ), ਹਿਜਰੀ ਸਾਲ : 1441, ਮਹੀਨਾ : ਸ਼ਬਾਨ, ਤਰੀਕ : 2, ਸੂਰਜ ਉਦੈ : ਸਵੇਰੇ 6.27 ਵਜੇ, ਸੂਰਜ ਅਸਤ : ਸ਼ਾਮ 6.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸਵੇਰੇ 10.09 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਵੈਧ੍ਰਿਤੀ (ਸ਼ਾਮ 5.15 ਤੱਕ) ਅਤੇ ਮਗਰੋਂ ਯੋਗ ਵਿਸ਼ਕੰੁਭ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ ) ਸਵੇਰੇ 10.09 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਮਤਿਸਯ ਜਯੰਤੀ, ਗਣਗੌਰੀ ਤੀਜ, ਮੇਲਾ ਗਣ ਗੌਰੀ ਤੀਜ (ਜੈਪੁਰ, ਰਾਜਸਥਾਨ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Edited By Bharat Thapa