ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
9/7/2026 5:35:19 AM
ਮੇਖ : ਦੁਪਹਿਰ ਤਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰਹੇਗੀ,ਫਿਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਦਾ ਸਕੋਪ ਵਧੇਗਾ,ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਦੁਪਹਿਰ ਤਕ ਕਾਰੋਬਾਰੀ ਪਲਾਨਿੰਗ ਦਾ ਬਿਹਤਰ ਨਤੀਜਾ ਮਿਲੇਗਾ, ਫਿਰ ਬਾਅਦ ’ਚ ਆਪ ਦੀ ਪੈਠ-ਧਾਕ ਵਧੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਕਾਰੋਬਾਰੀ ਕੰਮਾਂ ਲਈ ਜਨਰਲ ਸਿਤਾਰਾ ਸਟ੍ਰਾਂਗ, ਭੱਜਦੌੜ ਕਰਨ ’ਤੇ ਆਪ ਕਿਸੇ ਕਾਰੋਬਾਰੀ ਮੁਸ਼ਕਲ ਨੂੰ ਵੀ ਨਿਪਟਾ ਸਕੋਗੇ।
ਕਰਕ : ਦੁਪਹਿਰ ਤਕ ਸਮਾਂ ਮੁਸ਼ਕਲਾਂ ਪ੍ਰੇਸ਼ਾਨੀਆਂ ਵਾਲਾ, ਨੁਕਸਾਨ ਦਾ ਵੀ ਡਰ ਪਰ ਬਾਅਦ ’ਚ ਆਪ ਹਰ ਮੋਰਚੇ ’ਤੇ ਸਫਲ ਅਤੇ ਪ੍ਰਭਾਵੀ ਰਹੋਗੇ।
ਸਿੰਘ : ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕੰਨਿਆ : ਦੁਪਹਿਰ ਤਕ ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ,ਫਿਰ ਬਾਅਦ ’ਚ ਕਾਰੋਬਾਰੀ ਕੋਸ਼ਿਸ਼ਾਂ ਆਸਾਨੀ ਨਾਲ ਸਿਰੇ ਚੜ੍ਹਣਗੀਆਂ।
ਤੁਲਾ : ਸਿਤਾਰਾ ਦੁਪਹਿਰ ਤਕ ਹਰ ਫਰੰਟ ’ਤੇ ਬਿਹਤਰੀ ਕਰਨ ਵਾਲਾ, ਫਿਰ ਬਾਅਦ ’ਚ ਭੱਜਦੌੜ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਹਟੇਗੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਪੇਟ ਨੂੰ ਵਿਗਾੜਣ ਅਤੇ ਮਨ ਨੂੰ ਡਾਵਾਂਡੋਲ ਰੱਖਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਧਨ : ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ, ਯਤਨਾਂ ’ਚ ਸਫਲਤਾ ਮਿਲੇਗੀ, ਫਿਰ ਬਾਅਦ ’ਚ ਖਾਣਾ-ਪੀਣਾ ਸੰਭਲ-ਸੰਭਾਲ ਕੇ ਹੀ ਕਰੋ।
ਮਕਰ : ਦੁਪਹਿਰ ਤਕ ਸਮਾਂ ਕਮਜ਼ੋਰ ਅਤੇ ਮੁਸ਼ਕਲਾਂ ਪੈਦਾ ਕਰਨ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ ਬਣੇਗਾ।
ਕੁੰਭ : ਸਿਤਾਰਾ ਦੁਪਹਿਰ ਤਕ ਬਿਹਤਰ, ਉਦੇਸ਼ ਪ੍ਰੋਗਰਾਮ ਸਿਰੇ ਚੜ੍ਹਣਗੇ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ।
ਮੀਨ : ਜਨਰਲ ਸਿਤਾਰਾ ਬਿਹਤਰ, ਉਦੇਸ਼ ਪ੍ਰੋਗਰਾਮ ਸਿਰੇ ਚੜ੍ਹਣਗੇ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ।
7 ਸਤੰਬਰ 2026, ਸੋਮਵਾਰ
ਭਾਦੋਂ ਵਦੀ ਤਿੱਥੀ ਇਕਾਦਸ਼ੀ (ਸ਼ਾਮ 5.05 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 16 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 24, ਸੂਰਜ ਉਦੇ ਸਵੇਰੇ 6.11 ਵਜੇ, ਸੂਰਜ ਅਸਤ : ਸ਼ਾਮ 6.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਸ਼ਾਮ 6.14 ਤੱਕ) ਅਤੇ ਮਗਰੋਂ ਨਕਸ਼ੱਤਰ ਪੁਖ, ਯੋਗ : ਵਿਅਤੀਘਾਤ (ਸਵੇਰੇ 6.41 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਮਿਥੁਨ ਰਾਸ਼ੀ ’ਤੇ (ਦੁਪਹਿਰ 12.39 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
