ਭਵਿੱਖਫਲ: ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ ਪੀਣ ਦਾ ਰੱਖੋ ਧਿਆਨ

04/15/2020 2:12:25 AM

ਮੇਖ- ਸਿਤਾਰਾ ਰਾਜਕੀ ਕੰਮ ਸੰਵਾਉਰਣ ਅਤੇ ਅਫਸਰਾਂ ਦੇ ਰੁਖ ਨੂੰ ਨਰਮ, ਸੁਪੋਰਟਿਵ, ਹਮਦਰਦ ਰਖਣ ਵਾਲਾ, ਸ਼ਤਰੂ ਚਾਹ ਕੇ ਵੀ ਆਪ ਨੂੰ ਪਰੇਸ਼ਾਨ ਨਾ ਕਰ ਸਕਣਗੇ।

ਬ੍ਰਿਖ- ਜਨਰਲ ਤੌਰ ’ਤੇ ਸ਼ਰੀਰ ’ਚ ਚੁਸਤੀ-ਫੁਰਤੀਵਧੇਗੀ, ਮੋਰੇਲ ਬੂਸਟਿੰਗ ਰਹੇਗੀ, ਪ੍ਰਬਾਵ ਦਬਦਬਾ ਵਧੇਗਾ, ਸਿਹਤ ਸੁਧਰੇਗੀ, ਇਰਾਦਿਅਾਂ ਮਨੋਰਥਾਂ ’ਚ ਮਜ਼ਬੂਤੀ।

ਮਿਥੁਨ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਜਿਹੜਿਆਂ ਸਿਹਤ ਨੂੰ ਸੂਟ ਨਾ ਕਰਦੀਅਾਂ ਹੋਣ, ਨੁਕਸਾਨ ਪਰੇਸ਼ਾਨੀ ਦਾ ਡਰ ਰਹੇਗਾ।

ਕਰਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਨਰਲ ਕੰਮਾਂ ’ਚ ਸਫਲਤਾ ਮਿਲੇਗੀ, ਪਤੀ-ਪਤਨੀ ਸਬੰਧਾਂ ’ਚ ਮਿਠਾਸ, ਤਾਲਮੇਲ, ਸਦਭਾਓ ਬਣਿਆ ਰਹੇਗਾ।

ਸਿੰਘ - ਵਿਰੋਧੀਅਾਂ ਦੀ ਸ਼ਰਾਰਤਾਂ-ਐਕਟੀਵਿਟੀਜ਼ ’ਤੇ ਨਜ਼ਰ ਰਖਣੀ ਚਾਹੀਦੀ ਹੈ ਕਿਉਂਕਿ ਉਹ ਆਪ ਨੂੰ ਪਰੇਸ਼ਾਨ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਨਜ਼ਰ ਆਉਣਗੇ।

ਕੰਨਿਆ - ਆਪ ਆਪਣੇ ਪ੍ਰੋਗਰਾਮਾਂ ਨੂੰ ਨਿਪਟਾਉਣ ਲਈ ਜਿਹੜੀ ਪਲਾਨਿੰਗ ਬਨਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਪੈਰ ਫਿਸਲਣ ਦਾ ਬਣਿਆ ਰਹੇਗਾ।

ਤੁਲਾ- ਕੋਰਟ ਕਚਹਿਰੀ ਨਾਲ ਜੁੜੇ ਕੰਮ ਨੂੰ ਜੇ ਹੱਥ ’ਚ ਲਉਗੇ ਤਂ ਉਸ ਦੀ ਚੰਗੀ ਰਿਟਰਨ ਮਿਲੇਗੀ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ- ਮਿੱਤਰ, ਸਜੱਣ ਸਾਥੀ ਅਤੇ ਵੱਡੇ ਲੋਕ ਹਰ ਮਾਮਲੇ ’ਚ ਆਪ ਦਾ ਸਾਥ ਦੇਣਗੇ ਅਤੇ ਸਹਿਯੋਗ ਕਰਨਗੇ, ਜਨਰਲ ਤੌਰ ’ਤੇ ਆਪ ਦੀ ਪੈਠ-ਛਾਪ ਬਣੀ ਰਹੇਗੀ।

ਧਨ - ਸਿਤਾਰਾ ਧਨ ਲਾਭ ਲਈ ਚੰਗਾ, ਟੂਰਿੰਗ ਲਾਭ ਜਾਰੀ ਰਹੇਗੀ, ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ-ਜ਼ਿੰਦਾਦਿਲੀ-ਰੰਗੀਨੀ ਬਣੀ ਰਹੇਗੀ ਪਰ ਠੰਡੀਆ ਵਸਤਾਂ ਦੀ ਵਰਤੋਂ ਨਾ ਕਰਨਾ ਸਹੀ ਰਹੇਗਾ।

ਕੁੰਭ- ਜਿਹੜੇ ਲੋਕ ਵੀਜ਼ਾ ਪਾਸਪੋਰਟ ਜਾਂ ਮੈਨ ਪਾਵਰ ਬਾਹਰ ਭਿਜਾਵਾਉਣ ਦਾ ਕੰਮ ਕਰਦੇ ਹਨ ਉਨ੍ਹਾਂ ਨੂੰ ਹਰ ਕਦਮ ਸੋਚ ਸਮਝ ਕੇ ਹੀ ਰੁਕਣਾ ਚਾਹੀਦਾ ਹੈ, ਨੁਕਸਾਨ ਦਾ ਡਰ।

ਮੀਨ - ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਲੋਹਾ ਮਸ਼ੀਨਰੀ ਲੋਹੇ ਦੇ ? ਪੁਰਜਿਆਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਇਜ਼ੱਤ ਮਾਣ ਦੀ ਪ੍ਰਾਪਤੀ।

15 ਅਪ੍ਰੈਲ 2020, ਬੁੱਧਵਾਰ ਵਿਸਾਖ ਵਦੀ ਤਿਥੀ ਅਸ਼ਟਮੀ (ਸ਼ਾਮ 4.52 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਮਕਰ ’ਚ

ਮੰਗਲ ਮਕਰ ’ਚ

ਬੁੱੱਧ ਮੀਨ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                                      

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਵਿਸਾਖ ਪ੍ਰਵਿਸ਼ਟੇ : 3, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 26 (ਚੇਤ), ਹਿਜਰੀ ਸਾਲ : 1441, ਮਹੀਨਾ : ਸ਼ਬਾਨ, ਤਰੀਕ : 21 ਸੂਰਜ ਉਦੇ : ਸਵੇਰੇ 6.03 ਵਜੇ, ਸੂਰਜ ਅਸਤ : ਸ਼ਾਮ 6.52 ਵਜੇ (ਜਲੰਧਰ ਟਾਈਮ), ਨਕਸ਼ੱਤਰ :ਉਤਰਾ ਖਾੜਾ (ਰਾਤ 9.04 ਤਕ) ਅਤੇ ਨਕਸ਼ਤਰ ਸ਼੍ਰਵਣ ਯੋਗ : ਸਿੱਧ (ਸ਼ਾਮ 5.31 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਵਜੇ ਤੋਂ ਡੇਢ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਹਿਮਾਚਲ ਦਿਵਸ

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ

Bharat Thapa

This news is Content Editor Bharat Thapa