ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

4/13/2020 2:17:58 AM

ਮੇਖ- ਜਨਰਲ ਸਿਤਾਰਾ ਸਟ੍ਰਾਂਗ, ਰਿਲੀਜੀਅਸ ਕੰਮਾਂ ਅਤੇ ਰਿਲੀਜੀਅਸ ਲਿਟਰੇਚਰ ਸਟੱਡੀ ਕਰਨ ’ਚ ਇੰਟ੍ਰਸਟ ਬਣੇਗਾ, ਜਨਰਲ ਹਾਲਾਤ ਬਿਹਤਰ ਰਹਿਣਗੇ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਜਮ ਅਤੇ ਸੀਮਾ ’ਚ ਕਰਨਾ ਚਾਹੀਦਾ ਹੈ, ਕੋਈ ਵੀ ਕੰਮ ਤਿਆਰੀ ਦੇ ਬਗੈਰ ਹੱਥ ’ਚ ਨਹੀਂ ਲੈਣਾ ਚਾਹੀਦਾ।

ਮਿਥੁਨ- ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਪਰੇਸ਼ਾਨੀ, ਟੈਂਸ਼ਨ ਬਣੀ ਰਹਿ ਸਕਦੀ ਹੈ।

ਕਰਕ- ਸ਼ਤਰੂ ਆਪ ਨੂੰ ਪਰੇਸ਼ਾਨ ਕਰਨ ਅਤੇ ਲੱਤ ਖਿੱਚਣ ਤੋਂ ਕਦੀ ਬਾਜ਼ ਨਹੀਂ ਆਉਣਗੇ, ਇਸ ਲਈ ਉਨ੍ਹਾਂ ਤੋਂ ਜਿੰਨਾ ਫਾਸਲਾ ਰੱਖ ਸਕੋ, ਓਨਾ ਹੀ ਬਿਹਤਰ ਰਹੇਗਾ।

ਸਿੰਘ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ੁੱਭ ਕੰਮਾਂ ’ਚ ਧਿਆਨ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ, ਵਿਜਈ ਰਹੋਗੇ, ਮਾਣ-ਯਸ਼ ਦੀ ਪ੍ਰਾਪਤੀ।

ਕੰਨਿਆ- ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਸਾਫਟ-ਕੰਸੀਡ੍ਰੇਟ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਤੁਲਾ- ਮਿੱਤਰਾਂ-ਸੱਜਣ ਸਾਥੀਆਂ, ਕੰਮਕਾਜੀ ਪਾਰਟਨਰਜ਼ ਦੇ ਸਹਿਯੋਗੀ, ਸੁਪੋਰਟਿਵ ਰੁਖ ਕਰਕੇ, ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਵਾਲਾ, ਟੂਰਿਜ਼ਮ, ਟੀਚਿੰਗ, ਕੰਸਲਟੈਂਸੀ, ਮੈਡੀਸਨ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨ ਕਰਨ ’ਤੇ ਕਿਸੇ ਉਲਝੇ ਰੁਕੇ ਕੰਮ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ ਪਰ ਗਲੇ ’ਚ ਖਰਾਬੀ ਦਾ ਡਰ ਬਣਿਆ ਰਹੇਗਾ।

ਮਕਰ- ਕਿਸੇ ਨਾ ਕਿਸੇ ਕੰਪਲੀਕੇਸ਼ਨ ਦੇ ਉੱਭਰਣ, ਜਾਗਣ ਦਾ ਡਰ ਬਣਿਆ ਰਹੇਗਾ, ਇਸ ਲਈ ਆਪ ਨੂੰ ਹਰ ਫਰੰਟ ’ਤੇ ਅੈਕਟਿਵ ਅਤੇ ਅਲਰਟ ਰਹਿਣ ਦੀ ਲੋੜ ਹੋਵੇਗੀ।

ਕੁੰਭ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਨਾ ਸਿਰਫ ਕੋਈ ਕੰਮਕਾਜੀ ਪ੍ਰਾਬਲਮ ਹੀ ਸੁਲਝੇਗੀ ਬਲਕਿ ਕਾਰੋਬਾਰ ’ਚ ਵੀ ਸਫਲਤਾ ਮਿਲੇਗੀ।

ਮੀਨ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਕੰਮਕਾਜੀ ਫਰੰਟ ’ਤੇ ਵੀ ਸਥਿਤੀ ਸੰਤੋਖਜਨਕ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

13 ਅਪ੍ਰੈਲ 2020, ਸੋਮਵਾਰ ਵਿਸਾਖ ਵਦੀ ਤਿਥੀ ਛੱਠ (ਸ਼ਾਮ 4.19 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਧਨ ’ਚ

ਮੰਗਲ ਮਕਰ ’ਚ

ਬੁੱੱਧ ਮੀਨ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                                      

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਵਿਸਾਖ ਪ੍ਰਵਿਸ਼ਟੇ : 1, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 24 (ਚੇਤ), ਹਿਜਰੀ ਸਾਲ : 1441, ਮਹੀਨਾ : ਸ਼ਬਾਨ, ਤਰੀਕ : 19, ਸੂਰਜ ਉਦੇ : ਸਵੇਰੇ 6.06 ਵਜੇ, ਸੂਰਜ ਅਸਤ : ਸ਼ਾਮ 6.57 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਸ਼ਾਮ 7.02 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਪਰਿਧ (ਸ਼ਾਮ 7.08 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਸ਼ਾਮ 7.02 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬ੍ਰਿਕਮੀ ਵਿਸਾਖ ਸੰਕ੍ਰਾਂਤੀ, ਸੂਰਜ ਰਾਤ 8.23 (ਜਲੰਧਰ ਟਾਈਮ) ’ਤੇ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਵਿਸਾਖੀ, ਮੇਲਾ ਵਿਸਾਖੀ, ਿਵਸਾਖੀ ਪੁਰਬ (ਦਰਬਾਰ ਸ਼੍ਰੀ ਪਿੰਡੋਰੀ ਧਾਮ, ਜ਼ਿਲਾ ਗੁਰਦਾਸਪੁਰ, ਪੰਜਾਬ), ਮੇਲ ਮਹਾਕਾਲੇਸ਼ਵਰ (ਦੇਹਰਾ, ਕਾਂਗੜਾ, ਹਿਮਾਚਲ), ਮੇਲਾ ਵਿਸ਼ੁ ਅਤੇ ਮੇਲਾ ਰਾਜਗੜ੍ਹ (ਸਿਰਮੌਰ ਹਿਮਾਚਲ) ਸ਼ੁਰੂ, ਖਾਲਸਾ ਪੰਥ ਸਾਜਨਾ ਦਿਵਸ (ਨਾਨਕਸ਼ਾਹੀ ਕੈਲੰਡਰ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ


Bharat Thapa

Content Editor Bharat Thapa