ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

9/21/2026 2:33:17 AM

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਪੁਰਵ ਦੁਪਹਿਰ ਤਕ ਪੇਟ ਲਈ ਕਮਜ਼ੋਰ, ਕਿਸੇ ਦੇ ਝਾਂਸੇ-ਫਰੇਬ ’ਚ ਵੀ ਨਾ ਫਸੋਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮਿਥੁਨ : ਸਿਤਾਰਾ ਪੁਰਵ ਦੁਪਹਿਰ ਤਕ ਬਿਹਤਰ, ਕਾਰੋਬਾਰੀ ਦਸ਼ਾ ਚੰਗੀ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ, ਸੁਚੇਤ ਰਹੋ।
ਕਰਕ : ਸਿਤਾਰਾ ਪੁਰਵ ਦੁਪਹਿਰ ਤਕ ਨੁਕਸਾਨ ਪ੍ਰੇਸ਼ਾਨੀ ਵਾਲਾ, ਫਿਰ ਬਾਅਦ ’ਚ ਹਰ ਮੋਰਚੇ ’ਤੇ ਆਪ ਦੀ ਪੈਠ ਧਾਕ ਵਧੇਗੀ।
ਸਿੰਘ : ਸਿਤਾਰਾ ਪੁਰਵ ਦੁਪਹਿਰ ਤਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਪਰ ਬਾਅਦ ’ਚ ਸਮਾਂ-ਮੁਸ਼ਕਲਾਂ ਪ੍ਰੇਸ਼ਾਨੀਅਾਂ ਵਾਲਾ ਬਣੇਗਾ, ਸਫਰ ਵੀ ਨਾ ਕਰੋ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ ਅਤੇ ਇਫੈਕਟਿਵ ਰੱਖੇਗਾ, ਮਾਣ ਇੱਜ਼ਤ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਪੁਰਵ ਦੁਪਹਿਰ ਤਕ ਸਮਾਂ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖੇਗਾ ਪਰ ਬਾਅਦ ’ਚ ਸਫਲਤਾ ਦਾ ਸਕੋਪ ਵਧੇਗਾ।
ਬ੍ਰਿਸ਼ਚਕ : ਪੁਰਵ ਦੁਪਹਿਰ ਤਕ ਅਰਥ ਦਸ਼ਾ ਕੰਫਰਟੇਬਲ ਰਹੇਗੀ, ਫਿਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਪਲਾਨਿੰਗ ਵੀ ਲਾਭ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਪੁਰਵ ਦੁਪਹਿਰ ਤਕ ਸਮਾਂ ਕਮਜ਼ੋਰ, ਕਿਸੇ ਦੇ ਝਾਂਸੇ ’ਚ ਵੀ ਨਾ ਫਸੋ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਪੁਰਵ ਦੁਪਹਿਰ ਤਕ ਅਰਥ ਦਸ਼ਾ ਬਿਹਤਰ ਰੱਖੇਗਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਿਕਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਮੀਨ : ਸਮਾਂ ਪੁਰਵ ਦੁਪਹਿਰ ਤਕ ਸਫਲਤਾ, ਇੱਜ਼ਤਮਾਣ ਵਾਲਾ ਪਰ ਬਾਅਦ ’ਚ ਲੋਹਾ, ਲੋਹਾ-ਮਸ਼ੀਨਰੀ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

21 ਸਤੰਬਰ 2026, ਸੋਮਵਾਰ
ਭਾਦੋਂ ਸੁਦੀ ਤਿੱਥੀ ਦਸਮੀ (ਰਾਤ 8.01 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਕੰਨਿਆ ’ਚ 
ਚੰਦਰਮਾ    ਧਨ ’ਚ 
ਮੰਗਲ     ਕਰਕ ’ਚ
ਬੁੱਧ         ਕੰਨਿਆ ’ਚ 
ਗੁਰੂ        ਕਰਕ ’ਚ 
ਸ਼ੁੱਕਰ      ਤੁਲਾ ’ਚ 
ਸ਼ਨੀ       ਮੀਨ ’ਚ
ਰਾਹੂ       ਕੁੰਭ ’ਚ                                                     
ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 30 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ : 9 , ਸੂਰਜ ਉਦੇ ਸਵੇਰੇ 6.19 ਵਜੇ, ਸੂਰਜ ਅਸਤ : ਸ਼ਾਮ 6.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (ਪੂਰਾ ਦਿਨ ਰਾਤ), ਯੋਗ : ਸ਼ੌਭਨ (ਸ਼ਾਮ 4.06 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਧਨ ਰਾਸ਼ੀ ’ਤੇ (ਪੁਰਵ ਦੁਪਹਿਰ 11.15 ਤਕ)ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Sandeep Kumar

Content Editor Sandeep Kumar