ਸੋਮਵਾਰ ਨੂੰ ਸ਼ਿਵ ਜੀ ਦੀ ਪੂਜਾ ਕਰਦੇ ਸਮੇਂ ਵਰਤੋਂ ਇਹ ਸਾਵਧਾਨੀਆਂ, ਨਹੀਂ ਤਾਂ ਹੋ ਸਕਦੀ ਪੈਸੇ ਦੀ ਘਾਟ

12/03/2023 3:02:40 PM

ਜਲੰਧਰ (ਬਿਊਰੋ) - ਹਿੰਦੂ ਧਰਮ ਵਿਚ ਸੋਮਵਾਰ ਦੇ ਦਿਨ ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਦਾ ਕਾਫ਼ੀ ਮਹੱਤਵ ਮੰਨਿਆ ਜਾਂਦਾ ਹੈ। ਮਾਨਤਾ ਅਨੁਸਾਰ ਇਸ ਦਿਨ ਭੋਲੇਨਾਥ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ। ਇਸ ਦਿਨ ਲੋਕ ਭਗਵਾਨ ਸ਼ੰਕਰ ਦੀ ਪੂਜਾ ਕਰਨ ਦੇ ਨਾਲ-ਨਾਲ ਵਰਤ ਵੀ ਰੱਖਦੇ ਹਨ। ਇਸ ਦਿਨ ਵਿਆਹੁਤਾ ਜੋੜੇ ਜੇਕਰ ਮੰਦਰ ਵਿਚ ਜਾ ਕੇ ਪੂਜਾ ਕਰਦੇ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁੱਖ ਆਉਂਦੇ ਹਨ। ਸੋਮਵਾਰ ਦਾ ਵਰਤ ਵਿਅਕਤੀ ਲਈ ਵਧੀਆ ਮੰਨਿਆ ਜਾਂਦਾ ਹੈ। ਭਗਵਾਨ ਸ਼ਿਵ ਦੀ ਪੂਜਾ ਅਰਚਨਾ ਵਿਚ ਕਿਸੇ ਪ੍ਰਕਾਰ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਸ਼ਿਵ ਜੀ ਨਾਰਾਜ਼ ਵੀ ਹੋ ਸਕਦੇ ਹਨ। ਇਸ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ ਵਿਚ ਕੁਝ ਸਾਵਧਾਨੀਆਂ ਜ਼ਰੂਰ ਵਰਤਣੀਆਂ ਚਾਹੀਦੀਆਂ ਹਨ।  

ਪੂਜਾ ਦੇ ਕੱਪੜੇ 
ਸ਼ਿਵ ਜੀ ਦੀ ਪੂਜਾ ਦੌਰਾਨ ਪਾਏ ਜਾਣ ਵਾਲੇ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਪਰ ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਜੀ ਦੀ ਪੂਜਾ ਦੇ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਮੰਨੇ ਜਾਂਦੇ ਹਨ, ਜੋ ਲੋਕ ਇਸ ਦਾ ਪਾਲਣ ਨਹੀਂ ਕਰਦੇ ਅਤੇ ਕਿਸੇ ਵੀ ਰੰਗ ਦੇ ਕੱਪੜੇ ਪਾ ਕੇ ਪੂਜਾ ਕਰ ਲੈਂਦੇ ਹਨ ਉਨ੍ਹਾਂ 'ਤੇ ਸ਼ਿਵ ਜੀ ਦੀ ਕ੍ਰਿਪਾ ਨਹੀਂ ਹੁੰਦੀ ਅਤੇ ਨਾ ਹੀ ਪੂਜਾ ਦਾ ਪੂਰਾ ਫਲ ਮਿਲਦਾ ਹੈ।

ਪੂਜਾ ਦੌਰਾਨ ਭੁੱਲ ਕੇ ਵੀ ਨਾ ਪਾਓ ਕਾਲੇ ਕੱਪੜੇ
ਸੋਮਵਾਰ ਦੇ ਦਿਨ ਪੂਜਾ ਕਰਦੇ ਹੋਏ ਕਾਲੇ ਕੱਪੜੇ ਭੁੱਲ ਕੇ ਵੀ ਨਹੀਂ ਪਾਉਣੇ ਚਾਹੀਦੇ ਕਿਉਂਕਿ ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਜੀ ਨੂੰ ਕਾਲ਼ਾ ਰੰਗ ਪਸੰਦ ਨਹੀਂ ਹੈ। ਅਜਿਹੀ ਹਾਲਤ ਵਿਚ ਸ਼ਿਵ ਜੀ ਪੂਜਾ ਦੌਰਾਨ ਕਾਲੇ ਕੱਪੜੇ ਪਾਉਣ ਤੋਂ ਹਮੇਸ਼ਾ ਬਚੋ ਅਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ ਦੌਰਾਨ ਹਰਾ, ਲਾਲ, ਸਫੈਦ, ਪੀਲਾ ਜਾਂ ਅਸਮਾਨੀ ਰੰਗ ਦੇ ਕੱਪੜੇ ਹੀ ਪਾਓ।

ਭੁੱਲ ਕੇ ਨਾ ਚੜ੍ਹਾਓ ਇਹ ਚੀਜ਼ਾਂ
-: ਮਾਨਤਾ ਹੈ ਕਿ ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹੁੰਦੇ ਹਨ ਪਰ ਉੱਥੇ ਹੀ ਕੇਤਕੀ ਦਾ ਫੁੱਲ ਸਫੈਦ ਹੋਣ ਦੇ ਬਾਵਜੂਦ ਸ਼ਿਵ ਜੀ ਦੀ ਪੂਜਾ 'ਚ ਨਹੀਂ ਪ੍ਰਯੋਗ ਕੀਤਾ ਜਾਂਦਾ ਹੈ। ਭਗਵਾਨ ਸ਼ਿਵ ਜੀ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ। ਇਸ ਲਈ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ।

-: ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚੌਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚੌਲ ਖੰਡਿਤ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ- ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ 'ਚ ਦਿਓ।

Aarti dhillon

This news is Content Editor Aarti dhillon