ਕਰਕ, ਕੰਨਿਆ ਤੇ ਮਕਰ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

4/16/2024 2:54:52 AM

ਮੇਖ : ਕਿਉਂਕਿ ਕੋਰਟ ਕਚਹਿਰੀ ਦੇ ਕੰਮਾਂ ਲਈ ਸਿਤਾਰਾ ਚੰਗਾ ਹੈ, ਇਸ ਲਈ ਕਿਸੇ ਰੁਕੇ ਪਏ ਜਾਂ ਪੈਂਡਿੰਗ ਚੱਲ ਰਹੇ ਕੰਮ ਨੂੰ ਹੱਥ ’ਚ ਲੈਣਾ ਸਹੀ ਰਹੇਗਾ।

ਬ੍ਰਿਖ : ਮਿੱਤਰਾਂ, ਸੱਜਣ ਸਾਥੀਆਂ ਨਾਲ ਮੇਲ-ਮਿਲਾਪ ਫਰੂਟਫੁਲ, ਉਨ੍ਹਾਂ ਦਾ ਸਹਿਯੋਗ, ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਹੈਲਪਫੁਲ ਹੋਵੇਗਾ।

ਮਿਥੁਨ : ਡ੍ਰਿੰਕਸ, ਕੈਮੀਕਲਸ, ਪੇਂਟਸ, ਥਿੰਦੀਆਂ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕੰਮਕਾਜੀ ਟੂਰਿੰਗ ਵੀ ਲਾਭਕਾਰੀ ਰਹੇਗੀ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।

ਸਿੰਘ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਇੰਪੋਰਟੈਂਟ ਕੰਮ ਨੂੰ ਹੱਥ ’ਚ ਨਾ ਲੈਣਾ ਬਿਹਤਰ ਰਹੇਗਾ, ਨੁਕਸਾਨ ਦਾ ਡਰ।

ਕੰਨਿਆ : ਸਿਤਾਰਾ ਧਨ ਲਾਭ ਵਾਲਾ, ਪੈਟਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਪੈਰ ਫਿਸਲਣ ਦਾ ਵੀ ਡਰ।

ਤੁਲਾ : ਰਾਜਕੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੇ ਅੱਗੇ ਟਿਕ ਨਾ ਸਕਣਗੇ, ਵੱਡੇ ਲੋਕ ਮਿਹਰਬਾਨ ਰਹਿਣਗੇ।

ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।

ਧਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।

ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧ ਸਕਦਾ ਹੈ, ਇਸ ਲਈ ਹਰ ਤਰ੍ਹਾਂ ਦੇ ਟਕਰਾਅ ਤੋਂ ਆਪ ਨੂੰ ਬਚਣਾ ਚਾਹੀਦਾ ਹੈ।

ਮੀਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਸੰਤਾਨ ਦੇ ਸਹਿਯੋਗੀ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ।

16 ਅਪ੍ਰੈਲ 2024, ਮੰਗਲਵਾਰ

ਚੇਤ ਸੁਦੀ ਤਿੱਥੀ ਅਸ਼ਟਮੀ (ਦੁਪਹਿਰ 1.25 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ             ਮੇਖ ’ਚ 
ਚੰਦਰਮਾ         ਕਰਕ ’ਚ  
ਮੰਗਲ           ਕੁੰਭ ’ਚ
ਬੁੱਧ              ਮੀਨ ’ਚ
ਗੁਰੂ             ਮੇਖ ’ਚ 
ਸ਼ੁੱਕਰ           ਮੀਨ ’ਚ
ਸ਼ਨੀ            ਕੁੰਭ ’ਚ
ਰਾਹੂ            ਮੀਨ ’ਚ                                                     
ਕੇਤੂ             ਕੰਨਿਆ ’ਚ  
ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 27 (ਚੇਤ), ਹਿਜਰੀ ਸਾਲ 1445, ਮਹੀਨਾ: ਸ਼ਵਾਲ, ਤਰੀਕ : 6, ਸੂਰਜ ਉਦੇ ਸਵੇਰੇ 6.02 ਵਜੇ, ਸੂਰਜ ਅਸਤ ਸ਼ਾਮ 6.53 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਖ (16 ਅਪ੍ਰੈਲ ਦਿਨ ਰਾਤ ਅਤੇ 17 ਨੂੰ ਸਵੇਰੇ 5.16 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਧ੍ਰਿਤੀ (ਰਾਤ 11.16 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), 17 ਅਪ੍ਰੈਲ ਸਵੇਰੇ 5.16 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ, ਮੇਲਾ ਕਾਂਗੜਾ ਦੇਵੀ, ਮੇਲਾ ਨੈਨਾ ਦੇਵੀ (ਹਿਮਾਚਲ), ਮੇਲਾ ਮਨਸਾ (ਪੰਚਕੂਲਾ), ਮੇਲਾ ਹਰਚੋਵਾਲ (ਗੁਰਦਾਸਪੁਰ, ਪੰਜਾਬ), ਮੇਲਾ ਬਾਹੂ ਫੋਰਟ (ਜੰਮੂ), ਅੰਨਪੂਰਨਾ ਪੂਜਾ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor Harpreet SIngh