ਸ਼੍ਰੀ ਗਣੇਸ਼ ਜੀ ਦੇ ਇਨ੍ਹਾਂ ਮੰਤਰਾਂ ਦੇ ਉਚਾਰਣ ਨਾਲ ਘਰ ਆਵੇਗਾ ਧੰਨ, ਮਿਲੇਗੀ ਹਰ ਪ੍ਰੇਸ਼ਾਨੀ ਤੋਂ ਮੁਕਤੀ

10/28/2020 12:18:14 PM

ਜਲੰਧਰ (ਬਿਊਰੋ) - ਬੁੱਧਵਾਰ ਦਾ ਦਿਨ ਸ਼੍ਰੀ ਗਣੇਸ਼ ਜੀ ਦਾ ਹੁੰਦਾ ਹੈ। ਇਸ ਦਿਨ ਸੱਚੇ ਮਨ ਨਾਲ ਸ਼੍ਰੀ ਗਣੇਸ਼ ਜੀ ਦੀ ਅਰਾਧਨਾ ਕਰਨ ਨਾਲ ਬਲ, ਬੁੱਧੀ, ਵਿਵੇਕ, ਧਨ ਆਦਿ ਦੀ ਪ੍ਰਾਪਤੀ ਹੁੰਦੀ ਹੈ। ਅਜਿਹੇ ’ਚ ਭਗਵਾਨ ਸ਼੍ਰੀ ਗਣੇਸ਼ ਜੀ ਦੇ ਕੁਝ ਖਾਸ ਮੰਤਰਾਂ ਅਤੇ 14 ਨਾਮਾਂ ਦਾ ਉਚਾਰਣ ਅਤੇ ਜਾਪ ਕਰਨ ਨਾਲ ਜੀਵਨ ’ਚ ਚੱਲ ਰਹੀਆਂ ਪਰੇਸ਼ਾਨੀਆਂ, ਮੁਸ਼ਕਲਾਂ, ਧਨ ਨਾਲ ਸਬੰਧਿਤ ਸਮੱਸਿਆ ਦੂਰ ਹੋ ਜਾਂਦੀਆਂ ਹਨ ਅਤੇ ਸ਼ੁੱਭ ਫਲ ਮਿਲਦਾ ਹੈ। ਘਰ ’ਚ ਖੁਸ਼ਹਾਲੀ ਭਰਿਆ ਮਾਹੌਲ ਹੋਣ ਕਰਕੇ ਪਰਿਵਾਰ ’ਚ ਏਕਤਾ ਅਤੇ ਪਿਆਰ ਵਧਦਾ ਹੈ।
ਗਣੇਸ਼ ਜੀ ਦਾ ਵਰਤ-ਪੂਜਨ ਕਰਨ ਨਾਲ ਧਨ ਲਾਭ ਹੁੰਦਾ ਹੈ ਅਤੇ ਅਰੋਗਤਾ ਦੀ ਪ੍ਰਾਪਤੀ ਹੁੰਦੀ ਹੈ। ਸਾਰੇ ਦੁੱਖਾਂ ਤੋਂ ਮੁਕਤੀ ਮਿਲਦੀ ਹੈ। ਸਵੇਰੇ ਵਿਧੀ-ਵਿਧਾਨ ਨਾਲ ਭਗਵਾਨ ਗਣੇਸ਼ ਦੀ ਪੂਜਾ ਕਰਨ ਤੋਂ ਬਾਅਦ 21 ਲੱਡੂਆ ਦਾ ਭੋਗ ਲਗਾ ਕੇ ਗਰੀਬਾਂ 'ਚ ਵੰਡ ਦਿਓ। ਰਾਤ ਨੂੰ ਚੰਦਰਮਾ ਨੂੰ ਅਰਘ ਦਿਓ। ਆਓ ਜਾਣਦੇ ਹਾਂ ਵਰਤ ਦੀ ਵਿਧੀ ਬਾਰੇ...

ਅਰੋਗਤਾ ਦੀ ਪ੍ਰਾਪਤੀ
ਭਗਵਾਨ ਗਣੇਸ਼ ਦੀ ਮੂਰਤੀ ਅੱਗੇ ਘਿਉ ਦਾ ਦੀਵਾ ਜਗਾ ਕੇ 'ਓਮ ਹੀਂ ਗ੍ਰੀਂ ਹੀਂ' ਮੰਤਰ ਦਾ ਰੋਜ਼ਾਨਾ 11 ਮਾਲਾਵਾਂ ਦਾ ਜਾਪ ਕਰਨ ਨਾਲ ਵਿਅਕਤੀ ਰੋਗ ਮੁਕਤ ਹੋ ਕੇ ਅਰੋਗਤਾ ਪ੍ਰਾਪਤ ਕਰਦਾ ਹੈ।

ਪਤੀ-ਪਤਨੀ ਦਾ ਮਤਭੇਦ ਦੂਰ ਹੋਵੇਗਾ
ਭਗਵਾਨ ਗਣੇਸ਼ ਦੀ ਮੂਰਤੀ ਅੱਗੇ ਘਿਉ ਦਾ ਦੀਵਾ ਜਗਾ ਕੇ 'ਓਮ ਗਣਪਤੀ ਵਿਵਧਨਾਯ ਨਮ:' ਮੰਤਰ ਦਾ ਇਕ ਮਾਲਾ ਨਾਲ ਜਾਪ ਕਰਨ ਨਾਲ ਪਤੀ-ਪਤਨੀ ਦਾ ਆਪਸੀ ਮਤਭੇਦ ਦੂਰ ਜਾਂਦਾ ਹੈ।

PunjabKesariਘਰ ਦਾ ਕਲੇਸ਼ ਦੂਰ ਹੁੰਦਾ ਹੈ
ਭਗਵਾਨ ਗਣੇਸ਼ ਦੀ ਮੂਰਤੀ ਅੱਗੇ ਫੁੱਲ ਚੜ੍ਹਾ ਕੇ 'ਓਮ ਵਿਘਣ ਵਿਨਾਸ਼ਿਨਯੈ ਨਮ:' ਮੰਤਰ ਦਾ ਰੋਜ਼ਾਨਾ 11 ਮਾਲਾਵਾਂ ਨਾਲ ਜਾਪ ਕਰਨ ਨਾਲ ਘਰ ਦੇ ਕਲੇਸ਼ ਦੂਰ ਹੁੰਦੇ ਹਨ।

ਕਾਮਯਾਬੀ ਦੀ ਪ੍ਰਾਪਤੀ
ਭਗਵਾਨ ਗਣੇਸ਼ ਦੀ ਨਿਯਮਿਤ ਵਿਧੀ-ਵਿਧਾਨ ਨਾਲ ਪੂਜਾ ਕਰਕੇ ਲੱਡੂਆਂ ਦੇ ਨਾਲ 'ਓਮ ਮੋਦਕ ਪ੍ਰਿਯਾਯ ਨਮ:' ਮੰਤਰ ਦਾ ਜਾਪ ਕਰਨ ਨਾਲ ਕਾਮਯਾਬੀ ਦੀ ਪ੍ਰਾਪਤੀ ਹੁੰਦੀ ਹੈ।

ਆਰਥਿਕ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ
ਗਣੇਸ਼ ਜੀ ਦਾ ਬੀਜ ਮੰਤਰ ‘ਗਾਂ’ ਮੰਨਿਆ ਜਾਂਦਾ ਹੈ। ਇਸ ਤੋਂ ਬਣੇ ਮੰਤਰ ‘ਓਮ ਗਂ ਗਣਪਤੇ ਨਮ:' ਦਾ ਜਾਪ ਕਰਨ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਸ ਦੇ ਨਾਲ ਆਰਥਿਕ ਪਰੇਸ਼ਾਨੀਆਂ ਦੂਰ ਹੋਣ ਦੇ ਨਾਲ-ਨਾਲ ਜੀਵਨ ਵਿਚ ਤਰੱਕੀ ਦੇ ਰਾਸਤੇ ਖੁੱਲ੍ਹ ਜਾਂਦੇ ਹਨ। ਆਮਦਨ ਵਿਚ ਵਾਧਾ ਹੋਣ ਦੇ ਨਾਲ-ਨਾਲ ਸੁੱਖ ਮਿਲਦਾ ਹੈ।

PunjabKesari

ਨੌਕਰੀ ਪਾਉਣ ਲਈ
ਜਿਨ੍ਹਾਂ ਲੋਕਾਂ ਨੂੰ ਨੌਕਰੀ ਨਾਲ ਸਬੰਧਿਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ਹੈ, ਉਨ੍ਹਾਂ ਲੋਕਾਂ ਨੂੰ ਸ਼੍ਰੀ ਗਣੇਸ਼ ਜੀ ਦੀ ਪੂਜਾ ਕਰਨੀ ਚਾਹੀਦੀ ਹੈ। ਇਸ ਦੇ ਨਾਲ-ਨਾਲ ਗਣੇਸ਼ ਜੀ ਦੇ ਮੰਤਰਾਂ ਦਾ ਉਚਾਰਨ ਵੀ ਕਰਨਾ ਚਾਹੀਦਾ ਹੈ, ਜਿਸ ਨੂੰ ਕਰਨਾ ਸ਼ੁੱਭ ਮੰਨਿਆ ਜਾਂਦਾ ਹੈ। 

PunjabKesari

ਉਪਾਅ ਨੂੰ ਜ਼ਰੂਰ ਅਪਣਾਓ :-

1. ਸੰਕਟਾਂ ਦੇ ਨਾਸ਼ ਲਈ ਗਣੇਸ਼ ਜੀ ਦੇ ਮੰਦਰ 'ਚ ਲੌਂਗ ਤੇ ਗੁੜ ਚੜ੍ਹਾਓ।
2. ਕਰਜ਼ੇ ਤੋਂ ਮੁਕਤੀ ਲਈ ਸ਼ੁੱਧ ਘਿਉ 'ਚ ਸਿੰਧੂਰ ਮਿਲਾ ਕੇ ਗਣਪਤੀ 'ਤੇ ਚੜ੍ਹਾਓ।
3. ਸੁੱਖ ਦੀ ਪ੍ਰਾਪਤੀ ਲਈ ਗਣੇਸ਼ ਜੀ ਮੰਦਰ 'ਚ ਮੋਦਕ ਚੜ੍ਹਾ ਕੇ ਗਰੀਬਾਂ ਨੂੰ ਵੰਡੋ।
4. ਚੰਗੀ ਸਿਹਤ ਲਈ ਗਣਪਤੀ 'ਤੇ ਸਿੰਧੂਰ ਚੜ੍ਹਾ ਕੇ ਮੱਥੇ 'ਤੇ ਤਿਲਕ ਕਰੋ।
5. ਨੁਕਸਾਨ ਤੋਂ ਬਚਣ ਲਈ ਗਣਪਤੀ 'ਤੇ ਪਿੱਪਲ ਦਾ ਪੱਤਾ ਚੜ੍ਹਾਓ।
6. ਕਾਰੋਬਾਰ 'ਚ ਸਫਲਤਾ ਹਾਸਲ ਕਰਨ ਲਈ ਗਣਪਤੀ 'ਤੇ ਪਾਨ ਦਾ ਪੱਤਾ ਚੜ੍ਹਾਓ।
7. ਸਿੱਖਿਆ 'ਚ ਸਫਲਤਾ ਲਈ ਟੈਕਸਟਬੁੱਕ 'ਚ ਹਰੇ ਪੈੱਨ ਨਾਲ ਸਵਾਸਤਿਕ ਬਣਾਓ।
8. ਬਿਜ਼ਨੈੱਸ 'ਚ ਸਫਲਤਾ ਪ੍ਰਾਪਤ ਕਰਨ ਲਈ ਗਣੇਸ਼ ਜੀ 'ਤੇ ਚੜ੍ਹੀ ਸੁਪਾਰੀ ਨੂੰ ਗੱਲੇ 'ਚ ਰੱਖੋ।
9. ਪਰਿਵਾਰਿਕ ਖੁਸ਼ਹਾਲੀ ਲਈ ਓਮ ਦੁਰਵਾਬਿਲਵਪ੍ਰਿਯਾਯ ਨਮ:ਮੰਤਰ ਦਾ ਜਾਪ ਕਰੋ। ਇਸ ਨਾਲ ਘਰ 'ਚ ਖੁਸ਼ੀਆਂ ਦਸਤਕ ਦੇਣਗੀਆਂ।
10. ਵਿਆਹੁਤਾ ਜ਼ਿੰਦਗੀ 'ਚ ਸਫਲਤਾ ਹਾਸਲ ਕਰਨ ਲਈ ਗਣੇਸ਼ ਮੰਦਰ 'ਚ ਕਣਕ ਅਤੇ ਗੁੜ ਚੜ੍ਹਾਓ।

PunjabKesari
 


sunita

Content Editor sunita