ਮੀਨ ਰਾਸ਼ੀ ਵਾਲਿਆਂ ਨੂੰ ਵਧਦੇ ਵੈਰ ਵਿਰੋਧ ਕਰਕੇ ਹਰ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
10/8/2026 5:43:38 AM
ਮੇਖ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ’ਚ ਕੁਝ ਨਾ ਕੁਝ ਪੇਸ਼ਕਦਮੀ ਤਾਂ ਹੋਵੇਗੀ, ਪਰ ਜ਼ੋਰ ਜ਼ਿਆਦਾ ਲਗਾਉਣਾ ਪਵੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਅਨਮੰਨੇ ਮਨ ਨਾਲ ਕੀਤਾ ਗਿਆ ਪ੍ਰਾਪਰਟੀ ਨਾਲ ਜੁੜਿਆ ਕੋਈ ਵੀ ਕੰਮ ਸਿਰੇ ਨਾ ਚੜ੍ਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ, ਕੰਮਕਾਜੀ ਤੌਰ ’ਤੇ ਬਿਜ਼ੀ ਅਤੇ ਐਕਟਿਵ ਰੱਖੇਗਾ।
ਕਰਕ : ਸਿਤਾਰਾ ਵਪਾਰ ਕਾਰੋਬਾਰ’ਚ ਲਾਭ ਵਾਲਾ ਤਾਂ ਹੈ ਪਰ ਕਾਰੋਬਾਰ ਕੰਮ ਸੁਚੇਤ ਰਹਿ ਕੇ ਕਰੋ, ਸਫਰ ਵੀ ਨਾ ਕਰੋ।
ਸਿੰਘ : ਅਰਥ ਅਤੇ ਕਾਰੋਬਾਰ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਚਾਹੀਦਾ ਹੈ।
ਕੰਨਿਆ : ਲੈਣ ਦੇਣ ਦੇ ਕੰਮ ਸੰਭਲ-ਸੰਭਾਲ ਕੇ ਕਰੋ, ਕਿਉਂਕਿ ਸਿਤਾਰਾ ਆਪ ਦੀ ਪੇਮੈਂਟ ਨੂੰ ਫਸਾਉਣ ਵਾਲਾ, ਖਰਚ ਵੀ ਵਧਣਗੇ।
ਤੁਲਾ : ਠੇਕੇਦਾਰੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਕੰਮਕਾਜੀ ਟੂਰਿੰਗ ਵੀ ਲਾਭਕਾਰੀ।
ਬ੍ਰਿਸ਼ਚਕ : ਜਿਹੜੀ ਵੀ ਸਰਕਾਰੀ ਕੋਸ਼ਿਸ਼ ਕਰੋ, ਭਰਪੂਰ ਜ਼ੋਰ ਲਗਾ ਕੇ ਕਰੋ, ਵੈਸੇ ਆਪ ਦਾ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਧਨ : ਕੰਮਕਾਜੀ ਭੱਜਦੌੜ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੋਚ ਵਿਚਾਰ’ਚ ਨੈਗਟੇਵਿਟੀ ਪ੍ਰਭਾਵੀ ਰਹੇਗੀ, ਸਫਰ ਵੀ ਨਾ ਕਰੋ।
ਮਕਰ : ਸਿਤਾਰਾ ਪੇਟ ਲਈ ਅਹਿਤਿਆਤ ਵਾਲਾ, ਇਸ ਲਈ ਬੇਤੁਕੇ ਖਾਣ ਪਾਣ ਤੋਂ ਬਚਣਾ ਚਾਹੀਦਾ ਹੈ, ਸਫਰ ਵੀ ਪ੍ਸ਼ਾੇਰਨੀ ਵਾਲਾ ਹੋਵੇਗਾ।
ਕੁੰਭ : ਡਿਗਣ ਫਿਸਲਣ ਦਾ ਡਰ, ਇਸ ਲਈ ਅਹਿਤਿਆਤ ਨਾਲ ਚਲੋ ਫਿਰੋ ਪਰ ਅਰਥ ਦਸ਼ਾ ਠੀਕ ਠਾਕ ਬਣੀ ਰਹੇਗੀ।
ਮੀਨ : ਵਧਦੇ ਵੈਰ ਵਿਰੋਧ ਕਰਕੇ ਹਰ ਮੋਰਚੇ ’ਤੇ ਪ੍ਰੇਸ਼ਾਨੀ, ਨਾਕਾਮੀ ਮਿਲੇਗੀ, ਸਫਰ ਵੀ ਨਹੀਂ ਕਰਨਾ ਚਾਹੀਦਾ।
8 ਅਕਤੂਬਰ 2026, ਵੀਰਵਾਰ
ਅੱਸੂ ਵਦੀ ਤਿੱਥੀ ਦੁਆਦਸ਼ੀ (ਰਾਤ 10.17 ਤੱਕ) ਅਤੇ ਮਗਰੋਂ ਤਿੱਥੀ ਚੌਦਸ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 22 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 16(ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ : 26, ਸੂਰਜ ਉਦੇ ਸਵੇਰੇ 6.30 ਵਜੇ, ਸੂਰਜ ਅਸਤ ਸ਼ਾਮ 6 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਰਾਤ 9.21 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ :ਸ਼ੁਕਲ (8-9 ਮੱਧ ਰਾਤ 12.59 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ: ਸਿੰਘ ਰਾਸ਼ੀ ’ਤੇ (8-9 ਮੱਧ ਰਾਤ 3.18 ਤੱਕ ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 10.17 ’ਤੇ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਤਰੋਦਸ਼ੀ ਦਾ ਸਰਾਧ , ਪ੍ਦੋਸ਼ ਵਰਤ, ਮਾਸਿਕ ਸ਼ਿਵਰਾਤਰੀ ਵਰਤ, ਵਾਯੂ ਸੈਨਾ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
