ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ
10/18/2020 2:27:22 AM
ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਹੋਵੇਗੀ।
ਬ੍ਰਿਖ- ਸ਼ਤਰੂ ਆਪ ਨੂੰ ਘੇਰਣ ਅਤੇ ਆਪ ਲਈ ਮੁਸ਼ਕਲਾਂ ਜਗਾਉਣ ਲਈ ਹਰ ਸਮੇਂ ਐਕਟਿਵ ਰਹਿਣਗੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ- ਜਨਰਲ ਸਿਤਾਰਾ ਸਟ੍ਰਾਂਗ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਮੋਰੇਲ ਬੁਸਟਿੰਗ ਬਣੀ ਰਹੇਗੀ, ਉਦੇਸ਼ ਮਨੋਰਥ ਹੱਲ ਹੋਣਗੇ ਹਰ ਪੱਖੋਂ ਬਿਹਤਰੀ ਹੋਵੇਗੀ।
ਕਰਕ- ਜੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲਓਗੇ ਤਾਂ ਉਸ ’ਚ ਪੱਕੇ ਤੌਰ ’ਤੇ ਕੁਝ ਨਾ ਕੁਝ ਬਿਹਤਰੀ ਹੋਵੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਸਿੰਘ- ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ , ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹੱਲ ਹੋ ਸਕਦੀ ਹੈ।
ਤੁਲਾ- ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਅਾਂ ’ਚ ਸਫਲਤਾ ਮਿਲੇਗੀ, ਬੇਕਾਬੂ ਹੁੰਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।
ਬ੍ਰਿਸ਼ਚਕ- ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥਤੰਗੀ ਰੱਖਣ ਵਾਲਾ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਤਾਂਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਧਨ- ਖੰਡ, ਮਿਸ਼ਰੀ, ਸਫੈਦ ਮੈਟਲਸ, ਵ੍ਹਾਈਟ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਸ਼ੁੱਭ ਕੰਮਾਂ ’ਚ ਧਿਆਨ।
ਮਕਰ- ਅਫਸਰਾਂ ਦੇ ਨਰਮ ਅਤੇ ਹਮਦਰਦਾਨਾ ਰੁਖ ਕਰ ਕੇ ਰਾਜਕੀ ਕੰਮਾਂ ’ਚ ਆਪ ਦਾ ਬੋਲਬਾਲਾ, ਪੈਠ ਵਧੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੁੰਭ- ਧਾਰਮਿਕ ਕੰਮਾਂ ’ਚ ਧਿਆਨ, ਕਥਾ ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਇਰਾਦਿਆਂ ’ਚ ਮਜ਼ਬੂਤੀ, ਅਰਥਦਸ਼ਾ ਵੀ ਪਹਿਲੇ ਦੀ ਤਰ੍ਹਾਂ ਠੀਕ-ਠਾਕ ਰਹੇਗੀ।
ਮੀਨ- ਪੇਟ ਲਈ ਸਿਤਾਰਾ ਢਿੱਲਾ, ਠੰਡੀਆਂ ਅਤੇ ਵਾਈ ਵਸਤਾਂ ਦੀ ਵਰਤੋਂ ਘੱਟ ਕਰੋ, ਜਲਦਬਾਜ਼ੀ ’ਚ ਵੀ ਕੋਈ ਕੰਮ ਨਿਪਟਾਉਣਾ ਨਹੀਂ ਚਾਹੀਦਾ।
18 ਅਕਤੂਬਰ 2020, ਐਤਵਾਰ
ਦਵੀਤਿਯ (ਸ਼ੁਧ) ਅੱਸੂ ਸੁਦੀ ਤਿਥੀ ਦੂਜ (ਸ਼ਾਮ 5.28 ਤਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਤੁਲਾ ’ਚ
ਮੰਗਲ ਮੀਨ ’ਚ
ਬੁੱੱਧ ਤੁਲਾ ’ਚ
ਗੁਰੂ ਧਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1942, ਮਿਤੀ 26(ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :30, ਨਕਸ਼ੱਤਰ : ਸਵਾਤੀ (ਸਵੇਰੇ 8.51 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਧ੍ਰਿਤੀ ( ਸ਼ਾਮ 5.12 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਤੁਲਾ ਰਾਸ਼ੀ ’ਤੇ ( 18-19 ਮੱਧ ਰਾਤ 12.47 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ :ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)