ਭਵਿੱਖਫਲ: ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ ਪੀਣ ਦਾ ਰੱਖੋ ਧਿਆਨ

3/31/2020 1:48:05 AM

ਮੇਖ- ਕਿਸੇ ਮਿੱਤਰ ਅਤੇ ਕਿਸੇ ਸੱਜਣ ਸਾਥੀ ਦੇ ਸਹਿਯੋਗ ਕਰਕੇ ਆਪ ਦੀ ਕੋਈ ਸਮੱਸਿਆ ਆਪਣੇ ਹੱਲ ਵੱਲ ਕੁਝ ਅੱਗੇ ਵਧ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ- ਸਿਤਾਰਾ ਧਨ ਲਾਭ ਲਈ ਚੰਗਾ, ਅੈਗਰੀਕਲਚਰਲ ਪ੍ਰੋਡਕਟਸ, ਅੈਗਰੀਕਲਚਰਲ ਇੰਪਲੀਮੈਂਟਸ, ਸੀਡਜ਼, ਫਰਟੀਲਾਈਜ਼ਰਜ਼ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

ਮਿਥੁਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਿਮਲੇਗੀ, ਮੂਡ ’ਚ ਖੁਸ਼ਦਿਲੀ, ਚੰਚਲਤਾ, ਰੰਗੀਨੀ ਰਹੇਗੀ, ਸਫਰ ਵੀ ਫਰੂਟਫੁੱਲ ਰਹੇਗਾ।

ਕਰਕ- ਸਿਤਾਰਾ ਕਿਉਂਕਿ ਉਲਝਣਾਂ-ਝਗੜਿਆਂ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਕੋਈ ਬਣਿਆ-ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਸਿੰਘ- ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆਂ-ਅਟਕਿਆ ਕਾਰੋਬਾਰੀ ਕੰਮ ਸਿਰੇ ਚੜ੍ਹ ਸਕਦਾ ਹੈ, ਜਨਰਲ ਹਾਲਾਤ ਵੀ ਬਿਹਤਰੀ ਵਾਲੇ ਬਣੇ ਰਹਿਣਗੇ।

ਕੰਨਿਆ- ਰਾਜ ਦਰਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵਾਲਾ, ਅਫਸਰ ਸਾਫਟ, ਸੁਪੋਰਟਿਵ ਅਤੇ ਪਾਜ਼ੇਟਿਵ ਰੁਖ਼ ਰੱਖਣਗੇ, ਵੱਡੇ ਲੋਕਾਂ ’ਚ ਆਪ ਦੀ ਪੈਠ, ਲਿਹਾਜ਼ਦਾਰੀ ਬਣੀ ਰਹੇਗੀ।

ਤੁਲਾ- ਯਤਨ ਕਰਨ ’ਤੇ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਰਿਲੀਜੀਅਸ ਕੰਮਾਂ ’ਚ ਧਿਆਨ, ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ, ਸਫਲਤਾ ਸਾਥ ਦੇਵੇਗੀ।

ਬ੍ਰਿਸ਼ਚਕ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ ਪਰ ਕਿਸੇ ’ਤੇ ਲੋੜ ਤੋਂ ਵੱਧ ਭਰੋਸਾ ਵੀ ਨਾ ਕਰਨਾ ਸਹੀ ਰਹੇਗਾ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਿਮਲੇਗੀ ਪਰ ਸੁਭਾਅ ’ਚ ਗੁੱਸਾ ਰਹੇਗਾ, ਫੈਮਿਲੀ ਫਰੰਟ ’ਤੇ ਵੀ ਪਰੇਸ਼ਾਨੀ ਰਹੇਗੀ।

ਮਕਰ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਨੂੰ ਜ਼ਿਆਦਾ ਲਿਫਟ ਹੀ ਦਿਓ, ਕਿਸੇ ਨਾ ਕਿਸੇ ਕਾਰਣ ਮਨ ਟੈਂਸ, ਅਸ਼ਾਂਤ, ਡਿਸਟਰਬ ਜਿਹਾ ਰਹੇਗਾ।

ਕੁੰਭ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਸੰਤਾਨ ਹਰ ਮਾਮਲੇ ’ਚ ਸਾਥ ਦੇਵੇਗੀ ਅਤੇ ਸੁਪੋਰਟ ਕਰੇਗੀ।

ਮੀਨ- ਯਤਨ ਕਰਨ ’ਤੇ ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ’ਚ ਪੇਸ਼ ਆ ਰਹੀ ਕੋਈ ਕੰਪਲੀਕੇਸ਼ਨ ਹਟੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

31 ਮਾਰਚ 2020, ਮੰਗਲਵਾਰ ਚੇਤ ਸੁਦੀ ਤਿਥੀ ਸਪਤਮੀ (31 ਮਾਰਚ-1 ਅਪ੍ਰੈਲ ਮੱਧ ਰਾਤ 3.50 ਤੱਕ ) ਅਤੇ ਮਗਰੋਂ ਤਿਥੀ ਅਸ਼ਟਮੀ।

 ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮਿਥੁਨ ’ਚ

ਮੰਗਲ ਮਕਰ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ        ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ : 18, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 11 (ਚੇਤ), ਹਿਜਰੀ ਸਾਲ : 1441, ਮਹੀਨਾ : ਸ਼ਬਾਨ, ਤਰੀਕ : 6, ਸੂਰਜ ਉਦੈ : ਸਵੇਰੇ 6.22 ਵਜੇ, ਸੂਰਜ ਅਸਤ : ਸ਼ਾਮ 6.42 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸ਼ਾਮ 6.44 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸੋਭਾਗਿਯ (ਸ਼ਾਮ 5.53 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਿਦਨ-ਰਾਤ), ਭਦਰਾ ਸ਼ੁਰੂ ਹੋਵੇਗੀ (31 ਮਾਰਚ-1 ਅਪ੍ਰੈਲ ਮੱਧ ਰਾਤ 3.50 ’ਤੇ) । ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 


Bharat Thapa

Edited By Bharat Thapa