ਭਵਿੱਖਫਲ: ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ ਪੀਣ ਦਾ ਰੱਖੋ ਧਿਆਨ

4/5/2020 2:20:04 AM

ਮੇਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਕੇਤੂ ਦੀ ਸਥਿਤੀ ਸਿਹਤ ਨੂੰ ਅਪਸੈੱਟ ਰੱਖਣ ਵਾਲੀ ਹੈ, ਅਹਿਤਿਆਤ ਰੱਖਣੀ ਜ਼ਰੂਰੀ।

ਮਿਥੁਨ- ਕੰਮਕਾਜੀ ਭੱਜ-ਦੌੜ ਬਣੀ ਰਹੇਗੀ , ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਜਨਰਲ ਹਾਲਾਤ ਬਿਹਤਰ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।

ਕਰਕ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਵੀ ਕਦਮ ਬੜ੍ਹਤ ਵੱਲ।

ਸਿੰਘ- ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਵੈਸੇ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।

ਕੰਨਿਆ- ਸਿਤਾਰਾ ਨੁਕਸਾਨ ਪਰੇਸ਼ਾਨੀ, ਝਮੇਲਿਆਂ ਵਾਲਾ ਕੋਈ ਵੀ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ ਅਤੇ ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ, ਖਰਚਿਆਂ ਦਾ ਜ਼ੋਰ ਰਹੇਗਾ।

ਤੁਲਾ- ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਵੈਸੇ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਯਸ਼ ਬਣਿਆ ਰਹੇਗਾ, ਪ੍ਰਭਾਅ-ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਮੋਰੇਲ ਬੂਸਟਿੰਗ ਬਣੀ ਰਹੇਗੀ।

ਧਨ- ਰਿਲੀਜੀਅਸ ਕੰਮਾਂ ’ਚ ਧਿਆਨ, ਜਨਰਲ ਹਾਲਾਤ ਬਿਹਤਰ ਰਹਿਣਗੇ, ਕੰਮਕਾਜੀ ਫਰੰਟ ’ਤੇ ਸਥਿਤੀ ਠੀਕ-ਠਾਕ ਰਹੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਕਰ- ਜਨਰਲ ਸਿਤਾਰਾ ਮਜ਼ਬੂਤ, ਪੇਟ ਦੇ ਵਿਗੜਣ ਦਾ ਡਰ, ਲਿਖਣ ਪੜ੍ਹਨ ਦਾ ਕੋਈ ਕੰਮ ਨਾ ਤਾਂ ਜਲਦਬਾਜ਼ੀ ’ਚ ਨਿਪਟਾਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਕੁੰਭ- ਕੰਮਕਾਜੀ ਦਸ਼ਾ ਠੀਕ-ਠਾਕ, ਯਤਨਾਂ, ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ, ਸਹਿਯੋਗ ਬਣਿਆ ਰਹੇਗਾ, ਸਫਰ ਲੱਗ ਸਕਦਾ ਹੈ।

ਮੀਨ- ਦਸ਼ਮਣਾਂ ਨੂੰ ਕਦੀ ਵੀ ਕਮਜ਼ੋਰ ਨਹੀਂ ਸਮਝਣਾ ਚਾਹੀਦਾ ਕਿਉਂਕਿ ਉਹ ਆਪ ਦੇ ਖਿਲਾਫ ਆਪਣੀਆਂ ਸਰਗਰਮੀਆਂ ਅਤੇ ਸ਼ਰਾਰਤਾਂ ਜਾਰੀ ਰੱਖਣਗੇ, ਧਨ ਹਾਨੀ ਦਾ ਡਰ।

5 ਅਪ੍ਰੈਲ 2020, ਐਤਵਾਰ ਚੇਤ ਸੁਦੀ ਤਿਥੀ ਦੁਆਦਸ਼ੀ (ਸ਼ਾਮ 7.25 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ।

 ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

 ਸੂਰਜ ਮੀਨ ’ਚ

ਚੰਦਰਮਾ ਸਿੰਘ ’ਚ

ਮੰਗਲ ਮਕਰ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ      

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                                      

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ : 23, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 16 (ਚੇਤ), ਹਿਜਰੀ ਸਾਲ : 1441, ਮਹੀਨਾ : ਸ਼ਬਾਨ, ਤਰੀਕ : 11 ਸੂਰਜ ਉਦੈ : ਸਵੇਰੇ 6.15 ਵਜੇ, ਸੂਰਜ ਅਸਤ : ਸ਼ਾਮ 6.46 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਬਾਅਦ ਦੁਪਹਿਰ 2.57 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸ਼ੂਲ (ਸਵੇਰੇ 6.57 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ) , ਬਾਅਦ ਦੁਪਹਿਰ 2.57 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਸ਼੍ਰੀ ਵਿਸ਼ਣੂ ਦਮਨ ਉਤਸਵ, ਸ਼੍ਰੀ ਜਗਜੀਵਨ ਰਾਮ ਜਯੰਤੀ, ਸਮਤਾ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Edited By Bharat Thapa