ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
8/30/2026 7:33:14 AM
ਮੇਖ : ਧਿਆਨ ਰੱਖੋ ਕਿ ਉਲਝਣਾਂ-ਝਮੇਲਿਆਂ ਕਰਕੇ ਆਪ ਦੀ ਸਾਰੀ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਸਫਰ ਵੀ ਟਾਲ ਦਿਓ, ਕਿਉਂਕਿ ਉਹ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਬ੍ਰਿਖ : ਟੀਚਿੰਗ, ਕੋਚਿੰਗ, ਟੂਰਿਜ਼ਮ, ਕੰਸਲਟੈਂਸੀ, ਡਿਜ਼ਾਈਨਿੰਗ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ : ਸਰਕਾਰੀ-ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਵੀ ਸਾਫਟ ਸੁਪਰੋਟਿਵ ਅਤੇ ਹੈਲਪਿੰਗ ਰੁਖ ਰੱਖਣਗੇ।
ਕਰਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ’ਚ ਜੀਅ ਲੱਗੇਗਾ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਬਦਪ੍ਰਹੇਜ਼ੀ ਤੋਂ ਬਚਣਾ ਚਾਹੀਦਾ ਹੈ, ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੰਨਿਆ : ਵਪਾਰ ਅਤੇ ਕੰਮਕਾਜ ਦੀਦਸ਼ਾ ਸੰਤੋਖਜਨਕ, ਸਮਾਂ ਸਫਲਤਾ ਅਤੇ ਇੱਜ਼ਤ-ਮਾਣ ਵਾਲਾ, ਫੈਮਿਲੀ ਫਰੰਟ’ਤੇ ਨਾਰਮਲ ਹਾਲਾਤ ਰਹਿਣਗੇ।
ਤੁਲਾ : ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਮਨ ਵੀ ਅਸ਼ਾਂਤ ਅਤੇ ਡਿਸਟਰਬ ਰਹੇਗਾ।
ਬ੍ਰਿਸ਼ਚਕ : ਸੰਤਾਨ ਦੇ ਸੁਪਰੋਟਿਵ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਧਨ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ ਸਨਮਾਨ ਦੀ ਪ੍ਰਾਪਤੀ।
ਮਕਰ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
30 ਅਗਸਤ 2026, ਐਤਵਾਰ
ਭਾਦੋਂ ਵਦੀ ਤਿੱਥੀ ਦੂਜ (ਸਵੇਰੇ 9.38 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 8 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 16, ਸੂਰਜ ਉਦੇ ਸਵੇਰੇ 6.06 ਵਜੇ, ਸੂਰਜ ਅਸਤ : ਸ਼ਾਮ 6.50 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (30-31 ਮੱਧ ਰਾਤ 3.45 ਤੱਕ)ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸ਼ੂਲ (30-31 ਅਗਸਤ ਮੱਧ ਰਾਤ 3.46 ਤੱਕ) ਅਤੇ ਮਗਰੋਂ ਯੋਗ ਗੰਢ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭੱਦਰਾ ਸ਼ੁਰੂ ਹੋਵੇਗੀ(ਰਾਤ 9.51 ’ਤੇ), 30-31 ਮੱਧ ਰਾਤ 3.45 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
