karva chauth 2021 : ਕਰਵਾਚੌਥ ਦੇ ਵਰਤ ’ਤੇ ਜਨਾਨੀਆਂ ਕਦੇ ਨਾ ਕਰਨ ਇਹ ਗ਼ਲਤੀਆਂ, ਹੋ ਸਕਦੈ ਹੈ ਅਸ਼ੁੱਭ

10/23/2021 3:11:44 PM

ਜਲੰਧਰ (ਬਿਊਰੋ) - ਕਰਵਾ ਚੌਥ ਦੇ ਤਿਉਹਾਰ ਦਾ ਹਰੇਕ ਵਿਆਹੀ ਜਨਾਨੀ ਨੂੰ ਇੰਤਜ਼ਾਰ ਹੁੰਦਾ ਹੈ। ਇਸ ਦਿਨ ਜਨਾਨੀਆਂ ਆਪਣੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖਦੀਆਂ ਹਨ। ਕਰਵਾ ਚੌਥ ਦਾ ਵਰਤ ਇਸ ਸਾਲ 24 ਅਤਕੂਬਰ ਨੂੰ ਮਨਾਇਆ ਜਾ ਰਿਹਾ ਹੈ। ਹਿੰਦੂ ਕੈਲੰਡਰ ਅਨੁਸਾਰ ਕਰਵਾਚੌਥ ਦਾ ਵਰਤ ਕਾਰਤਿਕ ਮਹੀਨੇ ਦੀ ਕ੍ਰਿਸ਼ਨ ਪੱਖ ਦੀ ਤ੍ਰਿਤੀਆ ਨੂੰ ਮਨਾਇਆ ਜਾਂਦਾ ਹੈ। ਕਰਵਾਚੌਥ ਦੇ ਸਮੇਂ ਜਨਾਨੀਆਂ ਵਰਤ ਦੇ ਨਿਯਮਾਂ ਦੀ ਪਾਲਣਾ ਚੰਗੇ ਤਰੀਕੇ ਨਾਲ ਕਰਦੀਆਂ ਹਨ ਪਰ ਇਸ ਦੇ ਬਾਵਜੂਦ ਉਹ ਕੁਝ ਗਲਤੀਆਂ ਕਰ ਦਿੰਦੀਆਂ ਹਨ। ਗਲਤੀਆਂ ਕਰਕੇ ਉਨ੍ਹਾਂ ਨੂੰ ਇਸ ਵਰਤ ਦਾ ਪੂਰਾ ਲਾਭ ਨਹੀਂ ਮਿਲ ਪਾਉਂਦਾ। ਇਸੇ ਲਈ ਅੱਜ ਅਸੀਂ ਦੱਸਣ ਜਾ ਰਹੇ ਹਾਂ ਕਿ ਕਰਵਾਚੌਥ ਦੇ ਵਰਤ ਮੌਕੇ ਜਨਾਨੀਆਂ ਨੂੰ ਕਿਹੜੀਆਂ ਗਲਤੀਆਂ ਨਹੀਂ ਕਰਨੀਆਂ ਚਾਹੀਦੀਆਂ...

1. ਸ਼ੁੱਭ ਹੁੰਦੇ ਹਨ ਲਾਲ ਰੰਗ ਦੇ ਕੱਪੜੇ
ਕਰਵਾਚੌਥ ਵਾਲੇ ਦਿਨ ਜਨਾਨੀਆਂ ਨੂੰ ਵਿਸ਼ੇਸ਼ ਤੌਰ 'ਤੇ ਲਾਲ ਕੱਪੜੇ ਹੀ ਪਾਉਣੇ ਚਾਹੀਦੇ ਹਨ। ਇਸ ਦਾ ਕਾਰਨ ਇਹ ਹੈ ਕਿ ਲਾਲ ਰੰਗ ਹਿੰਦੂ ਧਰਮ 'ਚ ਸ਼ੁੱਭ ਰੰਗ ਹੋਣ ਦਾ ਪ੍ਰਤੀਕ ਮੰਨਿਆ ਜਾਂਦਾ ਹੈ।

2. ਨੀਲੇ, ਭੂਰੇ ਅਤੇ ਕਾਲੇ ਰੰਗ ਦੇ ਕੱਪੜੇ ਕਦੇ ਨਾ ਪਾਓ
ਕਦੇ ਵੀ ਗਲਤੀ ਨਾਲ ਜਨਾਨੀਆਂ ਨੂੰ ਕਰਵਾਚੌਥ ਵਾਲੇ ਦਿਨ ਨੀਲੇ, ਭੂਰੇ ਅਤੇ ਕਾਲੇ ਰੰਗ ਦੇ ਕੱਪੜੇ ਨਹੀਂ ਪਾਉਣੇ ਚਾਹੀਦੇ। ਅਜਿਹਾ ਕੱਪੜਾ ਪਾਉਣ ਨਾਲ ਇਸ ਦਿਨ ਪੂਜਾ ਦਾ ਫਲ ਪ੍ਰਾਪਤ ਨਹੀਂ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - karva chauth 2021 : ਕਰਵਾਚੌਥ ਵਾਲੇ ਦਿਨ ਜਨਾਨੀਆਂ ਜ਼ਰੂਰ ਕਰਨ ਇਹ ‘16 ਸ਼ਿੰਗਾਰ’, ਹੁੰਦਾ ਹੈ ਖ਼ਾਸ ਮਹੱਤਵ

PunjabKesari

3. ਕਿਸੇ ਹੋਰ ਵਿਅਕਤੀ ਨੂੰ ਨਾ ਦਿਓ ਇਹ ਚੀਜ਼ਾਂ
ਕਰਵਾਚੌਥ ਦੇ ਵਰਤ ਵਾਲੇ ਦਿਨ ਜਨਾਨੀਆਂ ਕਿਸੇ ਵੀ ਹੋਰ ਵਿਅਕਤੀ ਨੂੰ ਦੁੱਧ, ਦਹੀ, ਚਾਵਲ ਅਤੇ ਸਫੇਦ ਕੱਪੜਾ ਨਹੀਂ ਦੇਣਾ ਚਾਹੀਦਾ। ਅਜਿਹਾ ਕਰਨਾ ਅਸ਼ੁੱਭ ਮੰਨਿਆ ਜਾਂਦਾ ਹੈ।

4. ਬਜ਼ੁਰਗ ਜਨਾਨੀ ਦਾ ਅਪਮਾਨ ਨਹੀਂ ਕਰਨਾ ਚਾਹੀਦਾ
ਕਰਵਾਚੌਥ ਵਾਲੇ ਦਿਨ ਜਨਾਨੀਆਂ ਨੂੰ ਆਪਣੇ ਨਾਲੋਂ ਵੱਡੀ ਉਮਰ ਦੀ ਕਿਸੇ ਵੀ ਬਜ਼ੁਰਗ ਜਨਾਨੀ ਦਾ ਅਪਮਾਨ ਨਹੀਂ ਕਰਨਾ ਚਾਹੀਦਾ। ਅਜਿਹਾ ਕਰਨਾ ਅਸ਼ੁੱਭ ਮੰਨਿਆ ਜਾਂਦਾ ਹੈ। 

ਪੜ੍ਹੋ ਇਹ ਵੀ ਖ਼ਬਰ - Karva Chauth 2021: ਕਰਵਾਚੌਥ ਦਾ ਵਰਤ ਰੱਖਣ ਤੋਂ ਪਹਿਲਾਂ ਜਨਾਨੀਆਂ ਰੱਖਣ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ

PunjabKesari

5. ਮਾਂ ਗੌਰੀ ਦੀ ਪੂਜਾ ਕਰਨਾ ਨਹੀਂ ਭੁੱਲਣੀ ਚਾਹੀਦੀ
ਇਸ ਦਿਨ ਚੰਨ ਦੇਖਣ ਤੋਂ ਪਹਿਲਾਂ ਜਨਾਨੀਆਂ ਨੂੰ ਮਾਂ ਗੌਰੀ ਦੀ ਪੂਜਾ ਕਰਨਾ ਨਹੀਂ ਭੁੱਲਣੀ ਚਾਹੀਦੀ। ਪੂਜਾ ਕਰਨ ਤੋਂ ਬਾਅਦ ਮਾਂ ਨੂੰ ਪੂੜੀ ਅਤੇ ਹਲਵੇ ਦਾ ਪ੍ਰਸਾਦ ਜ਼ਰੂਰ ਭੇਟ ਕਰਨਾ ਚਾਹੀਦਾ।


rajwinder kaur

Content Editor rajwinder kaur