ਵੀਰਵਾਰ ਨੂੰ ਕਰੋ ਇਹ ਖ਼ਾਸ ਉਪਾਅ, ਹੋਵੇਗਾ ਧਨ ਲਾਭ

7/23/2020 10:50:20 AM

ਜਲੰਧਰ (ਬਿਊਰੋ) — ਵੀਰਵਾਰ ਨੂੰ ਬਹੁਤ ਹੀ ਖ਼ਾਸ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਵਾਲੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਘਰ 'ਚ ਖੁਸ਼ੀਆਂ ਅਤੇ ਦੁੱਖਾ ਨੂੰ ਦੂਰ ਕਰਨ ਲਈ ਵੀਰਵਾਰ ਨੂੰ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕੁਝ ਅਜਿਹੇ ਹੀ ਉਪਾਅ ਹਨ ਜਿਸ ਨੂੰ ਵੀਰਵਾਰ ਦੇ ਦਿਨ ਕਰਨ ਨਾਲ ਵਿਸ਼ਣੂ ਭਗਵਾਨ ਦੀ ਕ੍ਰਿਪਾ ਪ੍ਰਾਪਤ ਹੁੰਦੀ ਹੈ। ਇਹ ਹਨ ਉਹ ਖ਼ਾਸ ਉਪਾਅ :-

ਪੀਲੇ ਰੰਗ ਦੇ ਕੱਪੜੇ
ਵੀਰਵਾਰ ਦੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬਹੁਤ ਹੀ ਪਸੰਦ ਹੁੰਦਾ ਹੈ। ਇਸ ਲਈ ਭਗਵਾਨ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਪਾਓ।

ਕੇਲੇ ਦੇ ਦਰਖ਼ੱਤ ਦੀ ਪੂਜਾ
ਵੀਰਵਾਰ ਦੇ ਦਿਨ ਕੇਲੇ ਦੇ ਦਰਖ਼ੱਤ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ-ਸਵੇਰੇ ਕੇਲੇ ਦੇ ਦਰਖ਼ੱਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਇਸ ਦੇ ਨਾਲ ਹੀ ਕੇਲੇ ਦੇ ਦਰਖੱਤ 'ਤੇ ਛੌਲਿਆ ਦੀ ਦਾਲ ਚੜ੍ਹਾਉਣਾ ਵੀ ਸ਼ੁੱਭ ਹੁੰਦਾ ਹੈ।

ਛੋਲਿਆਂ ਦੀ ਦਾਲ ਤੇ ਕੇਸਰ ਦਾ ਕਰੋ ਦਾਨ
ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਮੰਦਰ 'ਚ ਦਾਨ ਕਰੋ ਅਤੇ ਕੇਸਰ ਦਾ ਟਿੱਕਾ ਮੱਥੇ 'ਤੇ ਲਗਾਓ।

ਵਿਸ਼ਣੂ ਭਗਵਾਨ ਦੀ ਕਰੋ ਪੂਜਾ
ਵੀਰਵਾਰ ਦੇ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਸ਼ਣੂ ਭਗਵਾਨ ਦੀ ਪੂਜਾ ਨਾਲ ਦੇਵੀ ਲਕਸ਼ਮੀ ਖੁਸ਼ ਹੁੰਦੀ ਹੈ।

ਪੀਲੇ ਰੰਗ ਦੀਆਂ ਚੀਜ਼ਾਂ ਕਰੋ ਦਾਨ
ਵੀਰਵਾਰ ਦੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ। ਜਿਵੇਂ ਕੱਪੜੇ, ਅਨਾਜ ਆਦਿ।

ਪੀਲੇ ਫੁੱਲ
ਇਸ ਦਿਨ ਤੁਸੀਂ ਕਿਸੇ ਵੀ ਮੰਦਰ 'ਚ ਜਾ ਕੇ ਪੀਲੇ ਫੁੱਲ ਵੀ ਚੜ੍ਹਾ ਸਕਦੋ ਹੋ।

ਕੱਚਾ ਦੁੱਧ ਚੜ੍ਹਾਓ
ਇਸ ਦਿਨ ਤੁਲਸੀ ਦੇ ਪੌਦੇ ਨੂੰ ਕੱਚਾ ਦੁੱਧ ਚੜ੍ਹਾਉਣਾ ਚਾਹੀਦਾ ਹੈ।

ਮੰਤਰ ਜਾਪ
ਓਮ ਗ੍ਰਾਂ ਗ੍ਰੀਂ ਗ੍ਰੋਂ ਸ : ਗੁਰੂਵੇ ਨਮ: ਮੰਤਰ ਦਾ 108 ਵਾਰ ਜਾਪ ਕਰੋ।


sunita

Content Editor sunita