ਜੀਵਨ ’ਚ ਚੱਲ ਰਹੀਆਂ ਪਰੇਸ਼ਾਨੀਆਂ ਤੋਂ ਮੁਕਤੀ ਪਾਉਣ ਲਈ ਜਾਣੋ ਕੀ ਕਰੀਏ ਅਤੇ ਕੀ ਨਾ ਕਰੀਏ

12/6/2020 1:27:11 PM

ਜਲੰਧਰ (ਬਿਊਰੋ) - ਸੂਰਜ ਹਨ੍ਹੇਰੇ ਨੂੰ ਦੂਰ ਕਰਕੇ ਸੰਸਾਰ ਨੂੰ ਰੌਸ਼ਨ ਕਰਨ ਵਾਲਾ ਦੇਵਤਾ ਹੈ। ਹਿੰਦੂ ਧਰਮ 'ਚ ਇਨ੍ਹਾਂ ਨੂੰ ਸੂਰਜ ਦੇਵ ਦਾ ਨਾਮ ਦਿੱਤਾ ਗਿਆ ਹੈ। ਧਾਰਮਿਕ ਵਿਸ਼ਵਾਸ ਅਨੁਸਾਰ ਸੂਰਜ ਦੇਵਤਾ ਦੀ ਰੋਜ਼ ਪੂਜਾ ਕਰਨ ਨਾਲ ਵਿਅਕਤੀ ਨੂੰ ਖੁਸ਼ਹਾਲੀ, ਮਾਨ-ਸਤਿਕਾਰ ਅਤੇ ਜਿੱਤ ਦੀ ਪ੍ਰਾਪਤੀ ਹੁੰਦੀ ਹੈ। ਸੂਰਜ ਦੇਵਤਾ ਦੀ ਪੂਜਾ ਕਰਨ ਨਾਲ ਵਿਅਕਤੀ 'ਚ ਵਿਸ਼ਵਾਸ ਪੈਦਾ ਹੁੰਦਾ ਹੈ। ਸ਼ਾਸਤਰਾਂ ਮੁਤਾਬਕ ਐਤਵਾਰ ਵਾਲੇ ਦਿਨ ਖਾਸ-ਤੌਰ 'ਤੇ ਸੂਰਜ ਨਮਸਕਾਰ ਕਰਨਾ ਚਾਹੀਦਾ ਹੈ। ਇਸ ਨਾਲ ਵਿਅਕਤੀ ਦੇ ਜੀਵਨ ’ਚ ਚੱਲ ਰਹੀਆਂ ਸਾਰੀਆਂ ਪਰੇਸ਼ਾਨੀਆਂ ਖਤਮ ਹੋ ਜਾਂਦੀਆਂ ਹਨ। ਐਤਵਾਰ ਵਾਲੇ ਦਿਨ ਸੂਰਜ ਪੂਜਾ ਕਰਨ ਤੋਂ ਬਾਅਦ ਕਈ ਤਰ੍ਹਾਂ ਦੇ ਉਪਾਅ ਕਰਨੇ ਚਾਹੀਦੇ ਹਨ, ਜੋ ਹਰੇਕ ਵਿਅਕਤੀ ਦੇ ਜੀਵਨ ਲਈ ਸ਼ੁੱਭ ਮੰਨੇ ਗਏ ਹਨ। ਸ਼ਾਸਤਰਾਂ ਮੁਤਾਬਕ ਐਤਵਾਰ ਵਾਲੇ ਦਿਨ ਸੂਰਜ ਪੂਜਾ, ਸੂਰਜ ਸਰੋਤ ਦਾ ਪਾਠ, ਸੂਰਜ ਮੰਤਰ ਦਾ ਜਾਪ ਕਰਨ ਨਾਲ ਬਹੁਤ ਸਾਰੇ ਲਾਭ ਹੁੰਦੇ ਹਨ।

 ਭੁੱਲ ਕੇ ਵੀ ਐਤਵਾਰ ਨੂੰ ਕਦੇ ਨਾ ਕਰੋ ਇਹ ਕੰਮ 

. ਐਤਵਾਰ ਵਾਲੇ ਦਿਨ ਕਦੇ ਵੀ ਸੂਰਜ ਨਿਕਲਣ ਤੋਂ ਬਾਅਦ ਨਾ ਉੱਠੋ। ਸਾਨੂੰ ਸਾਰਿਆਂ ਨੂੰ ਸੂਰਜ ਨਿਕਲਣ ਤੋਂ ਪਹਿਲਾਂ ਹੀ ਉੱਠਣਾ ਚਾਹੀਦਾ ਹੈ। ਲੇਟ ਉੱਠਣ ਨਾਲ ਕੁੰਡਲੀ 'ਚ ਸੂਰਜ ਕਮਜ਼ੋਰ ਹੋ ਜਾਂਦਾ ਹੈ।
. ਥਕਾਵਟ ਹੋਣ ਦੇ ਬਾਵਜੂਦ ਐਤਵਾਰ ਵਾਲੇ ਦਿਨ ਸ਼ਾਮ ਦੇ ਸਮੇਂ ਕਦੇ ਨਾ ਸੌਵੋ। ਇਸ ਦਿਨ ਸ਼ਾਮ ਨੂੰ ਸੌਂਣ ਨਾਲ ਧਨ ਦੀ ਹਾਨੀ ਹੁੰਦੀ ਹੈ।
. ਐਤਵਾਰ ਨੂੰ ਕਦੀ ਵੀ ਸੂਰਜ ਨੂੰ ਜਲ ਚੜ੍ਹਾਉਣਾ ਨਾ ਭੁਲੋ। ਉਂਝ ਤਾਂ ਰੋਜ਼ ਹੀ ਭਗਵਾਨ ਸੂਰਜ ਨੂੰ ਜਲ ਚੜ੍ਹਾਉਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਇਸ ਤਰ੍ਹਾਂ ਨਹੀਂ ਕਰ ਪਾਉਂਦੇ ਤਾਂ ਐਤਵਾਰ ਵਾਲੇ ਦਿਨ ਭਗਵਾਨ ਸੂਰਜ ਨੂੰ ਜਲ ਜ਼ਰੂਰ ਚੜ੍ਹਾਓ। 
. ਐਤਵਾਰ ਵਾਲੇ ਦਿਨ ਕਿਸੇ ਗਰੀਬ, ਮਾਤਾ-ਪਿਤਾ ਆਦਿ ਦੀ ਬੇਇਜ਼ਤੀ ਨਾ ਕਰੋ। ਤੁਹਾਡੀ ਇਹੀ ਗਲਤੀ ਤੁਹਾਡੇ ਚੰਗੇ ਕੰਮਾਂ 'ਤੇ ਭਾਰੀ ਪੈ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : ਕੈਨੇਡਾ ਪਹੁੰਚਣ ਤੋਂ ਲੈ ਕੇ ਪੱਕੇ ਹੋਣ ਤੱਕ ਵਿਦਿਆਰਥੀਆਂ ਨੂੰ ਆਉਂਦੀਆਂ ਨੇ ਇਹ ਸਮੱਸਿਆਵਾਂ

ਐਤਵਾਰ ਨੂੰ ਜ਼ਰੂਰ ਕਰੋ ਇਹ ਕੰਮ -

. ਹਰ ਐਤਵਾਰ ਜਲਦੀ ਉੱਠ ਕੇ ਇਸ਼ਨਾਨ ਕਰੋ ਅਤੇ ਇਸ ਤੋਂ ਬਾਅਦ ਮੰਦਰ ਜਾਓ ਜਾਂ ਫਿਰ ਘਰ 'ਚ ਹੀ ਜਲ ਚੜ੍ਹਾਓ। ਇਸ ਨਾਲ ਕੁੰਡਲੀ ਦੇ ਦੋਸ਼ਾਂ ਦਾ ਨਾਸ਼ ਹੋਵੇਗਾ।
. ਪੂਜਾ 'ਚ ਸੂਰਜ ਦੇਵ ਦਾ ਪਸੰਦ ਲਾਲ ਫੁੱਲ, ਲਾਲ ਚੰਦਨ, ਗੁਡਹਲ ਦਾ ਫੁੱਲ, ਚਾਵਲ ਚੜ੍ਹਾਓ। ਗੁੜ ਜਾਂ ਗੁੜ ਤੋਂ ਬਣੀ ਮਠਿਆਈ ਦਾ ਭੋਗ ਲਗਾਓ।
. ਐਤਵਾਰ ਵਾਲੇ ਦਿਨ ਪੂਜਾ ਕਰਨ ਤੋਂ ਬਾਅਦ ਮੱਥੇ 'ਤੇ ਲਾਲ ਚੰਦਨ ਦਾ ਟਿੱਕਾ ਜ਼ਰੂਰ ਲਗਾਓ।

ਪੜ੍ਹੋ ਇਹ ਵੀ ਖ਼ਬਰ - Beauty Tips : ਸਰਦੀਆਂ ''ਚ ਕੀ ਤੁਹਾਡੇ ਵੀ ਫਟਦੇ ਹਨ ਬੁੱਲ੍ਹ ਤਾਂ ਅਪਣਾਓ ਇਹ ਤਰੀਕੇ, ਹੋਵੇਗਾ ਫ਼ਾਇਦਾ

ਪੜ੍ਹੋ ਇਹ ਵੀ ਖ਼ਬਰ - ਮਜ਼ਾਕ-ਮਜ਼ਾਕ ‘ਚ ਸ਼ੁਰੂ ਹੋਈ ‘ਰੈਗਿਂਗ’ ਨੌਜਵਾਨ ਪੀੜ੍ਹੀ ਲਈ ਹੁਣ ਬਣ ਚੁੱਕੀ ਹੈ ‘ਖ਼ਤਰਨਾਕ’

ਨੋਟ - ਜੀਵਨ ’ਚ ਚੱਲ ਰਹੀਆਂ ਪਰੇਸ਼ਾਨੀਆਂ ਤੋਂ ਮੁਕਤੀ ਪਾਉਣ ਲਈ ਦੱਸੇ ਉਪਾਅ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਬਾਕਸ ’ਚ ਦਿਓ ਜਵਾਬ...


rajwinder kaur

Content Editor rajwinder kaur