ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਦੇਖੋ ਆਪਣੀ ਰਾਸ਼ੀ
1/27/2026 2:12:25 AM
ਮੇਖ : ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ, ਮਜ਼ਬੂਤ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰਖੇਗਾ।
ਬ੍ਰਿਖ : ਬਾਅਦ ਦੁਪਹਿਰ ਤੱਕ ਆਪਣੇ-ਆਪ ਨੂੰ ਪੰਗਿਆਂ-ਝਮੇਲਿਆਂ ਤੋਂ ਬਚਾਅ ਕੇ ਰੱਖੋ, ਨੁਕਸਾਨ ਦਾ ਵੀ ਡਰ, ਫਿਰ ਬਾਅਦ ’ਚ ਸਮਾਂ ਬਿਹਤਰ ਬਣੇਗਾ,ਜਨਰਲ ਹਾਲਾਤ ਵੀ ਸੁਧਰਨਗੇ।
ਮਿਥੁਨ :ਸਿਤਾਰਾ ਬਾਅਦ ਦੁਪਹਿਰ ਤੱਕ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ ਵੀ ਲਾਭ ਦੇਵੇਗੀ, ਫਿਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਹਰ ਕਦਮ ਸੋਚ ਸਮਝ ਕੇ ਚੁਕੋ।
ਕਰਕ :ਕੋਸ਼ਿਸ਼ਾਂ-ਇਰਾਦਿਆਂ ’ਚ ਬਾਅਦ ਦੁਪਹਿਰ ਤੱਕ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ ਫਿਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ, ਅਤੇ ਕੰਫਰਟੇਬਲ ਬਣੇਗੀ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਮਾਮਲਿਆਂ ਲਈ ਚੰਗਾ, ਫਿਰ ਬਾਅਦ ’ਚ ਕਿਸੇ ਅਫਸਰ ਅੱਗੇ ਜਾਣ ਲਈ ਸਮਾਂ ਬਿਹਤਰ ਰਹੇਗਾ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਖਾਣਾ-ਪੀਣਾ ਵੀ ਸੰਭਲ-ਸੰਭਾਲ ਕੇ ਕਰੋ, ਫਿਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਪਰ ਬਾਅਦ ’ਚ ਜਨਰਲ ਹਾਲਾਤ ਵਿਪਰੀਤ ਬਣਨ ਦਾ ਵੀ ਡਰ ਵਧੇਗਾ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ ਹੈ, ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਸਕੀਮਾਂ, ਪ੍ਰੋਗਰਾਮ ਸਿਰੇ ਚੜ੍ਹਨਗੇ, ਬਾਅਦ ’ਚ ਸਮਾਂ ਪ੍ਰੇਸ਼ਾਨੀ ਵਧਾਉਣ ਵਾਲਾ ਬਣੇਗਾ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਜਾਇਦਾਦੀ ਕੰਮ ਸੰਵਾਰਨ ਵਾਲਾ, ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹੇਗਾ, ਪਰ ਬਾਅਦ ’ਚ ਬਿਹਤਰੀ ਹੋਵੇਗੀ।
ਕੁੰਭ :ਬਾਅਦ ਦੁਪਹਿਰ ਤੱਕ ਕੰਮਕਾਜੀ ਵਿਅਸਤਤਾ ਅਤੇ ਭੱਜਦੌੜ ਬਣੀ ਰਹੇਗੀ, ਫਿਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਬਣੇਗਾ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮ ਸੰਵਾਰਨ ਵਾਲਾ, ਇੱਜ਼ਤਮਾਣ ਦੀ ਪ੍ਰਾਪਤੀ, ਫਿਰ ਬਾਅਦ ’ਚ ਸਮਾਂ ਆਪ ਨੂੰ ਹਿੰਮਤੀ ਉਤਸ਼ਾਹੀ ਰਖੇਗਾ
27 ਜਨਵਰੀ 2026, ਮੰਗਲਵਾਰ
ਮਾਘ ਸੁਦੀ ਤਿੱਥੀ ਨੌਮੀ (ਸ਼ਾਮ 7.06 ਤੱਕ) ਅਤੇ ਮਗਰੋਂ ਤਿੱਥੀ ਦਸ਼ਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮੇਖ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 7 (ਮਾਘ) ਹਿਜਰੀ ਸਾਲ 1447, ਮਹੀਨਾ : ਸ਼ਾਬਾਨ, ਤਰੀਕ : 7, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ : ਸ਼ਾਮ 5.54 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਪੁਰਵ ਦੁਪਹਿਰ 11.09 ਤੱਕ) ਅਤੇ ਮਗਰੋਂ ਨਕੱਸ਼ਤਰ ਕ੍ਰਿਤਿਕਾ ਯੋਗ : ਸ਼ੁਕਲ (27-29 ਮੱਧ ਰਾਤ 3.13 ਤੱਕ) ਅਤੇ ਮਗਰੋਂ ਯੋਗ ਬ੍ਰਹਮ ਚੰਦਰਮਾ : ਮੇਖ ਰਾਸ਼ੀ ’ਤੇ (ਸ਼ਾਮ 4.45 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਘ ਗੁਪਤ ਨਵਰਾਤਰੇ ਸਮਾਪਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
