ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

04/09/2020 2:28:07 AM

ਮੇਖ- ਵਪਾਰ ਅਤੇ ਕੰਮਕਾਜ ਦੇ ਹਾਲਾਤ ਚੰਗੇ, ਯਤਨ ਕਰਨ ’ਤੇ ਪਰੇਸ਼ਾਨੀ ਦੇ ਹਾਲਾਤ ਬਣਨਗੇ, ਪਤੀ-ਪਤਨੀ ਸਬੰਧਾਂ ’ਚ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ।

ਬ੍ਰਿਖ- ਵਿਰੋਧੀਆਂ ’ਤੇ ਨਾ ਹੀ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਅੈਕਟਿਵ ਰਹਿਣਗੇ।

ਮਿਥੁਨ- ਸੰਤਾਨ ਦਾ ਸਹਿਯੋਗੀ-ਸੁਪਰੋਟਿਵ ਰੁਖ ਆਪ ਦੀ ਕਿਸੇ ਪ੍ਰਾਬਲਮ ਨੂੰ ਸੈਟਲ ਕਰਨ ’ਚ ਕਾਫੀ ਮਦਦਗਾਰ ਰਹਿ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ- ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚੋਂ ਕੋਈ ਪ੍ਰਾਬਲਮ ਹਟ ਸਕਦੀ ਹੈ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਸਿੰਘ- ਕਿਸੇ ਸੱਜਣ-ਮਿੱਤਰ ਦੀ ਮਦਦ ਨਾਲ ਆਪ ਕਿਸੀ ਪ੍ਰਾਬਲਮ ਨੂੰ ਸਮਝਾ ਲੈਣ ਦੇ ਕਾਫੀ ਨੇੜੇ ਪਹੁੰਚ ਸਕਦੇ ਹੋ, ਤੇਜ-ਪ੍ਰਭਾਵ, ਦਬਦਾ ਬਣਿਆ ਰਹੇਗਾ।

ਕੰਨਿਆ- ਟੀਚਿੰਗ, ਟੂਰਿੰਗ, ਟੂਰਿਜ਼ਮ, ਡੈਕੋਰੇਸ਼ਨ, ਇਲੈਕਟ੍ਰੋਨਿਕਸ, ਕੈਟਰਿੰਗ, ਏਅਰ ਟਿਕਟਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲ ਸਕਦਾ ਹੈ।

ਤੁਲਾ- ਅਰਥ ਅਤੇ ਕਾਰੋਬਾਰ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਚੰਗੀ ਪੇਸ਼ਕਦਮੀ ਹੋਵੇਗੀ, ਸੋਚ ਵਿਚਾਰ ’ਚ ਗੰਭੀਰਤਾ ਪਰ ਗਲੇ ’ਚ ਖਰਾਬੀ ਦਾ ਡਰ ਰਹੇਗਾ।

ਬ੍ਰਿਸ਼ਚਕ- ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦੀ ਕੋਈ ਪਲਾਨਿੰਗ ਨਾ ਉਖੜ ਵਿਗੜ ਜਾਵੇ, ਕਿਸੇ ਹੇਠ ਆਪਣੀ ਪੇਮੈਂਟ ਵੀ ਨਾ ਫਸਾਓ, ਖਰਚ ਵੀ ਵਧਣਗੇ।

ਧਨ- ਸਿਤਾਰਾ ਧਨ ਲਾਭ ਵਾਲਾ, ਵ੍ਹੀਕਲਜ਼ ਵੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ- ਯਤਨ ਕਰਨ ’ਤੇ ਕਿਸੇ ਰਾਜਕੀ ਕੰਮ ’ਚ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਅਫਸਰਾਂ, ਵੱਡੇ ਲੋਕਾਂ ’ਚ ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕੁੰਭ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਰਿਲੀਜੀਅਸ ਕੰਮਾਂ ’ਚ ਇੰਟ੍ਰਸਟ ਬਣਿਆ ਰਹੇਗਾ, ਸ਼ਤਰੂ ਕਮਜ਼ੋਰ।

ਮੀਨ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਅਹਿਤਿਆਤ ਵਰਤਣੀ ਚਾਹੀਦੀ ਹੈ, ਕਿਸੇ ਹੇਠ ਆਪਣੀ ਪੇਮੈਂਟ ਵੀ ਨਾ ਫਸਾਓ, ਸਫਰ ਟਾਲ ਦਿਓ।

9 ਅਪ੍ਰੈਲ 2020, ਵੀਰਵਾਰ

ਵਿਸ਼ਾਖ ਵਦੀ ਤਿਥੀ ਦੂਜ (9-10 ਅਪ੍ਰੈਲ ਮੱਧ ਰਾਤ 12.39 ਤਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਤੁਲਾ ’ਚ

ਮੰਗਲ ਮਕਰ ’ਚ

ਬੁੱੱਧ ਮੀਨ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                                      

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ : 27, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 20 (ਚੇਤ), ਹਿਜਰੀ ਸਾਲ : 1441, ਮਹੀਨਾ : ਸ਼ਬਾਨ, ਤਰੀਕ : 15, ਸੂਰਜ ਉਦੈ : ਸਵੇਰੇ 6.10 ਵਜੇ, ਸੂਰਜ ਅਸਤ : ਸ਼ਾਮ 6.48 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸੁਵਾਤੀ (9-10 ਮੱਧ ਰਾਤ 12.15 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਹਰਸ਼ਣ (ਸਵੇਰੇ 9.56 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਤਕ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਬ-ਏ-ਬਾਰਾਤ (ਮੁਸਲਿਮ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ

Bharat Thapa

This news is Edited By Bharat Thapa