ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

4/6/2020 2:02:40 AM

ਮੇਖ- ਸਿਤਾਰਾ ਸ਼ਾਮ ਤੱਕ ਸਟ੍ਰੌਂਗ, ਜਿਸ ਕਰਕੇ ਕੋਈ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕੇਗਾ ਪਰ ਬਾਅਦ ’ਚ ਕੋਈ ਨਾ ਕੋਈ ਕੰਪਲੀਕੇਸ਼ਨ ਜਾਗ ਸਕਦੀ ਹੈ।

ਬ੍ਰਿਖ- ਸ਼ਾਮ ਤੱਕ ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ ਪਰ ਬਾਅਦ ’ਚ ਵੀ ਸਮਾਂ ਚੰਗੇ ਹਾਲਾਤ ਰੱਖੇਗਾ।

ਮਿਥੁਨ- ਜੇ ਹਿੰਮਤ, ਉਤਸ਼ਾਹ ਅਤੇ ਮਜ਼ਬੂਤ ਇਰਾਦਿਆਂ ਨਾਲ ਕੋਈ ਕੰਮ ਹੱਥ ’ਚ ਲਓਗੇ ਤਾਂ ਉਸ ਦੀ ਬਿਹਤਰ ਰਿਟਰਨ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕਰਕ- ਸਿਤਾਰਾ ਬੇਸ਼ੱਕ ਧਨ ਲਾਭ ਲਈ ਚੰਗਾ ਹੈ ਤਾਂ ਵੀ ਕੋਈ ਕੰਮ ਬੇਧਿਆਨੀ ਨਾਲ ਨਹੀਂ ਕਰਨਾ ਚਾਹੀਦਾ, ਵੈਸੇ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਪੈਰ ਫਿਸਲਣ ਕਰਕੇ ਕਿੱਧਰੇ ਸੱਟ ਲੱਗਣ ਦਾ ਡਰ ਬਣਿਆ ਰਹੇਗਾ।

ਕੰਨਿਆ- ਸਿਤਾਰਾ ਸ਼ਾਮ ਤੱਕ ਕਮਜ਼ੋਰ, ਇਸ ਲਈ ਕਿਸੇ ਨਾ ਕਿਸੇ ਪ੍ਰਾਬਲਮ ਨਾਲ ਵਾਸਤਾ ਬਣਿਆ ਰਹੇਗਾ, ਨੁਕਸਾਨ ਦਾ ਡਰ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।

ਤੁਲਾ- ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ ਅਤੇ ਕਿਸੇ ਲਟਕਦੇ ਚੱਲੇ ਆ ਰਹੇ ਕੰਮ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸੁਚੇਤ ਰਹੋ।

ਬ੍ਰਿਸ਼ਚਕ- ਅਫਸਰਾਂ ਦੇ ਸਾਫਟ ਸੁਪੋਰਟਿਵ ਅਤੇ ਹਮਦਰਦਾਨਾ ਰੁਖ਼ ਕਰਕੇ ਕਿਸੇ ਸਰਕਾਰੀ ਕੰਮ ਦੇ ਰਸਤੇ ’ਚ ਆ ਰਹਿ ਕੋਈ ਬਾਧਾ ਮੁਸ਼ਕਿਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ- ਆਪ ਆਪਣੇ ਕੰਮਾਂ ਨੂੰ ਨਿਪਟਾਉਣ ਅਤੇ ਕਿਸੇ ਪ੍ਰਾਬਲਮ ਨੂੰ ਸੈਟਲ ਕਰਨ ਦੀ ਹਿੰਮਤ ਰੱਖੋਗੇ, ਸ਼ਤਰੂ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਮਕਰ- ਸਿਤਾਰਾ ਸ਼ਾਮ ਤੱਕ ਸਿਹਤ ਨੂੰ ਅਪਸੈੱਟ ਰੱਖਣ ਅਤੇ ਕਿਸੇ ਝਮੇਲੇ ’ਚ ਉਲਝਾਉਣ ਵਾਲਾ, ਇਸ ਲਈ ਸਾਵਧਾਨੀ ਰੱਖੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਕੁੰਭ- ਸਿਤਾਰਾ ਸ਼ਾਮ ਤੱਕ ਬਿਹਤਰ, ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ ਪਰ ਬਾਅਦ ’ਚ ਸਮਾਂ ਵੀਕ ਬਣੇਗਾ।

ਮੀਨ- ਸ਼ਾਮ ਤੱਕ ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾ ਕੇ ਰੱਖੋ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।

6 ਅਪ੍ਰੈਲ 2020, ਸੋਮਵਾਰ

ਚੇਤ ਸੁਦੀ ਤਿਥੀ ਤਰੋਦਸ਼ੀ (ਬਾਅਦ ਦੁਪਹਿਰ 3.52 ਤੱਕ) ਅਤੇ ਮਗਰੋਂ ਤਿਥੀ ਚੌਦਸ਼।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

 ਸੂਰਜ ਮੀਨ ’ਚ

ਚੰਦਰਮਾ ਸਿੰਘ ’ਚ

ਮੰਗਲ ਮਕਰ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                                      

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ : 24, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 17 (ਚੇਤ), ਹਿਜਰੀ ਸਾਲ : 1441, ਮਹੀਨਾ : ਸ਼ਬਾਨ, ਤਰੀਕ : 12 ਸੂਰਜ ਉਦੈ : ਸਵੇਰੇ 6.14 ਵਜੇ, ਸੂਰਜ ਅਸਤ : ਸ਼ਾਮ 6.46 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਦੁਪਹਿਰ 12.46 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਵ੍ਰਿਧੀ (ਰਾਤ 10.57 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਸਿੰਘ ਰਾਸ਼ੀ ’ਤੇ (ਸ਼ਾਮ 5.32 ਤੱਕ), ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਨੰਗ ਤਰੋਦਸ਼ੀ, ਸ਼੍ਰੀ ਮਹਾਵੀਰ ਜਯੰਤੀ (ਜੈਨ), ਦਮਨਕ ਚੌਦਸ਼, ਮੇਲਾ ਮਾਤਾ ਕਾਂਸਾ ਦੇਵੀ (ਮੋਹਾਲੀ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Edited By Bharat Thapa