ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

9/6/2026 5:12:06 AM

ਮੇਖ : ਜਨਕਲ  ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਰੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਕੰਮਕਾਜੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਇੱਜ਼ਤ ਮਾਣ ਦੀ ਪਾਪ੍ਰਤੀ।
ਮਿਥੁਨ : ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਕਰਕ : ਧਿਆਨ ਰੱਖੋ ਕਿ ਉਲਝਣਾਂ-ਮੁਸ਼ਕਲਾਂ ਕਰ ਕੇ ਆਪ ਦੀ ਸਾਰੀ ਪਲਾਨਿੰਗ ਉਖੜ ਵਿਗੜ ਨਾ ਜਾਵੇ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਸਿੰਘ :ਖੇਤੀ ਉਤਪਾਦਾਂ , ਖਾਦਾਂ- ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ। 
ਕੰਨਿਆ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਸਫਲਤਾ ਜ਼ਰੂਰ ਮਿਲੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ। 
ਤੁਲਾ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਵੈਸੇ ਵੀ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਇਰਾਦਿਆਂ ’ਚ ਮਜ਼ਬੂਤੀ ਵਧੇਗੀ।
ਬ੍ਰਿਸ਼ਚਕ : ਪੇਟ ’ਚ ਖਰਾਬੀ ਦਾ ਡਰ, ਮਨ ਵੀ ਅਸ਼ਾਂਤ, ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।
ਮਕਰ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖੋ, ਮਨ ਵੀ ਡਾਵਾਂਡੋਲ ਜਿਹਾ ਰਹੇਗਾ।
ਕੁੰਭ : ਸੰਤਾਨ ਦੇ ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।
ਮੀਨ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

6 ਸਤੰਬਰ 2026, ਐਤਵਾਰ
ਭਾਦੋਂ ਵਦੀ ਤਿੱਥੀ ਦਸਮੀ (ਸ਼ਾਮ 7.30 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਸਿੰਘ ’ਚ 
ਚੰਦਰਮਾ    ਮਿਥੁਨ ’ਚ 
ਮੰਗਲ      ਮਿਥੁਨ ’ਚ
ਬੁੱਧ         ਸਿੰਘ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਤੁਲਾ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ 
 
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 15 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 23, ਸੂਰਜ ਉਦੇ ਸਵੇਰੇ 6.10 ਵਜੇ, ਸੂਰਜ ਅਸਤ : ਸ਼ਾਮ 6.41 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸ਼ਾਮ 7.53 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਸਿੱਧੀ (ਸਵੇਰੇ 9.45 ਤੱਕ) ਅਤੇ ਮਗਰੋਂ ਯੋਗ ਵਿਅਤੀਘਾਤ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 8.42 ਤੋਂ ਲੈ ਕੇ ਸ਼ਾਮ 7.30 ਤਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ)। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Sandeep Kumar

Content Editor Sandeep Kumar