ਸੋਮਵਾਰ ਨੂੰ ਜ਼ਰੂਰ ਕਰੋ ਭਗਵਾਨ ਸ਼ਿਵ ਜੀ ਦੀ ਪੂਜਾ, ਖੁੱਲ੍ਹਣਗੇ ਧਨ ਦੀ ਪ੍ਰਾਪਤੀ ਦੇ ਸਾਰੇ ਰਾਹ

11/30/2020 11:38:05 AM

ਜਲੰਧਰ (ਬਿਊਰੋ) - ਹਿੰਦੂ ਧਰਮ ਵਿਚ ਸੋਮਵਾਰ ਦੇ ਦਿਨ ਭਗਵਾਨ ਸ਼ਿਵ ਜੀ ਦੀ ਪੂਜਾ ਕਰਨੀ ਸ਼ੁੱਭ ਮੰਨੀ ਜਾਂਦੀ ਹੈ। ਸੋਮਵਾਰ ਨੂੰ ਭੋਲੇਨਾਥ ਜੀ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ। ਕਈ ਲੋਕ ਸੋਮਵਾਰ ਨੂੰ ਵਰਤ ਵੀ ਰੱਖਦੇ ਹਨ। ਇਸ ਦਿਨ ਵਿਆਹੁਤਾ ਜੋੜੇ ਜਦੋਂ ਮੰਦਰ ’ਚ ਜਾ ਕੇ ਪੂਜਾ ਕਰਦੇ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁੱਖ ਆਉਂਦਾ ਹੈ। ਸੋਮਵਾਰ ਨੂੰ ਸੱਚੇ ਮੰਨ ਨਾਲ ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਨਾਲ ਭਗਵਾਨ ਜੀ ਜਲਦੀ ਖੁਸ਼ ਹੋ ਜਾਂਦੇ ਹਨ। ਇਸ ਨਾਲ ਧਨ ਆਉਣ ਦੇ ਸਾਰੇ ਰਾਸਤੇ ਖੁੱਲ੍ਹ ਜਾਂਦੇ ਹਨ। ਜੇਕਰ ਇਨ੍ਹਾਂ ਦੀ ਪੂਜਾ ਅਰਚਨਾ ਵਿਚ ਕਿਸੇ ਪ੍ਰਕਾਰ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਨਾਰਾਜ਼ ਹੋ ਸਕਦੇ ਹਨ। ਇਸ ਲਈ ਹਰੇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ ਵਿਚ ਕੁਝ ਸਾਵਧਾਨੀਆਂ ਜ਼ਰੂਰ ਵਰਤਨੀਆਂ ਚਾਹੀਦੀਆਂ ਹਨ। 

ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ

1. ਹਰੇ ਰੰਗ ਦੇ ਕੱਪੜੇ ਪਾ ਕੇ ਕਰੋ ਪੂਜਾ
ਸ਼ਿਵ ਜੀ ਦੀ ਪੂਜਾ ਕਰਦੇ ਸਮੇਂ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਕਿਉਂਕਿ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਦੀ ਪੂਜਾ ਦੇ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਮੰਨੇ ਜਾਂਦੇ ਹਨ। ਜਿਹੜੇ ਲੋਕ ਕਿਸੇ ਵੀ ਰੰਗ ਦੇ ਕੱਪੜੇ ਪਹਿਨ ਕੇ ਪੂਜਾ ਕਰ ਲੈਂਦੇ ਹਨ ਉਨ੍ਹਾਂ 'ਤੇ ਸ਼ਿਵ ਜੀ ਦੀ ਕ੍ਰਿਪਾ ਨਹੀਂ ਹੁੰਦੀ ਅਤੇ ਨਾ ਹੀ ਪੂਜਾ ਦਾ ਠੀਕ ਫਲ ਮਿਲ ਪਾਉਂਦਾ ਹੈ।

2. ਕਦੇ ਨਾ ਪਾਉਣਾ ਕਾਲੇ ਕੱਪੜੇ
ਸੋਮਵਾਰ ਨੂੰ ਪੂਜਾ ਕਰਦੇ ਹੋਏ ਭੁੱਲ ਕੇ ਵੀ ਕਾਲੇ ਕੱਪੜੇ ਨਹੀਂ ਪਾਉਣੇ ਚਾਹੀਦੇ। ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਨੂੰ ਕਾਲਾ ਰੰਗ ਪਸੰਦ ਨਹੀਂ ਹੈ। ਅਜਿਹੀ ਹਾਲਤ ਵਿਚ ਸ਼ਿਵ ਜੀ ਦੀ ਪੂਜਾ ਦੌਰਾਨ ਕਾਲੇ ਕੱਪੜੇ ਪਹਿਨਣ ਤੋਂ ਹਮੇਸ਼ਾ ਬਚੋ ਅਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ 'ਚ ਹਰਾ, ਲਾਲ, ਸਫੈਦ, ਪੀਲਾ ਜਾਂ ਅਸਮਾਨੀ ਰੰਗ ਦੇ ਕੱਪੜੇ ਪਾਓ।

ਪੜ੍ਹੋ ਇਹ ਵੀ ਖਬਰ - ਭੁੱਲ ਕੇ ਵੀ ਐਤਵਾਰ ਵਾਲੇ ਦਿਨ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ

3. ਭੁੱਲ ਕੇ ਨਾ ਚੜ੍ਹਾਓ ਇਹ ਚੀਜ਼ਾਂ 
ਮਾਨਤਾ ਹੈ ਕਿ ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹੁੰਦੇ ਹਨ ਪਰ ਉੱਥੇ ਹੀ ਕੇਤਕੀ ਦਾ ਫੁੱਲ ਸਫੈਦ ਹੋਣ ਦੇ ਬਾਵਜੂਦ ਸ਼ਿਵ ਜੀ ਦੀ ਪੂਜਾ 'ਚ ਨਹੀਂ ਪ੍ਰਯੋਗ ਕੀਤਾ ਜਾਂਦਾ ਹੈ। ਭਗਵਾਨ ਸ਼ਿਵ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ।  

ਪੜ੍ਹੋ ਇਹ ਵੀ ਖਬਰ - ਡਾਇਟਿੰਗ ਤੋਂ ਬਿਨਾਂ ਕੀ ਤੁਸੀਂ ‘ਭਾਰ’ ਘੱਟ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

4. ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ
ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚਾਵਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚਾਵਲ ਖੰਡਿਤ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

5. ਧੰਨ 'ਚ ਵਾਧਾ ਕਰਨ ਲਈ ਕਰੋ ਇਹ ਉਪਾਅ 
ਜੋਤਿਸ਼ ਅਨੁਸਾਰ ਦੋ ਕਪੂਰ ਅਤੇ ਇਕ ਲੌਂਗ ਦੇ ਉਪਾਅ ਨਾਲ ਤੁਸੀਂ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੇ ਹੋ। ਇਸ ਉਪਾਅ ਨਾਲ ਧਨ ਆਉਣ ਦੇ ਸਾਰੇ ਰਸਤੇ ਖੁੱਲ੍ਹ ਜਾਂਦੇ ਹਨ।  

ਪੜ੍ਹੋ ਇਹ ਵੀ ਖਬਰ - Beauty Tips : ਸਰਦੀਆਂ ’ਚ ਹੋਣ ਵਾਲੀਆਂ ਚਿਹਰੇ ਦੀਆਂ ਸਮਸਿਆਵਾਂ ਨੂੰ ਇੰਝ ਕਰੋ ਦੂਰ, ਆਵੇਗਾ ਨਿਖ਼ਾਰ


rajwinder kaur

Content Editor rajwinder kaur