ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ ''ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ

8/24/2026 5:17:17 AM

ਮੇਖ : ਕਿਸੇ ਧਾਰਮਿਕ ਪ੍ਰੋਗਰਾਮ ਦੇ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹੇਗਾ।
ਬ੍ਰਿਖ : ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਖਾਣ-ਪੀਣ ’ਚ ਬਦਪ੍ਰਹੇਜ਼ੀ ਨਾ ਕਰੋ ਪਰ ਕਿਸੇ ਦੇ ਝਾਂਸੇ ’ਚ ਵੀ ਨਹੀਂ ਫਸਣਾ ਚਾਹੀਦਾ।
ਮਿਥੁਨ : ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।
ਕਰਕ : ਟੈਂਸ, ਡਿਸਟਰਬ ਅਤੇ ਪ੍ਰੇਸ਼ਾਨ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਅੱਗੇ ਵਧਾਉਣ ਦੀ ਹਿੰਮਤ ਨਾ ਕਰ ਸਕੋਗੇ, ਸਫਰ ਵੀ ਨਾ ਕਰੋ।
ਸਿੰਘ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਕਾਰੋਬਾਰੀ ਪਲਾਨਿੰਗ ਅਤੇ ਭੱਜਦੌੜ ਬਿਹਤਰ ਨਤੀਜਾ ਦੇਵੇਗੀ, ਮਾਣ ਸਨਮਾਨ ਦੀ ਪ੍ਰਾਪਤੀ।
ਕੰਨਿਆ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਆਪ ਜਨਰਲ ਤੌਰ ’ਤੇ ਦੂਜਿਆਂ ’ਤੇ ਹਾਵੀ ਪ੍ਰਭਾਵੀ ਰਹੋਗੇ।
ਤੁਲਾ : ਜਨਰਲ ਤੌਰ’ਤੇ ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ , ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ।
ਧਨ : ਵਪਾਰ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਇਸ ਲਈ ਲਿਖਣ-ਪੜ੍ਹਨ ਜਾਂ ਲੈਣ-ਦੇਣ ਦੇ ਕੰਮ ਸਾਵਧਾਨ ਰਹਿ ਕੇ ਕਰਨੇ ਸਹੀ ਰਹਿਣਗੇ।
ਕੁੰਭ : ਟੀਚਿੰਗ, ਕੋਚਿੰਗ, ਬੁੱਕ ਪ੍ਰਕਾਸ਼ਨ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਸਾਫਟ ਕੰਸੀਡ੍ਰੇਟ ਰਹਿਣਗੇ, ਸ਼ਤਰੂ ਵੀ ਕਮਜ਼ੋਰ ਰਹਿਣਗੇ।

24 ਅਗਸਤ 2026, ਸੋਮਵਾਰ
ਸਾਉਣ ਸੁਦੀ ਤਿੱਥੀ ਦੂਜ (ਪੂਰਾ ਦਿਨ ਰਾਤ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਸਿੰਘ ’ਚ 
ਚੰਦਰਮਾ   ਧਨ ’ਚ 
ਮੰਗਲ     ਮਿਥੁਨ ’ਚ
ਬੁੱਧ        ਸਿੰਘ ’ਚ 
ਗੁਰੂ       ਕਰਕ ’ਚ 
ਸ਼ੁੱਕਰ     ਕੰਨਿਆ ’ਚ 
ਸ਼ਨੀ      ਮੀਨ ’ਚ
ਰਾਹੂ      ਕੁੰਭ ’ਚ                                                     
ਕੇਤੂ      ਸਿੰਘ ’ਚ  

ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 2(ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 10, ਸੂਰਜ ਉਦੇ ਸਵੇਰੇ 6.03 ਵਜੇ, ਸੂਰਜ ਅਸਤ : ਸ਼ਾਮ 6.57 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਰਾਤ 8.28 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਖਾੜਾ, ਯੋਗ : ਪ੍ਰੀਤੀ (ਸਵੇਰੇ 7.05 ਤੱਕ) ਅਤੇ ਮਗਰੋਂ ਆਯੁਸ਼ਮਾਨ, ਚੰਦਰਮਾ : ਧਨ ਰਾਸ਼ੀ ’ਤੇ (24-25 ਮੱਧ ਰਾਤ 3.06 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Sandeep Kumar

Content Editor Sandeep Kumar